ਪੰਜਾਬ : ਐਡਵੋਕੇਟ ਧਾਮੀ ਨੇ ਸੁਲਤਾਨਪੁਰ ਲੋਧੀ ਕਾਂਡ ਲਈ ਸਿੱਧੇ ਤੌਰ ‘ਤੇ ਸੀਐੱਮ ਮਾਨ ਨੂੰ ਠਹਿਰਾਇਆ ਜ਼ਿੰਮੇਵਾਰ

ਪੰਜਾਬ : ਐਡਵੋਕੇਟ ਧਾਮੀ ਨੇ ਸੁਲਤਾਨਪੁਰ ਲੋਧੀ ਕਾਂਡ ਲਈ ਸਿੱਧੇ ਤੌਰ ‘ਤੇ ਸੀਐੱਮ ਮਾਨ ਨੂੰ ਠਹਿਰਾਇਆ ਜ਼ਿੰਮੇਵਾਰ

ਇਸ ਸਮੁੱਚੇ ਘਟਨਾਕ੍ਰਮ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਹੁਕਮਾਂ ‘ਤੇ ਪੰਜ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜੋ ਗੁਰਮਤਿ ਮਰਿਆਦਾ ਅਨੁਸਾਰ ਜਾਂਚ ਕਰਕੇ ਰਿਪੋਰਟ ਪੇਸ਼ ਕਰੇਗੀ।

ਪਿੱਛਲੇ ਦਿਨੀ ਸੁਲਤਾਨਪੁਰ ਲੋਧੀ ‘ਚ ਹੋਈ ਘਟਨਾ ਨੂੰ ਲੈ ਕੇ ਸਾਰੀਆਂ ਹੀ ਰਾਜਨੀਤਿਕ ਪਾਰਟੀਆਂ ਨੇ ਆਮ ਆਦਮੀ ਪਾਰਟੀ ‘ਤੇ ਹਮਲਾ ਬੋਲਿਆ। ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਚੇਅਰਮੈਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ ਵਿਖੇ ਵਾਪਰੀ ਘਟਨਾ ਲਈ ਸਿੱਧੇ ਤੌਰ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜ਼ਿੰਮੇਵਾਰ ਠਹਿਰਾਇਆ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਜਿਸ ਸਮੇਂ ਅੰਮ੍ਰਿਤ ਵੇਲੇ ਗੁਰੂ ਸਾਹਿਬ ਦਾ ਪਾਠ ