ਹਰਿਆਣਾ ਦੀਆਂ ਸਾਰੀਆਂ 90 ਸੀਟਾਂ ‘ਤੇ ਅੱਜ ਹੋ ਰਹੀ ਹੈ ਵੋਟਿੰਗ, ਮਨੂ ਭਾਕਰ ਅਤੇ ਵਿਨੇਸ਼ ਫੋਗਾਟ ਨੇ ਪਾਈ ਆਪਣੀ ਵੋਟ

ਹਰਿਆਣਾ ਦੀਆਂ ਸਾਰੀਆਂ 90 ਸੀਟਾਂ ‘ਤੇ ਅੱਜ ਹੋ ਰਹੀ ਹੈ ਵੋਟਿੰਗ, ਮਨੂ ਭਾਕਰ ਅਤੇ ਵਿਨੇਸ਼ ਫੋਗਾਟ ਨੇ ਪਾਈ ਆਪਣੀ ਵੋਟ

ਕੇਂਦਰੀ ਮੰਤਰੀ ਕ੍ਰਿਸ਼ਨਪਾਲ ਗੁਰਜਰ ਨੇ ਫਰੀਦਾਬਾਦ ਵਿੱਚ ਵੋਟ ਪਾਈ। ਉਨ੍ਹਾਂ ਕਿਹਾ ਕਿ ਹਰਿਆਣਾ ਵਿੱਚ ਤੀਜੀ ਵਾਰ ਭਾਜਪਾ ਦੀ ਸਰਕਾਰ ਬਣਨ ਜਾ ਰਹੀ ਹੈ। ਭਾਜਪਾ ਨੇ ਪਾਰਦਰਸ਼ੀ ਅਤੇ ਇਮਾਨਦਾਰ ਸ਼ਾਸਨ ਦਿੱਤਾ ਹੈ।

ਹਰਿਆਣਾ ਵਿਚ ਅੱਜ 90 ਵਿਧਾਨਸਭਾ ਸੀਟਾਂ ਲਈ ਵੋਟਿੰਗ ਹੋ ਰਹੀ ਹੈ। ਸਵੇਰੇ 7 ਵਜੇ ਤੋਂ ਵੋਟਿੰਗ ਸ਼ੁਰੂ ਹੋ ਗਈ ਹੈ। ਸ਼ਾਮ 6 ਵਜੇ ਤੱਕ ਵੋਟਿੰਗ ਹੋਵੇਗੀ। ਵੋਟਿੰਗ ਲਈ ਵੀਹ ਹਜ਼ਾਰ ਤੋਂ ਵੱਧ ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਇਸ ਚੋਣ ਵਿੱਚ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਕਾਂਗਰਸ ਦੇ ਭੁਪਿੰਦਰ ਸਿੰਘ ਹੁੱਡਾ ਅਤੇ ਵਿਨੇਸ਼ ਫੋਗਾਟ, ਜੇਜੇਪੀ ਦੇ ਦੁਸ਼ਯੰਤ ਚੌਟਾਲਾ ਸਮੇਤ ਇੱਕ ਹਜ਼ਾਰ ਤੋਂ ਵੱਧ ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਹੋਵੇਗਾ।

ਸਾਰੇ 90 ਵਿਧਾਨ ਸਭਾ ਹਲਕਿਆਂ ਵਿੱਚ ਕੁੱਲ 1,031 ਉਮੀਦਵਾਰ ਚੋਣ ਲੜ ਰਹੇ ਹਨ, ਜਿਨ੍ਹਾਂ ਵਿੱਚ 101 ਔਰਤਾਂ ਵੀ ਸ਼ਾਮਲ ਹਨ। ਇਨ੍ਹਾਂ ਵਿੱਚੋਂ 464 ਉਮੀਦਵਾਰ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਹਨ। ਵੋਟਿੰਗ ਲਈ ਕੁੱਲ 20,632 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਵੋਟਿੰਗ ਨੂੰ ਲੈ ਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਡਰੋਨ ਰਾਹੀਂ ਵੀ ਪੋਲਿੰਗ ਕੇਂਦਰਾਂ ਦੀ ਨਿਗਰਾਨੀ ਕੀਤੀ ਜਾ ਰਹੀ ਹੈ।

ਕੇਂਦਰੀ ਮੰਤਰੀ ਕ੍ਰਿਸ਼ਨਪਾਲ ਗੁਰਜਰ ਨੇ ਫਰੀਦਾਬਾਦ ਵਿੱਚ ਵੋਟ ਪਾਈ। ਉਨ੍ਹਾਂ ਕਿਹਾ ਕਿ ਹਰਿਆਣਾ ਵਿੱਚ ਤੀਜੀ ਵਾਰ ਭਾਜਪਾ ਦੀ ਸਰਕਾਰ ਬਣਨ ਜਾ ਰਹੀ ਹੈ। ਭਾਜਪਾ ਨੇ ਪਾਰਦਰਸ਼ੀ ਅਤੇ ਇਮਾਨਦਾਰ ਸ਼ਾਸਨ ਦਿੱਤਾ ਹੈ। ਹਰਿਆਣਾ ਦੇ ਲੋਕਾਂ ਨੇ ਪਹਿਲੀ ਵਾਰ ਵਿਕਾਸ ਅਤੇ ਸੁਸ਼ਾਸਨ ਦੇਣ ਵਾਲੀ ਸਰਕਾਰ ਦੇਖੀ ਹੈ।