ਪੰਜਾਬ : ਅਸਤੀਫੇ ਦੀਆਂ ਚਰਚਾਵਾਂ ਵਿਚਾਲੇ ਸੁਨੀਲ ਜਾਖੜ ਦੀ ਹਾਈਕਮਾਂਡ ਨੂੰ ਸਲਾਹ, ਪੰਜਾਬ ਦੇ ਮੁੱਦਿਆਂ ‘ਤੇ ਨਜ਼ਰੀਆ ਬਦਲੋ

ਪੰਜਾਬ : ਅਸਤੀਫੇ ਦੀਆਂ ਚਰਚਾਵਾਂ ਵਿਚਾਲੇ ਸੁਨੀਲ ਜਾਖੜ ਦੀ ਹਾਈਕਮਾਂਡ ਨੂੰ ਸਲਾਹ, ਪੰਜਾਬ ਦੇ ਮੁੱਦਿਆਂ ‘ਤੇ ਨਜ਼ਰੀਆ ਬਦਲੋ

ਸੁਨੀਲ ਜਾਖੜ ਨੇ ਸੂਬੇ ਦੇ ਕਿਸਾਨਾਂ, ਨੌਜਵਾਨਾਂ, ਔਰਤਾਂ ਅਤੇ ਬਜ਼ੁਰਗਾਂ ਦੇ ਮਸਲਿਆਂ ਅਤੇ ਵਿਕਾਸ ਕਾਰਜਾਂ ਵੱਲ ਵਿਸ਼ੇਸ਼ ਧਿਆਨ ਦੇਣ ਦੀ ਮੰਗ ਕੀਤੀ ਹੈ। ਇੱਥੋਂ ਤੱਕ ਕਿ ਜਾਖੜ ਨੇ ਪਾਰਟੀ ਹਾਈਕਮਾਂਡ ਨੂੰ ਕਿਹਾ ਕਿ ਪੰਜਾਬ ਨੂੰ ਕੇਂਦਰ ਸਰਕਾਰ ਤੋਂ ਬਹੁਤ ਉਮੀਦਾਂ ਹਨ, ਜਿਨ੍ਹਾਂ ਨੂੰ ਪੂਰਾ ਕਰਨਾ ਚਾਹੀਦਾ ਹੈ।

ਪਿੱਛਲੇ ਕੁਝ ਦਿਨਾਂ ਤੋਂ ਸੁਨੀਲ ਜਾਖੜ ਦੇ ਅਸਤੀਫੇ ਦੀਆਂ ਖਬਰਾਂ ਮੀਡਿਆ ਵਿਚ ਆ ਰਹੀਆਂ ਹਨ, ਜਿਸਦਾ ਭਾਰਤੀ ਜਨਤਾ ਪਾਰਟੀ ਨੇ ਖੰਡਨ ਕੀਤਾ ਹੈ। ਅਸਤੀਫੇ ਦੀਆਂ ਚਰਚਾਵਾਂ ਦਰਮਿਆਨ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਹਾਈਕਮਾਂਡ ਅਤੇ ਕੇਂਦਰ ਨੂੰ ਪੰਜਾਬ ਦੇ ਮੁੱਦਿਆਂ ‘ਤੇ ਆਪਣਾ ਨਜ਼ਰੀਆ ਬਦਲਣ ਦੀ ਸਲਾਹ ਦਿੱਤੀ ਹੈ।

ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਪਿਛਲੇ ਕਈ ਦਿਨਾਂ ਤੋਂ ਦਿੱਲੀ ਵਿੱਚ ਠਹਿਰੇ ਹੋਏ ਹਨ। ਇਸ ਦੌਰਾਨ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨਾਲ ਮੁਲਾਕਾਤ ਕੀਤੀ। ਸੂਤਰਾਂ ਮੁਤਾਬਕ ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਬਾਅਦ ਪੰਜਾਬ ਭਾਜਪਾ ਪ੍ਰਧਾਨ ਦਾ ਚਿਹਰਾ ਬਦਲਿਆ ਜਾ ਸਕਦਾ ਹੈ। ਜਾਖੜ ਨੇ ਇਸ ਅਹੁਦੇ ਦੀ ਜ਼ਿੰਮੇਵਾਰੀ ਕਿਸੇ ਹੋਰ ਨੂੰ ਸੌਂਪਣ ਸਬੰਧੀ ਹਾਈਕਮਾਂਡ ਅੱਗੇ ਆਪਣਾ ਪੱਖ ਪੇਸ਼ ਕੀਤਾ ਹੈ। ਇਨ੍ਹਾਂ ਮੀਟਿੰਗਾਂ ਦੌਰਾਨ ਜਾਖੜ ਨੇ ਪਾਰਟੀ ਹਾਈਕਮਾਂਡ ਨੂੰ ਪੰਜਾਬ ਦੇ ਮੁੱਦਿਆਂ ‘ਤੇ ਸੰਜੀਦਗੀ ਅਤੇ ਸਾਂਝ ਦਿਖਾਉਣ ਲਈ ਕਿਹਾ ਹੈ।

ਸੁਨੀਲ ਜਾਖੜ ਨੇ ਸੂਬੇ ਦੇ ਕਿਸਾਨਾਂ, ਨੌਜਵਾਨਾਂ, ਔਰਤਾਂ ਅਤੇ ਬਜ਼ੁਰਗਾਂ ਦੇ ਮਸਲਿਆਂ ਅਤੇ ਵਿਕਾਸ ਕਾਰਜਾਂ ਵੱਲ ਵਿਸ਼ੇਸ਼ ਧਿਆਨ ਦੇਣ ਦੀ ਮੰਗ ਕੀਤੀ ਹੈ। ਇੱਥੋਂ ਤੱਕ ਕਿ ਜਾਖੜ ਨੇ ਪਾਰਟੀ ਹਾਈਕਮਾਂਡ ਨੂੰ ਕਿਹਾ ਕਿ ਪੰਜਾਬ ਨੂੰ ਕੇਂਦਰ ਸਰਕਾਰ ਤੋਂ ਬਹੁਤ ਉਮੀਦਾਂ ਹਨ, ਜਿਨ੍ਹਾਂ ਨੂੰ ਪੂਰਾ ਕਰਨਾ ਚਾਹੀਦਾ ਹੈ। ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਪੈਰੋਲ ਦੇਣ ਵਰਗੇ ਮਾਮਲੇ ਵੀ ਵਿਚਾਰੇ ਗਏ ਹਨ। ਜਾਖੜ ਨੇ ਪਿਛਲੀਆਂ ਲੋਕ ਸਭਾ ਚੋਣਾਂ-2024 ਸਬੰਧੀ ਵੀ ਪਾਰਟੀ ਹਾਈਕਮਾਂਡ ਅੱਗੇ ਆਪਣੇ ਵਿਚਾਰ ਰੱਖੇ ਹਨ।