ਰਾਸ਼ਟਰੀ ਰਾਜ ਮਾਰਗਾਂ ‘ਤੇ ਦਿਵਿਆਂਗਜਨਾਂ ਨੂੰ ਨਹੀਂ ਦੇਣਾ ਪਵੇਗਾ ਟੋਲ ਟੈਕਸ, ਮਿਲੀ 100 ਫੀਸਦੀ ਛੋਟ, ਪੰਜਾਬ ਸਰਕਾਰ ਨੇ ਕੀਤਾ ਐਲਾਨ

ਰਾਸ਼ਟਰੀ ਰਾਜ ਮਾਰਗਾਂ ‘ਤੇ ਦਿਵਿਆਂਗਜਨਾਂ ਨੂੰ ਨਹੀਂ ਦੇਣਾ ਪਵੇਗਾ ਟੋਲ ਟੈਕਸ, ਮਿਲੀ 100 ਫੀਸਦੀ ਛੋਟ, ਪੰਜਾਬ ਸਰਕਾਰ ਨੇ ਕੀਤਾ ਐਲਾਨ

ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਦੇ ਕੌਮੀ ਮਾਰਗਾਂ ‘ਤੇ ਦਿਵਿਆਂਗ ਵਿਅਕਤੀਆਂ ਨੂੰ 100 ਫੀਸਦੀ ਟੋਲ ਛੋਟ ਦਿੱਤੀ ਗਈ ਹੈ।

ਦਿਵਿਆਂਗਜਨਾਂ ਲਈ ਇਕ ਖੁਸ਼ੀ ਦੀ ਖਬਰ ਸਾਹਮਣੇ ਆ ਰਹੀ ਹੈ। ਨੈਸ਼ਨਲ ਹਾਈਵੇਅ ‘ਤੇ ਆਪਣੇ ਵਾਹਨਾਂ ‘ਚ ਸਫਰ ਕਰਨ ਲਈ ਲੋਕਾਂ ਨੂੰ ਟੋਲ ਟੈਕਸ ਦੇ ਰੂਪ ‘ਚ ਕੁਝ ਰਕਮ ਅਦਾ ਕਰਨੀ ਪੈਂਦੀ ਹੈ। ਦੇਸ਼ ਭਰ ‘ਚ ਬਣੇ ਕੌਮੀ ਮਾਰਗਾਂ ‘ਤੇ ਹੀ ਨਹੀਂ ਸਗੋਂ ਕਈ ਜੀ.ਟੀ. ਸੜਕਾਂ ਜਾਂ ਆਮ ਸੜਕਾਂ ‘ਤੇ ਵੀ ਟੋਲ ਅਦਾ ਕਰਨਾ ਪੈਂਦਾ ਹੈ। ਹਾਲਾਂਕਿ, ਹੁਣ ਦਿਵਿਆਂਗ ਲੋਕਾਂ ਨੂੰ ਯਾਤਰਾ ਦੌਰਾਨ ਰਾਸ਼ਟਰੀ ਰਾਜਮਾਰਗਾਂ ‘ਤੇ ਟੋਲ ਟੈਕਸ ਨਹੀਂ ਦੇਣਾ ਪਵੇਗਾ।

ਦਿਵਿਆਂਗਜਨਾਂ ਲਈ 100 ਫੀਸਦੀ ਛੋਟ ਦਾ ਐਲਾਨ ਕੀਤਾ ਗਿਆ ਹੈ। ਪੂਰੇ ਦੇਸ਼ ਵਿੱਚ ਅਜਿਹਾ ਨਹੀਂ ਹੈ, ਸਗੋਂ ਸਿਰਫ਼ ਇੱਕ ਰਾਜ ਨੇ ਹੀ ਦਿਵਿਆਂਗ ਲੋਕਾਂ ਲਈ 100 ਫ਼ੀਸਦੀ ਛੋਟ ਦੇਣ ਦਾ ਐਲਾਨ ਕੀਤਾ ਹੈ, ਇਹ ਸੂਬਾ ਪੰਜਾਬ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਵਾਲੇ ਪੰਜਾਬ ਨੇ ਸੂਬੇ ਦੇ ਕੌਮੀ ਮਾਰਗਾਂ ਨੂੰ ਦਿਵਿਆਂਗ ਲੋਕਾਂ ਲਈ 100 ਫੀਸਦੀ ਮੁਫਤ ਕਰ ਦਿੱਤਾ ਹੈ।

ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਦੇ ਕੌਮੀ ਮਾਰਗਾਂ ‘ਤੇ ਦਿਵਿਆਂਗ ਵਿਅਕਤੀਆਂ ਨੂੰ 100 ਫੀਸਦੀ ਟੋਲ ਛੋਟ ਦਿੱਤੀ ਗਈ ਹੈ। ਹਾਲਾਂਕਿ, ਇਹ ਛੋਟ ਕਿਸੇ ਵਾਹਨ ਵਿੱਚ ਬੈਠਣ ਵਾਲੇ ਦਿਵਿਆਂਗ ਵਿਅਕਤੀਆਂ ਲਈ ਨਹੀਂ ਹੈ, ਪਰ ਦਿਵਿਆਂਗ ਵਿਅਕਤੀਆਂ ਦੇ ਨਾਮ ‘ਤੇ ਰਜਿਸਟਰਡ ਵਾਹਨ, ਜੋ ਕਿ ਮੋਟਰ ਵਹੀਕਲ ਐਕਟ, 1988 ਅਤੇ ਇਸ ਤਹਿਤ ਬਣੇ ਨਿਯਮਾਂ ਤਹਿਤ ਅਪਾਹਜ ਵਿਅਕਤੀਆਂ ਦੀ ਮਾਲਕੀ ਅਧੀਨ ਰਜਿਸਟਰਡ ਹਨ, ਨੂੰ 100 ਫੀਸਦੀ ਛੋਟ ਮਿਲੇਗੀ। ਰਾਸ਼ਟਰੀ ਰਾਜਮਾਰਗਾਂ ‘ਤੇ ਟੋਲ ‘ਚ ਰਿਆਇਤ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਦਿਵਿਆਂਗ ਵਿਅਕਤੀਆਂ ਨੂੰ ਰਜਿਸਟ੍ਰੇਸ਼ਨ ਸਰਟੀਫਿਕੇਟ ਵਿੱਚ ਆਪਣੇ ਵਾਹਨਾਂ ਦੀ ਮਾਲਕੀ ਦਿਵਿਆਂਗ ਵਜੋਂ ਦਰਜ ਕਰਵਾਉਣੀ ਹੋਵੇਗੀ।

ਇਸ ਹੁਕਮ ਸਬੰਧੀ ਮੁਕੰਮਲ ਜਾਣਕਾਰੀ ਵਿਭਾਗ ਦੀ ਵੈੱਬਸਾਈਟ https://sswcd.punjab.gov.in ‘ਤੇ ਉਪਲਬਧ ਹੈ। ਇਸ ਤੋਂ ਇਲਾਵਾ ਜੇਕਰ ਦਿਵਿਆਂਗ ਵਿਅਕਤੀਆਂ ਨੂੰ ਇਸ ਸਹੂਲਤ ਦਾ ਲਾਭ ਲੈਣ ਵਿੱਚ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਉਹ ਆਪਣੇ ਜ਼ਿਲ੍ਹੇ ਦੇ ਸਮਾਜਿਕ ਸੁਰੱਖਿਆ ਅਫ਼ਸਰ ਦੇ ਦਫ਼ਤਰ ਜਾਂ ਸਬੰਧਤ ਬਲਾਕ ਦੇ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਨਾਲ ਸੰਪਰਕ ਕਰ ਸਕਦੇ ਹਨ।