ਭਾਰਤੀ ਹਾਈ ਕਮਿਸ਼ਨਰ ਨੇ ਕਿਹਾ ਕੈਨੇਡਾ ਨੇ ਭਾਰਤ ਨੂੰ ਧੋਖਾ ਦਿੱਤਾ, ਕੈਨੇਡਾ ਦੇ ਇਲਜ਼ਾਮ ਸਿਆਸਤ ਤੋਂ ਪ੍ਰੇਰਿਤ

ਭਾਰਤੀ ਹਾਈ ਕਮਿਸ਼ਨਰ ਨੇ ਕਿਹਾ ਕੈਨੇਡਾ ਨੇ ਭਾਰਤ ਨੂੰ ਧੋਖਾ ਦਿੱਤਾ, ਕੈਨੇਡਾ ਦੇ ਇਲਜ਼ਾਮ ਸਿਆਸਤ ਤੋਂ ਪ੍ਰੇਰਿਤ

ਸੰਜੇ ਕੁਮਾਰ ਵਰਮਾ ਨੇ ਕਿਹਾ ਕਿ ਨਿੱਝਰ ਕਤਲ ਕੇਸ ਵਿੱਚ ਕੈਨੇਡਾ ਨੇ ਭਾਰਤ ਨੂੰ ਕੋਈ ਸਬੂਤ ਨਹੀਂ ਦਿੱਤਾ ਹੈ। ਉਨ੍ਹਾਂ ਕਿਹਾ ਕਿ ਨਿੱਝਰ ਕਤਲ ਕਾਂਡ ਵਿੱਚ ਕੈਨੇਡਾ ਵੱਲੋਂ ਭਾਰਤ ’ਤੇ ਲਾਏ ਗਏ ਦੋਸ਼ ਵੋਟ ਬੈਂਕ ਦੀ ਰਾਜਨੀਤੀ ਤੋਂ ਪ੍ਰੇਰਿਤ ਹਨ।

ਭਾਰਤ ਅਤੇ ਕੈਨੇਡਾ ਵਿਚਾਲੇ ਇਸ ਸਮੇਂ ਕਾਫੀ ਤਲਖੀ ਵੇਖਣ ਨੂੰ ਮਿਲ ਰਹੀ ਹੈ। ਕੈਨੇਡਾ ‘ਚ ਭਾਰਤ ਦੇ ਹਾਈ ਕਮਿਸ਼ਨਰ ਰਹੇ ਸੰਜੇ ਕੁਮਾਰ ਵਰਮਾ ਨੇ ਵੀਰਵਾਰ ਨੂੰ ਕਿਹਾ ਕਿ ਕੈਨੇਡਾ ਨੇ ਭਾਰਤ ਨਾਲ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਨਿੱਝਰ ਕਤਲ ਕੇਸ ਵਿੱਚ ਕੈਨੇਡਾ ਨੇ ਭਾਰਤ ਨੂੰ ਕੋਈ ਸਬੂਤ ਨਹੀਂ ਦਿੱਤਾ ਹੈ। ਉਨ੍ਹਾਂ ਕਿਹਾ ਕਿ ਨਿੱਝਰ ਕਤਲ ਕਾਂਡ ਵਿੱਚ ਕੈਨੇਡਾ ਵੱਲੋਂ ਭਾਰਤ ’ਤੇ ਲਾਏ ਗਏ ਦੋਸ਼ ਵੋਟ ਬੈਂਕ ਦੀ ਰਾਜਨੀਤੀ ਤੋਂ ਪ੍ਰੇਰਿਤ ਹਨ। ਸੰਜੇ ਕੁਮਾਰ ਵਰਮਾ ਨੂੰ ਸੁਰੱਖਿਆ ਕਾਰਨਾਂ ਕਰਕੇ ਕੇਂਦਰ ਸਰਕਾਰ ਨੇ ਹਾਲ ਹੀ ਵਿੱਚ ਕੈਨੇਡਾ ਤੋਂ ਵਾਪਸ ਬੁਲਾ ਲਿਆ ਸੀ।

ਨਿਊਜ਼ ਏਜੰਸੀ ਏਐਨਆਈ ਨੂੰ ਦਿੱਤੇ ਇੰਟਰਵਿਊ ਵਿੱਚ ਵਰਮਾ ਨੇ ਕਿਹਾ ਕਿ ਭਾਰਤ ਇੱਕ ਜ਼ਿੰਮੇਵਾਰ ਲੋਕਤੰਤਰ ਹੋਣ ਦੇ ਨਾਤੇ ਕਿਸੇ ਵੀ ਦੇਸ਼ ਦੇ ਅੰਦਰੂਨੀ ਮਾਮਲਿਆਂ ਵਿੱਚ ਦਖ਼ਲ ਨਹੀਂ ਦਿੰਦਾ। ਉਨ੍ਹਾਂ ਕਿਹਾ, ਬਹੁਤ ਸਾਰੇ ਖਾਲਿਸਤਾਨੀ ਅੱਤਵਾਦੀ ਕੈਨੇਡੀਅਨ ਨਾਗਰਿਕ ਹਨ, ਜਿਨ੍ਹਾਂ ਦਾ ਸਿਆਸੀ ਪ੍ਰਭਾਵ ਹੈ। ਇਹ ਖਾਲਿਸਤਾਨੀ ਅੱਤਵਾਦੀ ਭਾਰਤ ਅਤੇ ਕੈਨੇਡਾ ਦੇ ਸਬੰਧਾਂ ਨੂੰ ਨੁਕਸਾਨ ਪਹੁੰਚਾ ਰਹੇ ਹਨ।

ਵਰਮਾ ਮੁਤਾਬਕ ਇਹ ਅੱਤਵਾਦੀ ਸਿਆਸੀ ਪਾਰਟੀਆਂ ‘ਤੇ ਆਪਣੀ ਰਾਏ ਥੋਪਦੇ ਹਨ। ਕੈਨੇਡਾ ਨਾਲ ਸਬੰਧਾਂ ਵਿੱਚ ਤਣਾਅ ਕਾਰਨ ਭਾਰਤ ਨੇ ਸੋਮਵਾਰ, 14 ਅਕਤੂਬਰ ਨੂੰ ਕਾਰਜਕਾਰੀ ਹਾਈ ਕਮਿਸ਼ਨਰ ਸਟੀਵਰਟ ਰੌਸ ਵ੍ਹੀਲਰ ਸਮੇਤ 6 ਕੈਨੇਡੀਅਨ ਡਿਪਲੋਮੈਟਾਂ ਨੂੰ ਦੇਸ਼ ਛੱਡਣ ਲਈ ਕਿਹਾ ਸੀ। ਉਨ੍ਹਾਂ ਨੂੰ 19 ਅਕਤੂਬਰ ਦੀ ਅੱਧੀ ਰਾਤ 12 ਤੱਕ ਦਾ ਸਮਾਂ ਦਿੱਤਾ ਗਿਆ ਸੀ। ਕੈਨੇਡਾ ਨੇ ਭਾਰਤ ਦੇ 6 ਡਿਪਲੋਮੈਟਾਂ ਨੂੰ ਵੀ ਦੇਸ਼ ਛੱਡਣ ਲਈ ਕਿਹਾ ਸੀ।