‘ਆਪ’ ਹਾਈਕਮਾਂਡ ਨੇ ਪੰਜਾਬ ਦੇ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੰਦੇਸ਼ ਭੇਜ ਕਿਹਾ ਆਮ ਜਨਤਾ ਨਾਲ ਤਾਲਮੇਲ ਵਧਾਉਣ

‘ਆਪ’ ਹਾਈਕਮਾਂਡ ਨੇ ਪੰਜਾਬ ਦੇ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੰਦੇਸ਼ ਭੇਜ ਕਿਹਾ ਆਮ ਜਨਤਾ ਨਾਲ ਤਾਲਮੇਲ ਵਧਾਉਣ

ਅਰਵਿੰਦ ਕੇਜਰੀਵਾਲ ਆਉਣ ਵਾਲੇ ਸਮੇਂ ਵਿੱਚ ਪੰਜਾਬ ਵਿੱਚ ਪਾਰਟੀ ਵਲੰਟੀਅਰਾਂ ਨਾਲ ਮੀਟਿੰਗਾਂ ਵੀ ਕਰਨਗੇ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੀਆਂ ਸਾਰੀਆਂ ਲੋਕ ਸਭਾ ਸੀਟਾਂ ਦਾ ਦੌਰਾ ਕਰਕੇ ਵਲੰਟੀਅਰਾਂ ਅਤੇ ਪਾਰਟੀ ਆਗੂਆਂ ਦਾ ਮਨੋਬਲ ਵਧਾਉਣਗੇ।

ਦੇਸ਼ ਵਿਚ ਸਾਰੀਆਂ ਹੀ ਰਾਜਨੀਤਿਕ ਪਾਰਟੀਆਂ ਨੇ ਲੋਕਸਭਾ 2024 ਚੋਣਾਂ ਦੀ ਤਿਆਰੀ ਸ਼ੁਰੂ ਕਰ ਦਿਤੀ ਹੈ। ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿੱਚ ਆਪਣੇ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਚੋਣ ਮੂਡ ਵਿੱਚ ਆਉਣ ਦੇ ਨਿਰਦੇਸ਼ ਦਿੱਤੇ ਹਨ। ‘ਆਪ’ ਇਸ ਸਮੇਂ ਪੰਜਾਬ ਵਿਚ ਸੱਤਾ ਵਿਚ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਝ ਦਿਨ ਪਹਿਲਾਂ ਐਲਾਨ ਕੀਤਾ ਸੀ ਕਿ ਉਨ੍ਹਾਂ ਦੀ ਪਾਰਟੀ ਸਾਰੀਆਂ 13 ਲੋਕ ਸਭਾ ਸੀਟਾਂ ‘ਤੇ ਚੋਣ ਲੜਨ ਲਈ ਤਿਆਰ ਹੈ ਅਤੇ ਇਸ ਅਨੁਸਾਰ ਸਾਰੇ ਆਗੂਆਂ ਨੂੰ ਸੰਦੇਸ਼ ਦਿੱਤਾ ਗਿਆ ਹੈ ਕਿ ਉਹ ਹੁਣ ਜਨਤਾ ਨਾਲ ਤਾਲਮੇਲ ਵਧਾਉਣ।

ਇੱਕ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਵੀ ਦੂਜੇ ਰਾਜਾਂ ਵਿੱਚ ਚੋਣ ਦੌਰਿਆਂ ’ਤੇ ਜਾ ਰਹੇ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਉਹ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਸਰਕਾਰੀ ਤੇ ਸਿਆਸੀ ਮੀਟਿੰਗਾਂ ਵਿੱਚ ਹਿੱਸਾ ਲੈਣ ਜਾ ਰਹੇ ਹਨ। ਮੁੱਖ ਮੰਤਰੀ ਦੀ ਕੋਸ਼ਿਸ਼ ਹੈ ਕਿ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਦੀਆਂ ਆਮ ਚੋਣਾਂ ਦਾ ਬਿਗੁਲ ਵਜਾਉਣ ਤੋਂ ਪਹਿਲਾਂ ਹੀ ਸਾਰੀਆਂ 13 ਲੋਕ ਸਭਾ ਸੀਟਾਂ ‘ਤੇ ਅਰਵਿੰਦ ਕੇਜਰੀਵਾਲ ਨਾਲ ਮੀਟਿੰਗਾਂ ਕਰ ਲਈਆਂ ਜਾਣ। ਇਸੇ ਤਹਿਤ ਉਹ ਆਮ ਆਦਮੀ ਪਾਰਟੀ ਦੀ ਰਣਨੀਤੀ ਤਿਆਰ ਕਰਨ ਵਿੱਚ ਜੁਟੇ ਹੋਏ ਹਨ।

ਅਰਵਿੰਦ ਕੇਜਰੀਵਾਲ ਆਉਣ ਵਾਲੇ ਸਮੇਂ ਵਿੱਚ ਪੰਜਾਬ ਵਿੱਚ ਪਾਰਟੀ ਵਲੰਟੀਅਰਾਂ ਨਾਲ ਮੀਟਿੰਗਾਂ ਵੀ ਕਰਨਗੇ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੀਆਂ ਸਾਰੀਆਂ ਲੋਕ ਸਭਾ ਸੀਟਾਂ ਦਾ ਦੌਰਾ ਕਰਕੇ ਵਲੰਟੀਅਰਾਂ ਅਤੇ ਪਾਰਟੀ ਆਗੂਆਂ ਦਾ ਮਨੋਬਲ ਵਧਾਉਣਗੇ। ਆਮ ਆਦਮੀ ਪਾਰਟੀ ਨੇ ਆਪਣੇ ਪੰਜਾਬ ਦੇ ਮੰਤਰੀਆਂ ਨੂੰ ਸ਼ਹਿਰਾਂ ਅਤੇ ਪੇਂਡੂ ਖੇਤਰਾਂ ਵਿੱਚ ਪੂਰੀ ਤਰ੍ਹਾਂ ਸਰਗਰਮ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਕੁੱਲ ਮਿਲਾ ਕੇ ਪੰਜਾਬ ਹੁਣ ਆਉਣ ਵਾਲੇ ਦਿਨਾਂ ਵਿੱਚ ਚੋਣ ਮੂਡ ਵਿੱਚ ਆਉਂਦਾ ਨਜ਼ਰ ਆਵੇਗਾ। ਹੋਰ ਸਿਆਸੀ ਪਾਰਟੀਆਂ ਵੀ ਆਪਣੀਆਂ ਸਿਆਸੀ ਤਿਆਰੀਆਂ ਵਿੱਚ ਰੁੱਝੀਆਂ ਹੋਈਆਂ ਹਨ। ਇਸ ਹਿਸਾਬ ਨਾਲ ‘ਆਪ’ ਹੁਣ ਤੋਂ ਹੀ ਤਿਆਰ ਹੋਣਾ ਚਾਹੁੰਦੀ ਹੈ। ਭਗਵੰਤ ਮਾਨ ਸਰਕਾਰ ਵੱਲੋਂ ਅਗਲੇ ਇੱਕ ਮਹੀਨੇ ਦੇ ਅੰਦਰ ਸਰਕਾਰੀ ਪੱਧਰ ‘ਤੇ ਕੁਝ ਅਹਿਮ ਫੈਸਲੇ ਵੀ ਲਏ ਜਾਣਗੇ, ਜਿਨ੍ਹਾਂ ਦਾ ਵੋਟਰਾਂ ‘ਤੇ ਅਸਰ ਪੈ ਸਕਦਾ ਹੈ।