‘ਆਪ’ ਦੇ ਬਾਕੀ ਲੋਕਸਭਾ ਉਮੀਦਵਾਰਾਂ ਦਾ ਐਲਾਨ ਅਗਲੇ ਪੰਜ ਦਿਨਾਂ ‘ਚ ਕਰ ਦਿੱਤਾ ਜਾਵੇਗਾ, ‘ਆਪ’ ਚੱਬੇਵਾਲ ਨੂੰ ਦੇ ਸਕਦੀ ਹੈ ਹੁਸ਼ਿਆਰਪੁਰ ਤੋਂ ਲੋਕ ਸਭਾ ਟਿਕਟ

‘ਆਪ’ ਦੇ ਬਾਕੀ ਲੋਕਸਭਾ ਉਮੀਦਵਾਰਾਂ ਦਾ ਐਲਾਨ ਅਗਲੇ ਪੰਜ ਦਿਨਾਂ ‘ਚ ਕਰ ਦਿੱਤਾ ਜਾਵੇਗਾ, ‘ਆਪ’ ਚੱਬੇਵਾਲ ਨੂੰ ਦੇ ਸਕਦੀ ਹੈ ਹੁਸ਼ਿਆਰਪੁਰ ਤੋਂ ਲੋਕ ਸਭਾ ਟਿਕਟ

ਆਮ ਆਦਮੀ ਪਾਰਟੀ ਦੀ ਤਰਫ਼ੋਂ ਹੁਸ਼ਿਆਰਪੁਰ ਲੋਕ ਸਭਾ ਸੀਟ ਤੋਂ ਡਾ. ਰਾਜ ਕੁਮਾਰ ਚੱਬੇਵਾਲ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਜਾ ਸਕਦਾ ਹੈ। ਚੱਬੇਵਾਲ ਹਾਲ ਹੀ ‘ਚ ਕਾਂਗਰਸ ਛੱਡ ਕੇ ‘ਆਪ’ ਪਾਰਟੀ ‘ਚ ਸ਼ਾਮਲ ਹੋਏ ਸਨ।

ਆਮ ਆਦਮੀ ਪਾਰਟੀ ਨੇ ਲੋਕਸਭਾ ਚੋਣਾਂ ਦੀ ਤਿਆਰੀ ਜ਼ੋਰਾ ਸ਼ੋਰਾਂ ਨਾਲ ਸ਼ੁਰੂ ਕਰ ਦਿਤੀ ਹੈ। ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਪਾਰਟੀ ਅਗਲੇ ਪੰਜ ਦਿਨਾਂ ਵਿੱਚ ਪੰਜਾਬ ਦੀਆਂ ਬਾਕੀ ਪੰਜ ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰੇਗੀ। ‘ਆਪ’ ਪੰਜਾਬ ਦੀਆਂ 8 ਸੀਟਾਂ ‘ਤੇ ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ।

ਪਾਰਟੀ ਨੇ ਅੰਮ੍ਰਿਤਸਰ ਤੋਂ ਕੁਲਦੀਪ ਸਿੰਘ ਧਾਲੀਵਾਲ, ਖਡੂਰ ਸਾਹਿਬ ਤੋਂ ਲਾਲਜੀਤ ਸਿੰਘ ਭੁੱਲਰ, ਜਲੰਧਰ ਤੋਂ ਸੁਸ਼ੀਲ ਕੁਮਾਰ ਰਿੰਕੂ, ਫਤਿਹਗੜ੍ਹ ਸਾਹਿਬ ਤੋਂ ਗੁਰਪ੍ਰੀਤ ਸਿੰਘ ਜੀਪੀ, ਫਰੀਦਕੋਟ ਤੋਂ ਕਰਮਜੀਤ ਅਨਮੋਲ, ਬਠਿੰਡਾ ਤੋਂ ਗੁਰਮੀਤ ਸਿੰਘ ਖੁੱਡੀਆਂ, ਸੰਗਰੂਰ ਤੋਂ ਗੁਰਮੀਤ ਸਿੰਘ ਮੀਤ ਹੇਅਰ ਅਤੇ ਡਾ. ਬਲਬੀਰ ਨੂੰ ਮੈਦਾਨ ਵਿਚ ਉਤਾਰਿਆ ਗਿਆ ਹੈ। ਬਾਕੀ ਪੰਜ ਸੀਟਾਂ ਲੁਧਿਆਣਾ, ਗੁਰਦਾਸਪੁਰ, ਆਨੰਦਪੁਰ ਸਾਹਿਬ, ਫਿਰੋਜ਼ਪੁਰ ਅਤੇ ਹੁਸ਼ਿਆਰਪੁਰ ਲਈ ਉਮੀਦਵਾਰਾਂ ਦਾ ਐਲਾਨ ਹੋਣਾ ਬਾਕੀ ਹੈ।

ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ‘ਤੇ ਇਸ ਸਬੰਧੀ ਜਾਣਕਾਰੀ ਦਿੱਤੀ। ਪਾਰਟੀ ਤਰਫ਼ੋਂ ਹੁਸ਼ਿਆਰਪੁਰ ਲੋਕ ਸਭਾ ਸੀਟ ਤੋਂ ਡਾ. ਰਾਜ ਕੁਮਾਰ ਚੱਬੇਵਾਲ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਜਾ ਸਕਦਾ ਹੈ। ਚੱਬੇਵਾਲ ਹਾਲ ਹੀ ‘ਚ ਕਾਂਗਰਸ ਛੱਡ ਕੇ ‘ਆਪ’ ਪਾਰਟੀ ‘ਚ ਸ਼ਾਮਲ ਹੋਏ ਸਨ। ਉਨ੍ਹਾਂ ਵਿਧਾਨ ਸਭਾ ਮੈਂਬਰੀ ਤੋਂ ਵੀ ਅਸਤੀਫਾ ਦੇ ਦਿੱਤਾ ਸੀ। ਬਜਟ ਸੈਸ਼ਨ ਦੌਰਾਨ ਉਹ ਰੋਸ ਵਜੋਂ ਜ਼ੰਜੀਰਾਂ ਲੈ ਕੇ ਵਿਧਾਨ ਸਭਾ ਪੁੱਜੇ ਸਨ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਪਾਰਟੀ ਨੇ ਫਤਹਿਗੜ੍ਹ ਸਾਹਿਬ ਤੋਂ ਸਾਬਕਾ ਕਾਂਗਰਸੀ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਉਹ ਹਾਲ ਹੀ ‘ਚ ਕਾਂਗਰਸ ‘ਚ ਅਨੁਸ਼ਾਸਨ ਦੀ ਘਾਟ ਦਾ ਦੋਸ਼ ਲਾਉਂਦੇ ਹੋਏ ‘ਆਪ’ ‘ਚ ਸ਼ਾਮਲ ਹੋਏ ਸਨ।