- ਪੰਜਾਬ
- No Comment
PUNJAB : ‘ਆਪ’ ਅਤੇ ਕਾਂਗਰਸ ਵੱਲੋਂ ਵੱਖ-ਵੱਖ ਚੋਣਾਂ ਲੜਨ ਦੀਆਂ ਤਿਆਰੀਆਂ ਹੋਇਆ ਸ਼ੁਰੂ
ਪੰਜਾਬ ‘ਚ ਜਿੱਥੇ ‘ਆਪ’ ਦੀ ਵੱਡੀ ਬਹੁਮਤ ਨਾਲ ਸਰਕਾਰ ਹੈ, ਉਥੇ 2024 ਦੀਆਂ ਲੋਕ ਸਭਾ ਚੋਣਾਂ ਇਕੱਠੇ ਲੜਨ ਲਈ ਦੋਵਾਂ ਪਾਰਟੀਆਂ ਵਿਚਾਲੇ ਕੋਈ ਸਹਿਮਤੀ ਨਹੀਂ ਹੈ। ਇਸ ਮੁੱਦੇ ‘ਤੇ ਦੋਵਾਂ ਧਿਰਾਂ ਦੀਆਂ ਹਾਈਕਮਾਂਡਾਂ ਵਿਚਾਲੇ ਹੁਣ ਤੱਕ ਪੰਜ ਦੌਰ ਦੀ ਗੱਲਬਾਤ ਦਾ ਕੋਈ ਹੱਲ ਨਹੀਂ ਨਿਕਲਿਆ।
ਪੰਜਾਬ ਵਿਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਵਿਚਾਲੇ ਕਿਸੇ ਵੀ ਤਰ੍ਹਾਂ ਦਾ ਗਠਜੋੜ ਹੋਣ ਦੀ ਉਮੀਦ ਨਾ ਦੇ ਬਰਾਬਰ ਹੈ। ਇੰਡੀਆ ਅਲਾਇੰਸ ਦੇ ਤਹਿਤ ਕਾਂਗਰਸ ਅਤੇ ਆਮ ਆਦਮੀ ਪਾਰਟੀ (ਆਪ) ਰਾਸ਼ਟਰੀ ਪੱਧਰ ‘ਤੇ ਇਕੱਠੇ ਚੋਣ ਲੜਨ ਲਈ ਸਹਿਮਤ ਹੋ ਗਏ ਹਨ। ਇਸ ਦੇ ਤਹਿਤ ਦਿੱਲੀ ਅਤੇ ਗੁਜਰਾਤ ‘ਚ ਦੋਵੇਂ ਪਾਰਟੀਆਂ ਸੀਟਾਂ ਦੀ ਵੰਡ ‘ਤੇ ਵੀ ਸਹਿਮਤ ਹੋ ਗਈਆਂ ਹਨ।
ਇਸਦੇ ਨਾਲ ਹੀ ਪੰਜਾਬ ‘ਚ ਜਿੱਥੇ ‘ਆਪ’ ਦੀ ਵੱਡੀ ਬਹੁਮਤ ਨਾਲ ਸਰਕਾਰ ਹੈ, ਉਥੇ 2024 ਦੀਆਂ ਲੋਕ ਸਭਾ ਚੋਣਾਂ ਇਕੱਠੇ ਲੜਨ ਲਈ ਦੋਵਾਂ ਪਾਰਟੀਆਂ ਵਿਚਾਲੇ ਕੋਈ ਸਹਿਮਤੀ ਨਹੀਂ ਹੈ। ਇਸ ਮੁੱਦੇ ‘ਤੇ ਦੋਵਾਂ ਧਿਰਾਂ ਦੀਆਂ ਹਾਈਕਮਾਂਡਾਂ ਵਿਚਾਲੇ ਹੁਣ ਤੱਕ ਪੰਜ ਦੌਰ ਦੀ ਗੱਲਬਾਤ ਦਾ ਕੋਈ ਹੱਲ ਨਹੀਂ ਨਿਕਲਿਆ। ਭਾਵੇਂ ਦੋਵਾਂ ਪਾਰਟੀਆਂ ਨੇ ਕਿਹਾ ਹੈ ਕਿ ਪੰਜਾਬ ਵਿਚ ਆਪਸੀ ਸਮਝੌਤੇ ‘ਤੇ ਪਹੁੰਚਣ ਦੀ ਉਮੀਦ ਬਰਕਰਾਰ ਹੈ, ਇਸ ਦੇ ਨਾਲ ਹੀ ਕਾਂਗਰਸ ਅਤੇ ‘ਆਪ’ ਨੇ ਸੂਬੇ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ‘ਤੇ ਆਪੋ-ਆਪਣੇ ਉਮੀਦਵਾਰ ਖੜ੍ਹੇ ਕਰਕੇ ਚੋਣ ਲੜਨ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।
