- Uncategorized
- No Comment
ਹਰਿਆਣਾ ਚੋਣਾਂ ‘ਚ ਧਾਂਦਲੀ ਦੇ ਕਾਂਗਰਸ ਦੇ ਇਲਜ਼ਾਮ ਰੱਦ, ਚੋਣ ਕਮਿਸ਼ਨ ਨੇ ਦਿੱਤਾ 1600 ਪੰਨਿਆਂ ਦਾ ਜਵਾਬ, ਕਿਹਾ ਦੋਸ਼ ਗਲਤ ਤੇ ਬੇਬੁਨਿਆਦ
ਹਰਿਆਣਾ ਚੋਣਾਂ ਵਿੱਚ ਕਾਂਗਰਸ ਨੇ 26 ਸ਼ਿਕਾਇਤਾਂ ਕੀਤੀਆਂ ਸਨ। ਚੋਣ ਕਮਿਸ਼ਨ ਨੇ ਬੇਨਿਯਮੀਆਂ ਦੇ ਉਨ੍ਹਾਂ ਦੋਸ਼ਾਂ ਨੂੰ ਬੇਬੁਨਿਆਦ ਦੱਸਦਿਆਂ ਰੱਦ ਕਰ ਦਿੱਤਾ ਹੈ। ਚੋਣ ਕਮਿਸ਼ਨ ਨੇ ਕਿਹਾ ਕਿ ਅਜਿਹੇ ਗੈਰ-ਜ਼ਿੰਮੇਵਾਰ ਦੋਸ਼ਾਂ ਨਾਲ ਅਸ਼ਾਂਤੀ ਅਤੇ ਅਰਾਜਕਤਾ ਫੈਲ ਸਕਦੀ ਹੈ।
ਹਰਿਆਣਾ ਵਿਚ ਕਾਂਗਰਸ ਪਾਰਟੀ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਅਤੇ ਬੀਜੇਪੀ ਸਭ ਤੋਂ ਵੱਡੀ ਪਾਰਟੀ ਬਣ ਕੇ ਸਾਹਮਣੇ ਆਈ ਹੈ। ਹਰਿਆਣਾ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਕਈ ਦੋਸ਼ ਲਾਏ ਸਨ। ਚੋਣ ਕਮਿਸ਼ਨ ਨੂੰ ਈਵੀਐਮ ਵਿੱਚ ਖ਼ਰਾਬੀ ਤੋਂ ਲੈ ਕੇ ਬੂਥਾਂ ’ਤੇ ਵੋਟਾਂ ਨਾ ਪੈਣ ਦੇਣ ਦੀਆਂ ਸ਼ਿਕਾਇਤਾਂ ਕੀਤੀਆਂ ਗਈਆਂ ਸਨ, ਪਰ ਹੁਣ ਵੋਟਾਂ ਦੀ ਗਿਣਤੀ ਦੇ ਕਰੀਬ 20 ਦਿਨਾਂ ਬਾਅਦ ਚੋਣ ਕਮਿਸ਼ਨ ਨੇ 1600 ਪੰਨਿਆਂ ਵਿੱਚ ਹਰੇਕ ਦੋਸ਼ ਦਾ ਜਵਾਬ ਦਿੰਦਿਆਂ ਸਾਫ਼-ਸਾਫ਼ ਕਿਹਾ ਹੈ ਕਿ ਅਜਿਹੇ ਦੋਸ਼ ਬੇਬੁਨਿਆਦ ਦੋਸ਼ ਲਾਏ ਗਏ ਹਨ, ਜਿਸ ਨਾਲ ਅਰਾਜਕਤਾ ਫੈਲਣ ਦਾ ਡਰ ਹੈ।
ਹਰਿਆਣਾ ਚੋਣਾਂ ਵਿੱਚ ਕਾਂਗਰਸ ਨੇ 26 ਸ਼ਿਕਾਇਤਾਂ ਕੀਤੀਆਂ ਸਨ। ਚੋਣ ਕਮਿਸ਼ਨ ਨੇ ਬੇਨਿਯਮੀਆਂ ਦੇ ਉਨ੍ਹਾਂ ਦੋਸ਼ਾਂ ਨੂੰ ਬੇਬੁਨਿਆਦ ਦੱਸਦਿਆਂ ਰੱਦ ਕਰ ਦਿੱਤਾ ਹੈ। ਇੰਨਾ ਹੀ ਨਹੀਂ, ਕਮਿਸ਼ਨ ਨੇ ਕਾਂਗਰਸ ਅਤੇ ਹੋਰ ਸਿਆਸੀ ਪਾਰਟੀਆਂ ਨੂੰ ਵੋਟਿੰਗ ਅਤੇ ਗਿਣਤੀ ਵਰਗੇ ਸੰਵੇਦਨਸ਼ੀਲ ਸਮੇਂ ‘ਤੇ ਅਜਿਹੇ ਸਨਸਨੀਖੇਜ਼ ਦੋਸ਼ ਲਗਾਉਣ ਵਿਰੁੱਧ ਚੇਤਾਵਨੀ ਦਿੱਤੀ ਹੈ। ਚੋਣ ਕਮਿਸ਼ਨ ਨੇ ਕਿਹਾ ਕਿ ਅਜਿਹੇ ਗੈਰ-ਜ਼ਿੰਮੇਵਾਰ ਦੋਸ਼ਾਂ ਨਾਲ ਅਸ਼ਾਂਤੀ ਅਤੇ ਅਰਾਜਕਤਾ ਫੈਲ ਸਕਦੀ ਹੈ।
ਕਮਿਸ਼ਨ ਨੇ ਕਿਹਾ ਕਿ ਹਰਿਆਣਾ ਵਿੱਚ ਚੋਣ ਪ੍ਰਕਿਰਿਆ ਦਾ ਹਰ ਪੜਾਅ ਨਿਰਦੋਸ਼ ਸੀ ਅਤੇ ਇਹ ਕਾਂਗਰਸੀ ਉਮੀਦਵਾਰਾਂ ਜਾਂ ਏਜੰਟਾਂ ਦੀ ਨਿਗਰਾਨੀ ਹੇਠ ਕੀਤਾ ਗਿਆ ਸੀ। 26 ਵਿਧਾਨ ਸਭਾ ਹਲਕਿਆਂ ਦੇ ਰਿਟਰਨਿੰਗ ਅਫ਼ਸਰਾਂ ਨੇ ਜ਼ੋਰਦਾਰ ਰੀ-ਵੈਰੀਫਿਕੇਸ਼ਨ ਕੀਤੀ। ਕਾਂਗਰਸ ਨੂੰ ਸਾਰੀਆਂ ਸ਼ਿਕਾਇਤਾਂ ‘ਤੇ ਚੋਣ ਕਮਿਸ਼ਨ ਦੇ ਅਧਿਕਾਰੀਆਂ ਤੋਂ 1600 ਪੰਨਿਆਂ ਦਾ ਜਵਾਬ ਮਿਲਿਆ ਹੈ।