ਜਨਤਕ ਅਹੁਦੇ ‘ਤੇ 23 ਸਾਲ ਪੂਰੇ ਹੋਣ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਬਹੁਤ ਕੁਝ ਕਰਨਾ ਬਾਕੀ ਹੈ

ਜਨਤਕ ਅਹੁਦੇ ‘ਤੇ 23 ਸਾਲ ਪੂਰੇ ਹੋਣ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਬਹੁਤ ਕੁਝ ਕਰਨਾ ਬਾਕੀ ਹੈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਪਿਛਲੇ ਦਹਾਕੇ ਵਿੱਚ ਅਸੀਂ ਆਪਣੇ ਦੇਸ਼ ਨੂੰ ਦਰਪੇਸ਼ ਕਈ ਚੁਣੌਤੀਆਂ ਨੂੰ ਹੱਲ ਕਰਨ ਵਿੱਚ ਸਫ਼ਲ ਰਹੇ ਹਾਂ। 25 ਕਰੋੜ ਤੋਂ ਵੱਧ ਲੋਕ ਗ਼ਰੀਬੀ ਦੇ ਚੁੰਗਲ ਵਿੱਚੋਂ ਬਾਹਰ ਆ ਚੁੱਕੇ ਹਨ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਨਤਕ ਅਹੁਦੇ ‘ਤੇ 23 ਸਾਲ ਪੂਰੇ ਹੋਣ ‘ਤੇ ਖੁਸ਼ੀ ਜ਼ਾਹਿਰ ਕੀਤੀ ਹੈ। ਪਹਿਲਾਂ ਗੁਜਰਾਤ ਦੇ ਮੁੱਖ ਮੰਤਰੀ ਅਤੇ ਫਿਰ ਕੇਂਦਰ ਵਿੱਚ ਪ੍ਰਧਾਨ ਮੰਤਰੀ ਦੇ ਰੂਪ ਵਿੱਚ ਜਨਤਕ ਅਹੁਦੇ ‘ਤੇ 23 ਸਾਲ ਪੂਰੇ ਕਰਨ ਦੇ ਮੌਕੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਭਾਰਤੀਆਂ ਨੂੰ ਭਰੋਸਾ ਦਿੱਤਾ ਕਿ ਉਹ ਜਨਤਕ ਸੇਵਾ ਲਈ ਅਣਥੱਕ ਅਤੇ ਹੋਰ ਵੀ ਉਤਸ਼ਾਹ ਨਾਲ ਕੰਮ ਕਰਨਗੇ, ਅਸੀਂ ਉਦੋਂ ਤੱਕ ਆਰਾਮ ਨਹੀਂ ਕਰਾਂਗੇ ਜਦੋਂ ਤੱਕ ਵਿਕਸਤ ਭਾਰਤ ਦਾ ਸਮੂਹਿਕ ਟੀਚਾ ਪ੍ਰਾਪਤ ਨਹੀਂ ਹੁੰਦਾ। ਮੋਦੀ ਨੇ ਕਿਹਾ ਕਿ ਪਿਛਲੇ ਕੁਝ ਸਾਲਾਂ ‘ਚ ਬਹੁਤ ਕੁਝ ਹਾਸਲ ਕੀਤਾ ਗਿਆ ਹੈ, ਪਰ ਅਜੇ ਵੀ ਬਹੁਤ ਕੁਝ ਕਰਨਾ ਬਾਕੀ ਹੈ।

ਪ੍ਰਧਾਨ ਮੰਤਰੀ ਨੇ ਐਕਸ ‘ਤੇ ਬਹੁਤ ਸਾਰੀਆਂ ਪੋਸਟਾਂ ਕੀਤੀਆਂ। ਉਨ੍ਹਾਂ ਨੇ ਕਿਹਾ- ‘ਸਰਕਾਰ ਦੇ ਮੁਖੀ ਦੇ ਤੌਰ ‘ਤੇ 23 ਸਾਲ ਪੂਰੇ ਹੋਣ ‘ਤੇ ਮੈਨੂੰ ਆਸ਼ੀਰਵਾਦ ਅਤੇ ਸ਼ੁਭਕਾਮਨਾਵਾਂ ਦੇਣ ਵਾਲੇ ਸਾਰੇ ਲੋਕਾਂ ਦਾ ਦਿਲੋਂ ਧੰਨਵਾਦ।’ 7 ਅਕਤੂਬਰ 2001 ਨੂੰ ਮੈਂ ਗੁਜਰਾਤ ਦੇ ਮੁੱਖ ਮੰਤਰੀ ਵਜੋਂ ਸੇਵਾ ਕਰਨ ਦੀ ਜ਼ਿੰਮੇਵਾਰੀ ਸੰਭਾਲੀ। ਇਹ ਮੇਰੀ ਪਾਰਟੀ ਭਾਜਪਾ ਦੀ ਮਹਾਨਤਾ ਸੀ ਕਿ ਇਸ ਨੇ ਰਾਜ ਪ੍ਰਬੰਧ ਦੀ ਅਗਵਾਈ ਕਰਨ ਦੀ ਜ਼ਿੰਮੇਵਾਰੀ ਮੇਰੇ ਵਰਗੇ ਵਰਕਰ ਨੂੰ ਸੌਂਪੀ।

ਮੋਦੀ ਨੇ ਕਿਹਾ ਕਿ ਪਿਛਲੇ ਦਹਾਕੇ ਵਿੱਚ ਅਸੀਂ ਆਪਣੇ ਦੇਸ਼ ਨੂੰ ਦਰਪੇਸ਼ ਕਈ ਚੁਣੌਤੀਆਂ ਨੂੰ ਹੱਲ ਕਰਨ ਵਿੱਚ ਸਫ਼ਲ ਰਹੇ ਹਾਂ। 25 ਕਰੋੜ ਤੋਂ ਵੱਧ ਲੋਕ ਗ਼ਰੀਬੀ ਦੇ ਚੁੰਗਲ ਵਿੱਚੋਂ ਬਾਹਰ ਆ ਚੁੱਕੇ ਹਨ। ਭਾਰਤ ਪੰਜਵੀਂ ਸਭ ਤੋਂ ਵੱਡੀ ਅਰਥਵਿਵਸਥਾ ਬਣ ਗਿਆ ਹੈ ਅਤੇ ਇਸ ਨੇ ਖਾਸ ਤੌਰ ‘ਤੇ ਸਾਡੇ MSME, ਸਟਾਰਟ-ਅੱਪ ਸੈਕਟਰ ਅਤੇ ਹੋਰਾਂ ਦੀ ਮਦਦ ਕੀਤੀ ਹੈ। ਉਨ੍ਹਾਂ ਕਿਹਾ ਕਿ ਮਿਹਨਤੀ ਕਿਸਾਨਾਂ, ਨਾਰੀ ਸ਼ਕਤੀ, ਯੁਵਾ ਸ਼ਕਤੀ ਅਤੇ ਗਰੀਬਾਂ ਦੇ ਨਾਲ-ਨਾਲ ਸਮਾਜ ਦੇ ਹਾਸ਼ੀਏ ‘ਤੇ ਪਏ ਵਰਗਾਂ ਲਈ ਖੁਸ਼ਹਾਲੀ ਦੇ ਨਵੇਂ ਰਾਹ ਖੁੱਲ੍ਹੇ ਹਨ।