ਪੰਜਾਬ ਜ਼ਿਮਨੀ ਚੋਣਾਂ : ‘ਆਪ’ ਨੇ ਸਾਰੀਆਂ ਚਾਰ ਸੀਟਾਂ ‘ਤੇ ਉਮੀਦਵਾਰ ਉਤਾਰੇ, ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ ਗਿੱਦੜਬਾਹਾ ਤੋਂ ਉਮੀਦਵਾਰ ਬਣਾਇਆ

ਪੰਜਾਬ ਜ਼ਿਮਨੀ ਚੋਣਾਂ : ‘ਆਪ’ ਨੇ ਸਾਰੀਆਂ ਚਾਰ ਸੀਟਾਂ ‘ਤੇ ਉਮੀਦਵਾਰ ਉਤਾਰੇ, ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ ਗਿੱਦੜਬਾਹਾ ਤੋਂ ਉਮੀਦਵਾਰ ਬਣਾਇਆ

ਆਮ ਆਦਮੀ ਪਾਰਟੀ ਨੇ ਸਭ ਤੋਂ ਪਹਿਲਾਂ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਲੈ ਕੇ ਵਿਚਾਰ-ਵਟਾਂਦਰਾ ਚੱਲ ਰਿਹਾ ਹੈ।

ਆਮ ਆਦਮੀ ਪਾਰਟੀ ਨੇ ਪੰਜਾਬ ਵਿਚ ਹੋਣ ਵਾਲਿਆਂ ਜ਼ਿਮਨੀ ਚੋਣਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿਤਾ ਹੈ। ਪੰਜਾਬ ‘ਚ ਡੇਰਾ ਬਾਬਾ ਨਾਨਕ, ਗਿੱਦੜਬਾਹਾ, ਬਰਨਾਲਾ ਅਤੇ ਚੱਬੇਵਾਲ ਵਿਧਾਨ ਸਭਾ ਸੀਟਾਂ ‘ਤੇ ਜ਼ਿਮਨੀ ਚੋਣਾਂ ਹੋ ਰਹੀਆਂ ਹਨ। 13 ਨਵੰਬਰ ਨੂੰ ਵੋਟਿੰਗ ਹੋਵੇਗੀ। ਇਸ ਦੇ ਲਈ ਆਮ ਆਦਮੀ ਪਾਰਟੀ ਨੇ ਆਪਣੇ ਚਾਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।

ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ, ਬਰਨਾਲਾ ਤੋਂ ਹਰਿੰਦਰ ਸਿੰਘ ਧਾਲੀਵਾਲ, ਚੱਬੇਵਾਲ ਤੋਂ ਈਸ਼ਾਨ ਚੱਬੇਵਾਲ ਅਤੇ ਗਿੱਦੜਬਾਹਾ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ ਉਮੀਦਵਾਰ ਬਣਾਇਆ ਗਿਆ ਹੈ। ਆਮ ਆਦਮੀ ਪਾਰਟੀ ਨੇ ਸਭ ਤੋਂ ਪਹਿਲਾਂ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਲੈ ਕੇ ਵਿਚਾਰ-ਵਟਾਂਦਰਾ ਚੱਲ ਰਿਹਾ ਹੈ। ਤੁਹਾਨੂੰ ਦੱਸ ਦੇਈਏ ਕਿ ਉਪਰੋਕਤ ਚਾਰ ਸੀਟਾਂ ਤੋਂ ਵਿਧਾਇਕ ਹੁਣ ਸੰਸਦ ਮੈਂਬਰ ਬਣ ਗਏ ਹਨ।

ਸੁਖਜਿੰਦਰ ਸਿੰਘ ਰੰਧਾਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਸੰਸਦ ਮੈਂਬਰ ਬਣੇ ਹਨ। ਇਸ ਤੋਂ ਇਲਾਵਾ ਅਮਰਿੰਦਰ ਸਿੰਘ ਰਾਜਾ ਵੜਿੰਗ ਲੁਧਿਆਣਾ ਤੋਂ, ਰਾਜ ਕੁਮਾਰ ਚੱਬੇਵਾਲ ਹੁਸ਼ਿਆਰਪੁਰ ਤੋਂ ਅਤੇ ਗੁਰਮੀਤ ਸਿੰਘ ਮੀਤ ਹੇਅਰ ਸੰਗਰੂਰ ਤੋਂ ਸੰਸਦ ਮੈਂਬਰ ਬਣੇ ਹਨ। ਹੁਣ ਇਨ੍ਹਾਂ ਚਾਰ ਵਿਧਾਨ ਸਭਾ ਸੀਟਾਂ ‘ਤੇ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ।