ਲੋਕਸਭਾ ਚੋਣਾਂ 2024 : ਟਿਕਟ ਮਿਲਣ ਤੋਂ ਬਾਅਦ ਸੁਸ਼ੀਲ ਰਿੰਕੂ ਨੇ ਕਿਹਾ ਚਰਚਾ ਉਸਦੀ ਹੀ ਹੁੰਦੀ ਹੈ ਜੋ ਕੰਮ ਕਰਦਾ ਹੈ

ਲੋਕਸਭਾ ਚੋਣਾਂ 2024 : ਟਿਕਟ ਮਿਲਣ ਤੋਂ ਬਾਅਦ ਸੁਸ਼ੀਲ ਰਿੰਕੂ ਨੇ ਕਿਹਾ ਚਰਚਾ ਉਸਦੀ ਹੀ ਹੁੰਦੀ ਹੈ ਜੋ ਕੰਮ ਕਰਦਾ ਹੈ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਸੁਸ਼ੀਲ ਕੁਮਾਰ ਰਿੰਕੂ ‘ਤੇ ਭਰੋਸਾ ਜਤਾਇਆ ਹੈ ਅਤੇ ਰਿੰਕੂ ਦਾ ਨਾਂ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ‘ਚ ਸ਼ਾਮਲ ਕਰਕੇ ਉਸਦੇ ਭਾਜਪਾ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ‘ਤੇ ਰੋਕ ਲਗਾ ਦਿੱਤੀ ਹੈ।

ਦੇਸ਼ ਵਿਚ ਸਾਰੀਆਂ ਹੀ ਰਾਜਨੀਤਿਕ ਪਾਰਟੀਆਂ ਨੇ 2024 ਲੋਕਸਭਾ ਚੋਣਾਂ ਦੀ ਤਿਆਰੀ ਸ਼ੁਰੂ ਕਰ ਦਿਤੀ ਹੈ। ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਸੁਸ਼ੀਲ ਕੁਮਾਰ ਰਿੰਕੂ ‘ਤੇ ਭਰੋਸਾ ਜਤਾਇਆ ਹੈ ਅਤੇ ਰਿੰਕੂ ਦਾ ਨਾਂ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ‘ਚ ਸ਼ਾਮਲ ਕਰਕੇ ਉਸਦੇ ਭਾਜਪਾ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ‘ਤੇ ਰੋਕ ਲਗਾ ਦਿੱਤੀ ਹੈ। ਲੋਕ ਸਭਾ ਟਿਕਟ ਮਿਲਣ ਤੋਂ ਬਾਅਦ ਸੁਸ਼ੀਲ ਰਿੰਕੂ ਪਹਿਲੀ ਵਾਰ ਮੀਡੀਆ ਦੇ ਸਾਹਮਣੇ ਆਏ।

ਜ਼ਿਕਰਯੋਗ ਹੈ ਕਿ ਹਾਲ ਹੀ ‘ਚ ਸੋਸ਼ਲ ਮੀਡੀਆ ‘ਤੇ ਸੁਸ਼ੀਲ ਰਿੰਕੂ ਦੇ ਭਾਜਪਾ ‘ਚ ਸ਼ਾਮਲ ਹੋਣ ਦੀ ਚਰਚਾ ਚੱਲ ਰਹੀ ਸੀ। ਹਾਲਾਂਕਿ ਸੁਸ਼ੀਲ ਰਿੰਕੂ ਦਾ ਬਿਆਨ ਸਾਹਮਣੇ ਆਇਆ ਸੀ, ਜਿੱਥੇ ਉਨ੍ਹਾਂ ਨੇ ਭਾਜਪਾ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ‘ਤੇ ਵਿਰਾਮ ਲਗਾ ਦਿੱਤਾ ਸੀ। ਅੱਜ ਜਦੋਂ ਉਨ੍ਹਾਂ ਦੇ ਕਿਸੇ ਹੋਰ ਪਾਰਟੀ ਵਿੱਚ ਸ਼ਾਮਲ ਹੋਣ ਦੀਆਂ ਚਰਚਾਵਾਂ ਬਾਰੇ ਮੀਡੀਆ ਵਿੱਚ ਚਰਚਾ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਕੰਮ ਕਰਨ ਵਾਲਿਆਂ ਦੀ ਹੀ ਚਰਚਾ ਹੁੰਦੀ ਹੈ। ਦੱਸ ਦੇਈਏ ਕਿ ਲੋਕ ਸਭਾ ਚੋਣਾਂ ਨੂੰ ਲੈ ਕੇ ਉਤਸ਼ਾਹ ਲਗਾਤਾਰ ਵਧਦਾ ਜਾ ਰਿਹਾ ਹੈ।

ਸਿਆਸੀ ਪਾਰਟੀਆਂ ਚੋਣ ਪ੍ਰਚਾਰ ਵਿੱਚ ਜ਼ੋਰ-ਸ਼ੋਰ ਨਾਲ ਜੁਟੀਆਂ ਹੋਈਆਂ ਹਨ। ਇਸ ਦੇ ਨਾਲ ਹੀ ਸਿਆਸੀ ਪਾਰਟੀਆਂ ‘ਚ ਨੇਤਾਵਾਂ ਦੇ ਦਲ-ਬਦਲੀ ਦਾ ਸਿਲਸਿਲਾ ਵੀ ਸ਼ੁਰੂ ਹੋ ਗਿਆ ਹੈ। ਇਸ ਦੌਰਾਨ ਕਿਆਸ ਅਰਾਈਆਂ ਲਗਾਈਆਂ ਜਾ ਰਹੀਆਂ ਸਨ ਕਿ ਸੁਸ਼ੀਲ ਕੁਮਾਰ ਰਿੰਕੂ ਅਤੇ ਜਲੰਧਰ ਤੋਂ ਵਿਧਾਇਕ ਸ਼ੀਤਲ ਅੰਗੁਰਲ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ, ਪਰ ਮੀਡੀਆ ਸਾਹਮਣੇ ਸੁਸ਼ੀਲ ਰਿੰਕੂ ਦੇ ਬਿਆਨ ਤੋਂ ਬਾਅਦ ਇਹ ਅਟਕਲਾਂ ‘ਤੇ ਫਿਲਹਾਲ ਰੋਕ ਲੱਗ ਗਈ ਹੈ।