ਜਾਣਕਾਰੀ ਅਨੁਸਾਰ ਕਾਂਗਰਸ ਅਤੇ ‘ਆਪ’ ਹਾਈਕਮਾਂਡ ਦਰਮਿਆਨ ਪਿਛਲੇ ਹਫ਼ਤੇ ਦਿੱਲੀ ਵਿੱਚ ਹੋਈ ਮੀਟਿੰਗ ਵਿੱਚ ਪੰਜਾਬ ਬਾਰੇ ਕੋਈ ਫੈਸਲਾ ਨਾ ਹੋਣ ਮਗਰੋਂ ਦੋਵਾਂ ਪਾਰਟੀਆਂ ਨੇ ਸੂਬਾ ਇਕਾਈਆਂ ਨੂੰ ਆਪਣੇ ਪੱਧਰ ’ਤੇ ਤਿਆਰੀਆਂ ਸ਼ੁਰੂ ਕਰਨ ਦੇ ਸੰਕੇਤ ਦਿੱਤੇ ਹਨ। ਇਸ ਸੰਦਰਭ ਵਿੱਚ ਪੰਜਾਬ ਕਾਂਗਰਸ ਨੇ ਪਹਿਲਕਦਮੀ ਕਰਦਿਆਂ ਪੰਜਾਬ ਕਾਂਗਰਸ ਭਵਨ, ਚੰਡੀਗੜ੍ਹ ਵਿੱਚ ਵਾਰ ਰੂਮ ਅਤੇ ਸੂਬਾ ਪੱਧਰੀ ਕਮੇਟੀ ਦਾ ਗਠਨ ਕੀਤਾ ਹੈ, ਜੋ ਸੂਬੇ ਭਰ ਵਿੱਚ ਬੂਥ ਪੱਧਰ ਤੱਕ ਦੇ ਆਗੂਆਂ ਨਾਲ ਸਿੱਧਾ ਤਾਲਮੇਲ ਕਰਕੇ ਡਵੀਜ਼ਨ ਪੱਧਰੀ ਚੋਣ ਰਣਨੀਤੀ ਤਿਆਰ ਕਰੇਗੀ।
ਇਸ ਤੋਂ ਪਹਿਲਾਂ ਸੂਬਾ ਕਾਂਗਰਸ ਨੇ 13 ਹਲਕਿਆਂ ਵਿੱਚ ਲੋਕ ਸਭਾ ਕੋਆਰਡੀਨੇਟਰ ਤਾਇਨਾਤ ਕੀਤੇ ਸਨ, ਜਿਨ੍ਹਾਂ ਨੂੰ ਲੋਕ ਸਭਾ ਹਲਕਾ ਪੱਧਰ ’ਤੇ ਸਥਾਨਕ ਆਗੂਆਂ ਤੇ ਵਰਕਰਾਂ ਨਾਲ ਤਾਲਮੇਲ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਦੂਜੇ ਪਾਸੇ ਪੰਜਾਬ ‘ਆਪ’ ਨੇ ਵੀ ਸੂਬੇ ਦੀਆਂ ਸਾਰੀਆਂ ਲੋਕ ਸਭਾ ਸੀਟਾਂ ‘ਤੇ ਇਕੱਲਿਆਂ ਹੀ ਚੋਣ ਲੜਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਅਜੇ ਦੋ ਦਿਨ ਪਹਿਲਾਂ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੀਆਂ 13 ਸੀਟਾਂ ‘ਤੇ ਚੋਣ ਲੜਨ ਦਾ ਬਿਆਨ ਅਜਿਹੇ ਸਮੇਂ ਦਿੱਤਾ ਸੀ, ਜਦੋਂ ਪੰਜਾਬ ਨੂੰ ਲੈ ਕੇ ਦਿੱਲੀ ‘ਚ ਕਾਂਗਰਸ ਅਤੇ ‘ਆਪ’ ਹਾਈਕਮਾਂਡ ਵਿਚਕਾਰ ਸਹਿਮਤੀ ਨਹੀਂ ਬਣ ਸਕੀ ਸੀ।