ਆਮ ਆਦਮੀ ਪਾਰਟੀ ਦੀ ਗਿੱਦੜਬਾਹਾ ਜ਼ਿਮਨੀ ਚੋਣ ‘ਚ ਹੋਵੇਗੀ ਜ਼ਮਾਨਤ ਜ਼ਬਤ : ਸੁਖਬੀਰ ਬਾਦਲ

ਆਮ ਆਦਮੀ ਪਾਰਟੀ ਦੀ ਗਿੱਦੜਬਾਹਾ ਜ਼ਿਮਨੀ ਚੋਣ ‘ਚ ਹੋਵੇਗੀ ਜ਼ਮਾਨਤ ਜ਼ਬਤ : ਸੁਖਬੀਰ ਬਾਦਲ

ਸੁਖਬੀਰ ਸਿੰਘ ਬਾਦਲ ਨੇ ਇਹ ਦਾਅਵਾ ਕਰਦਿਆਂ ਕਿ 25 ਪਿੰਡਾਂ ਦੇ ਬਿਨੈਕਾਰ ਜਿਨ੍ਹਾਂ ਦੇ ਨਾਮਜ਼ਦਗੀ ਪੱਤਰ ਬੇਇਨਸਾਫ਼ੀ ਨਾਲ ਰੱਦ ਕੀਤੇ ਗਏ ਸਨ, ਪਹਿਲਾਂ ਹੀ ਸੜਕਾਂ ‘ਤੇ ਹਨ, ਉਨ੍ਹਾਂ ਕਿਹਾ ਕਿ ਇਹ ਪੱਖਪਾਤੀ ਰਵੱਈਆ ਗਿੱਦੜਬਾਹਾ ਅਤੇ ਹੋਰ ਥਾਵਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਵਿੱਚ ‘ਆਪ’ ਲਈ ਮਹਿੰਗਾ ਸਾਬਤ ਹੋਵੇਗਾ।

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਮ ਆਦਮੀ ਪਾਰਟੀ ਦੀ ਇਕ ਵਾਰ ਫਿਰ ਆਲੋਚਨਾ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਮੈਂ ਆਪਣੇ ਸਿਆਸੀ ਜੀਵਨ ਵਿੱਚ ਪਹਿਲੀ ਵਾਰ ਦੇਖਿਆ ਹੈ ਕਿ ਚੋਣ ਨਿਸ਼ਾਨ ਅਲਾਟ ਹੋਣ ਤੋਂ ਬਾਅਦ ਵੀ ਨਾਮਜ਼ਦਗੀਆਂ ਰੱਦ ਹੋਈਆਂ ਹਨ। ਉਹ ਇਸ ਮਾਮਲੇ ਨੂੰ ਹਾਈ ਕੋਰਟ ਵਿੱਚ ਲੈ ਕੇ ਜਾਣਗੇ।

ਸੁਖਬੀਰ ਨੇ ਹਰਦੀਪ ਸਿੰਘ ਡਿੰਪੀ ਢਿੱਲੋਂ ਦਾ ਨਾਂ ਲਏ ਬਿਨਾਂ ਕਿਹਾ ਕਿ ਗਿੱਦੜਬਾਹਾ ਜ਼ਿਮਨੀ ਚੋਣ ‘ਚ ਨਵੇਂ ਝਾੜੂ ਵਾਲੇ ਆਗੂਆਂ ਦੀਆਂ ਜ਼ਮਾਨਤਾਂ ਜ਼ਬਤ ਹੋ ਜਾਣਗੀਆਂ। ਪੰਚਾਇਤੀ ਚੋਣਾਂ ਵਿੱਚ ਗਿੱਦੜਬਾਹਾ ਦੇ ਬਹੁਤੇ ਪਿੰਡਾਂ ਵਿੱਚ ਵਿਰੋਧੀ ਧਿਰ ਦੀਆਂ ਨਾਮਜ਼ਦਗੀਆਂ ਰੱਦ ਹੋ ਗਈਆਂ ਹਨ। ਸਮੁੱਚਾ ਗਿੱਦੜਬਾਹਾ ਹੜਤਾਲ ’ਤੇ ਬੈਠ ਗਿਆ ਹੈ।

ਸੁਖਬੀਰ ਬਾਦਲ ਪੰਚਾਇਤੀ ਚੋਣਾਂ ਵਿੱਚ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਰੱਦ ਕੀਤੇ ਜਾਣ ਦੇ ਵਿਰੋਧ ਵਿੱਚ ਪਾਰਟੀ ਵੱਲੋਂ ਮੁਕਤਸਰ ਦੇ ਡੀਸੀ ਦਫ਼ਤਰ ਚੌਂਕ ਵਿੱਚ ਦਿੱਤੇ ਧਰਨੇ ਵਿੱਚ ਹਿੱਸਾ ਲੈਣ ਪਹੁੰਚੇ ਸਨ। ਸੁਖਬੀਰ ਸਿੰਘ ਬਾਦਲ ਨੇ ਇਹ ਦਾਅਵਾ ਕਰਦਿਆਂ ਕਿ 25 ਪਿੰਡਾਂ ਦੇ ਬਿਨੈਕਾਰ ਜਿਨ੍ਹਾਂ ਦੇ ਨਾਮਜ਼ਦਗੀ ਪੱਤਰ ਬੇਇਨਸਾਫ਼ੀ ਨਾਲ ਰੱਦ ਕੀਤੇ ਗਏ ਸਨ, ਪਹਿਲਾਂ ਹੀ ਸੜਕਾਂ ‘ਤੇ ਹਨ, ਉਨ੍ਹਾਂ ਕਿਹਾ ਕਿ ਇਹ ਪੱਖਪਾਤੀ ਰਵੱਈਆ ਗਿੱਦੜਬਾਹਾ ਅਤੇ ਹੋਰ ਥਾਵਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਵਿੱਚ ‘ਆਪ’ ਲਈ ਮਹਿੰਗਾ ਸਾਬਤ ਹੋਵੇਗਾ।