ਜੰਮੂ-ਕਸ਼ਮੀਰ ‘ਚ 6 ਸਾਲ ਬਾਅਦ ਹਟਾਇਆ ਗਿਆ ਰਾਸ਼ਟਰਪਤੀ ਸ਼ਾਸਨ, ਸਰਕਾਰ ਬਣਾਉਣ ਦੀਆਂ ਤਿਆਰੀਆਂ

ਜੰਮੂ-ਕਸ਼ਮੀਰ ‘ਚ 6 ਸਾਲ ਬਾਅਦ ਹਟਾਇਆ ਗਿਆ ਰਾਸ਼ਟਰਪਤੀ ਸ਼ਾਸਨ, ਸਰਕਾਰ ਬਣਾਉਣ ਦੀਆਂ ਤਿਆਰੀਆਂ

ਵਿਧਾਨ ਸਭਾ ਚੋਣਾਂ ਵਿੱਚ, ਨੈਸ਼ਨਲ ਕਾਨਫਰੰਸ (ਐਨਸੀ) ਨੇ 42 ਸੀਟਾਂ ਜਿੱਤੀਆਂ, ਉਸਦੀ ਸਹਿਯੋਗੀ ਕਾਂਗਰਸ ਨੇ 6 ਸੀਟਾਂ ਅਤੇ ਸੀਪੀਆਈ (ਐਮ) ਨੇ ਇੱਕ ਸੀਟ ਜਿੱਤੀ। ਨਤੀਜਿਆਂ ਤੋਂ ਬਾਅਦ ਐਨਸੀ ਮੁਖੀ ਫਾਰੂਕ ਅਬਦੁੱਲਾ ਨੇ ਕਿਹਾ ਸੀ ਕਿ ਉਮਰ ਮੁੱਖ ਮੰਤਰੀ ਬਣਨਗੇ।

ਜੰਮੂ-ਕਸ਼ਮੀਰ ‘ਚ ਵਿਧਾਨਸਭਾ ਚੋਣਾਂ ਤੋਂ ਬਾਅਦ ਨਵੀਂ ਸਰਕਾਰ ਬਣਨ ਦਾ ਰਸਤਾ ਸਾਫ ਹੋ ਗਿਆ ਹੈ। ਜੰਮੂ-ਕਸ਼ਮੀਰ ‘ਚ ਨਵੀਂ ਸਰਕਾਰ ਦੇ ਗਠਨ ਤੋਂ ਪਹਿਲਾਂ ਰਾਸ਼ਟਰਪਤੀ ਸ਼ਾਸਨ ਹਟਾਉਣ ਦਾ ਹੁਕਮ ਐਤਵਾਰ ਦੇਰ ਰਾਤ ਜਾਰੀ ਕੀਤਾ ਗਿਆ। ਗ੍ਰਹਿ ਮੰਤਰਾਲੇ ਨੇ ਕਿਹਾ ਕਿ ਰਾਸ਼ਟਰਪਤੀ ਮੁਰਮੂ ਨੇ ਨਵੇਂ ਮੁੱਖ ਮੰਤਰੀ ਦੀ ਸਹੁੰ ਚੁੱਕਣ ਤੋਂ ਤੁਰੰਤ ਪਹਿਲਾਂ ਰਾਸ਼ਟਰਪਤੀ ਸ਼ਾਸਨ ਖ਼ਤਮ ਕਰਨ ਦਾ ਹੁਕਮ ਜਾਰੀ ਕੀਤਾ ਹੈ। ਜੰਮੂ-ਕਸ਼ਮੀਰ ਵਿੱਚ ਪਿਛਲੀਆਂ ਵਿਧਾਨ ਸਭਾ ਚੋਣਾਂ 10 ਸਾਲ ਪਹਿਲਾਂ 2014 ਵਿੱਚ ਹੋਈਆਂ ਸਨ।

ਚੋਣਾਂ ਤੋਂ ਬਾਅਦ ਭਾਜਪਾ-ਪੀਡੀਪੀ ਨੇ ਗੱਠਜੋੜ ਦੀ ਸਰਕਾਰ ਬਣਾਈ ਗਈ ਸੀ। ਸਰਕਾਰ 2018 ਵਿੱਚ ਡਿੱਗ ਗਈ ਜਦੋਂ ਭਾਜਪਾ ਨੇ ਸਮਰਥਨ ਵਾਪਸ ਲੈ ਲਿਆ ਅਤੇ ਮਹਿਬੂਬਾ ਮੁਫਤੀ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਉਦੋਂ ਤੋਂ ਜੰਮੂ-ਕਸ਼ਮੀਰ ਵਿੱਚ ਰਾਸ਼ਟਰਪਤੀ ਸ਼ਾਸਨ ਸੀ। ਇੱਥੇ ਨੈਸ਼ਨਲ ਕਾਨਫਰੰਸ ਦੇ ਉਪ ਪ੍ਰਧਾਨ ਉਮਰ ਅਬਦੁੱਲਾ ਅੱਜ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਸਕਦੇ ਹਨ।

ਵਿਧਾਨ ਸਭਾ ਚੋਣਾਂ ਵਿੱਚ, ਨੈਸ਼ਨਲ ਕਾਨਫਰੰਸ (ਐਨਸੀ) ਨੇ 42 ਸੀਟਾਂ ਜਿੱਤੀਆਂ, ਉਸਦੀ ਸਹਿਯੋਗੀ ਕਾਂਗਰਸ ਨੇ 6 ਸੀਟਾਂ ਅਤੇ ਸੀਪੀਆਈ (ਐਮ) ਨੇ ਇੱਕ ਸੀਟ ਜਿੱਤੀ। ਨਤੀਜਿਆਂ ਤੋਂ ਬਾਅਦ ਐਨਸੀ ਮੁਖੀ ਫਾਰੂਕ ਅਬਦੁੱਲਾ ਨੇ ਕਿਹਾ ਸੀ ਕਿ ਉਮਰ ਮੁੱਖ ਮੰਤਰੀ ਬਣਨਗੇ। ਉਨ੍ਹਾਂ ਨੂੰ 10 ਅਕਤੂਬਰ ਨੂੰ ਹੋਈ ਮੀਟਿੰਗ ਵਿੱਚ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ ਸੀ। ਇਸ ਤੋਂ ਬਾਅਦ ਉਮਰ 11 ਅਕਤੂਬਰ ਦੀ ਸ਼ਾਮ ਨੂੰ ਸ਼੍ਰੀਨਗਰ ਦੇ ਰਾਜ ਭਵਨ ਗਏ ਅਤੇ ਜੰਮੂ-ਕਸ਼ਮੀਰ ਦੇ ਐਲਜੀ ਮਨੋਜ ਸਿਨਹਾ ਅਤੇ ਆਈ.ਐਨ.ਡੀ.ਆਈ.ਏ. ਬਲਾਕ ਦੀ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਸੀ।