ਪੰਜਾਬ ਜ਼ਿਮਨੀ ਚੋਣ : ਆਮ ਆਦਮੀ ਪਾਰਟੀ ਨੇ ਤਜਰਬੇਕਾਰ ਅਤੇ ਨੌਜਵਾਨਾਂ ਨੂੰ ਦਿੱਤਾ ਮੌਕਾ, ਡਾ. ਇਸ਼ਾਂਕ ਚੱਬੇਵਾਲ ਨੂੰ ਚੱਬੇਵਾਲ ਤੋਂ ਮਿਲੀ ਟਿਕਟ

ਪੰਜਾਬ ਜ਼ਿਮਨੀ ਚੋਣ : ਆਮ ਆਦਮੀ ਪਾਰਟੀ ਨੇ ਤਜਰਬੇਕਾਰ ਅਤੇ ਨੌਜਵਾਨਾਂ ਨੂੰ ਦਿੱਤਾ ਮੌਕਾ, ਡਾ. ਇਸ਼ਾਂਕ ਚੱਬੇਵਾਲ ਨੂੰ ਚੱਬੇਵਾਲ ਤੋਂ ਮਿਲੀ ਟਿਕਟ

ਇਸ਼ਾਂਕ ਆਪਣੇ ਪਿਤਾ ਵਾਂਗ ਰੇਡੀਓਲੋਜਿਸਟ ਹੈ ਅਤੇ ਚੱਬੇਵਾਲ ਵਿਚ ਆਪਣੇ ਪਿਤਾ ਦੀ ਸਿਆਸੀ ਵਿਰਾਸਤ ਨੂੰ ਜਾਰੀ ਰੱਖਣ ਲਈ ਚੋਣ ਮੈਦਾਨ ਵਿੱਚ ਉਤਰਿਆ ਹੈ।

ਆਮ ਆਦਮੀ ਪਾਰਟੀ ਨੇ ਚਾਰ ਵਿਧਾਨਸਭਾ ਸੀਟਾਂ ‘ਤੇ ਹੋਣ ਵਾਲਿਆਂ ਜ਼ਿਮਨੀ ਚੋਣਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿਤਾ ਹੈ। ਆਮ ਆਦਮੀ ਪਾਰਟੀ (ਆਪ) ਨੇ ਚਾਰ ਵਿਧਾਨ ਸਭਾ ਸੀਟਾਂ ‘ਤੇ ਜ਼ਿਮਨੀ ਚੋਣਾਂ ਲਈ ਆਪਣੇ ਉਮੀਦਵਾਰ ਖੜ੍ਹੇ ਕਰ ਦਿੱਤੇ ਹਨ। ਪਾਰਟੀ ਨੇ ਟਿਕਟਾਂ ਦੀ ਵੰਡ ਵਿੱਚ ਤਜਰਬੇਕਾਰ ਅਤੇ ਨੌਜਵਾਨਾਂ ਨੂੰ ਇਕੱਠੇ ਹੋਣ ਨੂੰ ਤਰਜੀਹ ਦਿੱਤੀ ਹੈ।

ਸੰਸਦ ਮੈਂਬਰ ਡਾ. ਰਾਜਕੁਮਾਰ ਦੇ ਪੁੱਤਰ ਡਾ. ਇਸ਼ਾਂਕ ਚੱਬੇਵਾਲ ਨੇ ਆਪਣੇ ਪਿਤਾ ਦੀ ਵਿਰਾਸਤ ਨੂੰ ਅੱਗੇ ਤੋਰਨ ਲਈ ਚੋਣ ਲੜਨੀ ਹੈ। ਕਿਉਂਕਿ ਰਾਜ ਕੁਮਾਰ ਚੱਬੇਵਾਲ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਹਲਕਾ ਚੱਬੇਵਾਲ ਤੋਂ ਵਿਧਾਇਕ ਬਣੇ ਸਨ। ਇਸ ਤੋਂ ਬਾਅਦ ਉਹ ਕਾਂਗਰਸ ਛੱਡ ਕੇ ‘ਆਪ’ ‘ਚ ਸ਼ਾਮਲ ਹੋ ਗਏ। ਲੋਕ ਸਭਾ ਚੋਣਾਂ ਵਿੱਚ ਉਹ ਹੁਸ਼ਿਆਰਪੁਰ ਸੀਟ ਤੋਂ ਚੋਣ ਲੜੇ ਅਤੇ ਜਿੱਤ ਕੇ ਸੰਸਦ ਵਿੱਚ ਪਹੁੰਚੇ ਹਨ। ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ। ਇਸ ਲਈ ਹੁਣ ਪਾਰਟੀ ਨੂੰ ਇਸ ਸੀਟ ‘ਤੇ ਜਿੱਤ ਦਿਵਾਉਣ ਦੀ ਜ਼ਿੰਮੇਵਾਰੀ ਇਸ਼ਾਂਕ ਚੱਬੇਵਾਲ ਦੇ ਮੋਢਿਆਂ ‘ਤੇ ਹੈ। ਇਸ਼ਾਂਕ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਅਤੇ ਫਿਰ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਆਪਣੇ ਪਿਤਾ ਦੀ ਚੋਣ ਮੁਹਿੰਮ ਦੀ ਕਮਾਨ ਸੰਭਾਲੀ ਸੀ।

ਡਾ. ਇਸ਼ਾਂਕ ਨੇ ਆਪਣੇ ਪਿਤਾ ਦੇ ਹੱਕ ਵਿੱਚ ਜਨਤਕ ਮੀਟਿੰਗਾਂ ਨੂੰ ਵੀ ਸੰਬੋਧਨ ਕੀਤਾ ਸੀ। ਇਸ਼ਾਂਕ ਆਪਣੇ ਪਿਤਾ ਵਾਂਗ ਰੇਡੀਓਲੋਜਿਸਟ ਹੈ ਅਤੇ ਚੱਬੇਵਾਲ ਵਿਚ ਆਪਣੇ ਪਿਤਾ ਦੀ ਸਿਆਸੀ ਵਿਰਾਸਤ ਨੂੰ ਜਾਰੀ ਰੱਖਣ ਲਈ ਚੋਣ ਮੈਦਾਨ ਵਿੱਚ ਉਤਰਿਆ ਹੈ। ਵਰਨਣਯੋਗ ਹੈ ਕਿ ਉਨ੍ਹਾਂ ਦੇ ਪਿਤਾ ਡਾ. ਰਾਜ ਕੁਮਾਰ ਪਹਿਲੀ ਵਾਰ 2017 ‘ਚ ਕਾਂਗਰਸ ਦੀ ਟਿਕਟ ‘ਤੇ ਚੱਬੇਵਾਲ ਤੋਂ ਵਿਧਾਇਕ ਚੁਣੇ ਗਏ ਸਨ ਅਤੇ 2022 ‘ਚ ਉਹ ਦੂਜੀ ਵਾਰ ਕਾਂਗਰਸ ਦੀ ਟਿਕਟ ‘ਤੇ ਚੱਬੇਵਾਲ ਤੋਂ ਵਿਧਾਇਕ ਬਣੇ ਸਨ।