ਪੰਜਾਬ ਜ਼ਿਮਨੀ ਚੋਣ : ਆਮ ਆਦਮੀ ਪਾਰਟੀ ਨੇ ਜਾਰੀ ਕੀਤੀ 40 ਸਟਾਰ ਪ੍ਰਚਾਰਕਾਂ ਦੀ ਸੂਚੀ, ਕੇਜਰੀਵਾਲ, ਭਗਵੰਤ ਮਾਨ, ਸਿਸੋਦੀਆ, ਆਤਿਸ਼ੀ ਸ਼ਾਮਲ

ਪੰਜਾਬ ਜ਼ਿਮਨੀ ਚੋਣ : ਆਮ ਆਦਮੀ ਪਾਰਟੀ ਨੇ ਜਾਰੀ ਕੀਤੀ 40 ਸਟਾਰ ਪ੍ਰਚਾਰਕਾਂ ਦੀ ਸੂਚੀ, ਕੇਜਰੀਵਾਲ, ਭਗਵੰਤ ਮਾਨ, ਸਿਸੋਦੀਆ, ਆਤਿਸ਼ੀ ਸ਼ਾਮਲ

ਦਿੱਲੀ ਸਰਕਾਰ ਦੇ ਕੈਬਨਿਟ ਮੰਤਰੀਆਂ ਗੋਪਾਲ ਰਾਏ, ਸੌਰਭ ਭਾਰਦਵਾਜ, ਕੈਲਾਸ਼ ਗਹਿਲੋਤ, ਇਮਰਾਨ ਹੁਸੈਨ, ਮੁਕੇਸ਼ ਅਹਲਾਵਤ ਦੇ ਨਾਂ ਵੀ ਇਸ ਸੂਚੀ ਵਿੱਚ ਸ਼ਾਮਲ ਹਨ।

ਪੰਜਾਬ ਵਿੱਚ ਹੋਣ ਵਾਲਿਆਂ ਚਾਰ ਵਿਧਾਨਸਭਾ ਜ਼ਿਮਨੀ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਆਪਣੀ ਤਿਆਰੀਆਂ ਸ਼ੁਰੂ ਕਰ ਦਿਤੀਆਂ ਹਨ। ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਸਮੇਤ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ।

ਕੇਜਰੀਵਾਲ ਅਤੇ ਮਾਨ ਤੋਂ ਇਲਾਵਾ ਇਸ ਸੂਚੀ ਵਿੱਚ ਮਨੀਸ਼ ਸਿਸੋਦੀਆ, ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ, ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ, ਡਾ. ਸੰਦੀਪ ਪਾਠਕ, ਰਾਘਵ ਚੱਢਾ, ਐਨਡੀ ਗੁਪਤਾ, ਹਰਭਜਨ ਸਿੰਘ ਦੇ ਨਾਂ ਸ਼ਾਮਲ ਹਨ। ਦਿੱਲੀ ਸਰਕਾਰ ਦੇ ਕੈਬਨਿਟ ਮੰਤਰੀਆਂ ਗੋਪਾਲ ਰਾਏ, ਸੌਰਭ ਭਾਰਦਵਾਜ, ਕੈਲਾਸ਼ ਗਹਿਲੋਤ, ਇਮਰਾਨ ਹੁਸੈਨ, ਮੁਕੇਸ਼ ਅਹਲਾਵਤ ਦੇ ਨਾਂ ਵੀ ਇਸ ਸੂਚੀ ਵਿੱਚ ਸ਼ਾਮਲ ਹਨ।

ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਅਤੇ ‘ਆਪ’ ਨੇਤਾ ਪੰਕਜ ਗੁਪਤਾ ਨੂੰ ਵੀ ਸਟਾਰ ਪ੍ਰਚਾਰਕਾਂ ‘ਚ ਸ਼ਾਮਲ ਕੀਤਾ ਗਿਆ ਹੈ। ਜਦਕਿ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਹਰਜੋਤ ਬੈਂਸ, ਹਰਭਜਨ ਸਿੰਘ ਈ.ਟੀ.ਓ., ਲਾਲ ਚੰਦ ਕਟਾਰੂਚੱਕ, ਬਲਜੀਤ ਕੌਰ, ਡਾ. ਬਲਬੀਰ ਸਿੰਘ, ਲਾਲਜੀਤ ਸਿੰਘ ਭੁੱਲਰ, ਕੁਲਦੀਪ ਸਿੰਘ ਧਾਲੀਵਾਲ, ਗੁਰਮੀਤ ਸਿੰਘ ਖੁੱਡੀਆਂ, ਬਰਿੰਦਰ ਗੋਇਲ, ਤਰੁਨਪ੍ਰੀਤ ਸਿੰਘ ਸੌਂਦ, ਮਹਿੰਦਰ ਭਗਤ, ਡਾ. ਰਵਜੋਤ, ਹਰਦੀਪ ਮੁੰਡੀਆ ਨੂੰ ਵੀ ਸਟਾਰ ਪ੍ਰਚਾਰਕ ਬਣਾਇਆ ਗਿਆ ਹੈ |