ਚੱਬੇਵਾਲ ਤੋਂ ਕਾਂਗਰਸੀ ਉਮੀਦਵਾਰ ਰਣਜੀਤ ਕੁਮਾਰ ਨੇ ਦਾਖਲ ਕੀਤਾ ਨਾਮਜ਼ਦਗੀ ਪੱਤਰ

ਚੱਬੇਵਾਲ ਤੋਂ ਕਾਂਗਰਸੀ ਉਮੀਦਵਾਰ ਰਣਜੀਤ ਕੁਮਾਰ ਨੇ ਦਾਖਲ ਕੀਤਾ ਨਾਮਜ਼ਦਗੀ ਪੱਤਰ

1997 ਵਿੱਚ ਹੁਸ਼ਿਆਰਪੁਰ ਜ਼ਿਲ੍ਹਾ ਅਦਾਲਤ ਵਿੱਚ ਵਕੀਲ ਵਜੋਂ ਪ੍ਰੈਕਟਿਸ ਕਰਨ ਵਾਲੇ ਰਣਜੀਤ ਕੁਮਾਰ ਇਸ ਸਮੇਂ ਜ਼ਿਲ੍ਹਾ ਬਾਰ ਐਸੋਸੀਏਸ਼ਨ ਹੁਸ਼ਿਆਰਪੁਰ ਦੇ ਪ੍ਰਧਾਨ ਵੀ ਹਨ।

ਪੰਜਾਬ ਵਿੱਚ ਜ਼ਿਮਨੀ ਚੋਣਾਂ ਨੂੰ ਲੈ ਕੇ ਸਾਰੀਆਂ ਹੀ ਮੁਖ ਰਾਜਨੀਤਿਕ ਪਾਰਟੀਆਂ ਨੇ ਆਪਣੀ ਤਿਆਰੀ ਸ਼ੁਰੂ ਕਰ ਦਿਤੀ ਹੈ। ਹੁਸ਼ਿਆਰਪੁਰ ਦੀ ਚੱਬੇਵਾਲ ਸੀਟ ‘ਤੇ ਉਪ ਚੋਣ ਲਈ ਕਾਂਗਰਸ ਦੇ ਉਮੀਦਵਾਰ ਐਡਵੋਕੇਟ ਰਣਜੀਤ ਕੁਮਾਰ ਨੇ ਨਾਮਜ਼ਦਗੀ ਦਾਖਲ ਕਰਨ ਦੇ ਆਖਰੀ ਦਿਨ ਸ਼ੁੱਕਰਵਾਰ ਨੂੰ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਉਨ੍ਹਾਂ ਨਾਲ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ, ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ, ਸਾਬਕਾ ਵਿਧਾਇਕ ਸੰਗਤ ਸਿੰਘ ਗਿਲਜੀਆਂ ਅਤੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਸਾਬਕਾ ਵਿਧਾਇਕ ਅਰੁਣ ਡੋਗਰਾ ਵੀ ਹਾਜ਼ਰ ਸਨ।

ਵਧੀਕ ਡਿਪਟੀ ਕਮਿਸ਼ਨਰ-ਕਮ-ਰਿਟਰਨਿੰਗ ਅਫ਼ਸਰ, ਚੱਬੇਵਾਲ ਵਿਧਾਨ ਸਭਾ ਹਲਕਾ ਨੇ ਕਾਂਗਰਸੀ ਉਮੀਦਵਾਰ ਰਣਜੀਤ ਕੁਮਾਰ ਦੇ ਨਾਮਜ਼ਦਗੀ ਪੱਤਰ ਪ੍ਰਾਪਤ ਕੀਤੇ। ਜ਼ਿਕਰਯੋਗ ਹੈ ਕਿ ਰਣਜੀਤ ਕੁਮਾਰ ਲੋਕ ਸਭਾ ਚੋਣਾਂ 2024 ‘ਚ ਹੁਸ਼ਿਆਰਪੁਰ ਰਿਜ਼ਰਵ ਸੀਟ ਤੋਂ ਬਸਪਾ ਦੇ ਉਮੀਦਵਾਰ ਸਨ। ਕਰੀਬ ਦੋ ਹਫ਼ਤੇ ਪਹਿਲਾਂ ਰਣਜੀਤ ਕੁਮਾਰ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਰਾਹੀਂ ਚੰਡੀਗੜ੍ਹ ਵਿੱਚ ਗੁਪਤ ਰੂਪ ਵਿੱਚ ਕਾਂਗਰਸ ਵਿੱਚ ਸ਼ਾਮਲ ਹੋ ਗਏ ਸਨ।

ਰਣਜੀਤ ਕੁਮਾਰ ਪੇਸ਼ੇ ਤੋਂ ਵਕੀਲ ਹਨ। ਐਡਵੋਕੇਟ ਰਣਜੀਤ ਕੁਮਾਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਹੁਸ਼ਿਆਰਪੁਰ ਦੇ ਪ੍ਰਧਾਨ ਵੀ ਹਨ। 1997 ਵਿੱਚ ਹੁਸ਼ਿਆਰਪੁਰ ਜ਼ਿਲ੍ਹਾ ਅਦਾਲਤ ਵਿੱਚ ਵਕੀਲ ਵਜੋਂ ਪ੍ਰੈਕਟਿਸ ਕਰਨ ਵਾਲੇ ਰਣਜੀਤ ਇਸ ਸਮੇਂ ਜ਼ਿਲ੍ਹਾ ਬਾਰ ਐਸੋਸੀਏਸ਼ਨ ਹੁਸ਼ਿਆਰਪੁਰ ਦੇ ਪ੍ਰਧਾਨ ਹਨ।