ਹਰਿਆਣਾ ਵਿੱਚ ਵੋਟਰ ਵਜੋਂ ਰਜਿਸਟਰਡ ਪੰਜਾਬ ਦੇ ਸਰਕਾਰੀ ਕਰਮਚਾਰੀਆਂ ਲਈ 5 ਅਕਤੂਬਰ ਨੂੰ ਪੇਡ ਛੁੱਟੀ

ਹਰਿਆਣਾ ਵਿੱਚ ਵੋਟਰ ਵਜੋਂ ਰਜਿਸਟਰਡ ਪੰਜਾਬ ਦੇ ਸਰਕਾਰੀ ਕਰਮਚਾਰੀਆਂ ਲਈ 5 ਅਕਤੂਬਰ ਨੂੰ ਪੇਡ ਛੁੱਟੀ

ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਇਹ ਛੁੱਟੀ ਮੁਲਾਜ਼ਮ ਦੀ ਛੁੱਟੀ ਵਿੱਚੋਂ ਨਹੀਂ ਕੱਟੀ ਜਾਵੇਗੀ। ਦੱਸ ਦੇਈਏ ਕਿ ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ ਲਈ 5 ਅਕਤੂਬਰ ਨੂੰ ਵੋਟਾਂ ਪੈਣਗੀਆਂ ਅਤੇ 8 ਅਕਤੂਬਰ ਨੂੰ ਵੋਟਾਂ ਦੀ ਗਿਣਤੀ ਹੋਵੇਗੀ।

ਪੰਜਾਬ ਸਰਕਾਰ ਨੇ ਗੁਆਂਢੀ ਸੂਬੇ ‘ਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਵੱਡਾ ਫੈਸਲਾ ਲਿਆ ਹੈ। ਭਗਵੰਤ ਮਾਨ ਸਰਕਾਰ ਨੇ ਮੰਗਲਵਾਰ ਨੂੰ ਹਰਿਆਣਾ ਵਿੱਚ ਵੋਟਰ ਵਜੋਂ ਰਜਿਸਟਰਡ ਆਪਣੇ ਕਰਮਚਾਰੀਆਂ ਲਈ 5 ਅਕਤੂਬਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਇਹ ਫੈਸਲਾ ਇਸ ਲਈ ਲਿਆ ਗਿਆ ਹੈ ਤਾਂ ਜੋ ਉਹ ਗੁਆਂਢੀ ਸੂਬੇ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਆਪਣੀ ਵੋਟ ਦਾ ਇਸਤੇਮਾਲ ਕਰ ਸਕਣ।

ਜੇਕਰ ਕੋਈ ਅਧਿਕਾਰੀ/ਕਰਮਚਾਰੀ ਹਰਿਆਣਾ ਵਿਧਾਨ ਸਭਾ ਦੀ ਵੋਟਰ ਸੂਚੀ ਵਿੱਚ ਵੋਟਰ ਹੈ ਅਤੇ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ/ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਕੰਮ ਕਰ ਰਿਹਾ ਹੈ ਤਾਂ ਉਹ 5 ਅਕਤੂਬਰ ਨੂੰ ਉਸਦਾ ਵੋਟਰ ਆਈਡੀ ਕਾਰਡ ਦਿਖਾ ਕੇ ਅਥਾਰਟੀ ਤੋਂ ਵਿਸ਼ੇਸ਼ ਛੁੱਟੀ ਲੈ ਸਕੇਗਾ। ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਸੀ ਕਿ ਇਹ ਛੁੱਟੀ ਮੁਲਾਜ਼ਮ ਦੀ ਛੁੱਟੀ ਵਿੱਚੋਂ ਨਹੀਂ ਕੱਟੀ ਜਾਵੇਗੀ। ਦੱਸ ਦੇਈਏ ਕਿ ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ ਲਈ 5 ਅਕਤੂਬਰ ਨੂੰ ਵੋਟਾਂ ਪੈਣਗੀਆਂ ਅਤੇ 8 ਅਕਤੂਬਰ ਨੂੰ ਵੋਟਾਂ ਦੀ ਗਿਣਤੀ ਹੋਵੇਗੀ। ਗੁਆਂਢੀ ਸੂਬਾ ਹੋਣ ਕਾਰਨ ਪੰਜਾਬ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਆਗੂ ਭਗਵੰਤ ਮਾਨ ਹਰਿਆਣਾ ਵਿੱਚ ਚੋਣ ਪ੍ਰਚਾਰ ਵਿੱਚ ਰੁੱਝੇ ਹੋਏ ਹਨ।

30 ਨਵੇਂ ‘ਆਮ ਆਦਮੀ ਮੁਹੱਲਾ ਕਲੀਨਿਕਾਂ’ ਦਾ ਉਦਘਾਟਨ ਕਰਨ ਤੋਂ ਬਾਅਦ ਇੱਕ ਇਕੱਠ ਨੂੰ ਸੰਬੋਧਨ ਕਰਦਿਆਂ ਮਾਨ ਨੇ ਕਿਹਾ ਕਿ ਉਹ ਸੂਬੇ ਦੀ ਭਲਾਈ ਅਤੇ ਇਸ ਦੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਕੰਮ ਕਰ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਕੁਝ ਆਗੂ ਸੂਬੇ ਦੇ ਵਿਕਾਸ ਨੂੰ ਹਜ਼ਮ ਨਹੀਂ ਕਰ ਪਾ ਰਹੇ ਹਨ ਅਤੇ ਉਨ੍ਹਾਂ ਖ਼ਿਲਾਫ਼ ਲਗਾਤਾਰ ਜ਼ਹਿਰ ਉਗਲ ਰਹੇ ਹਨ।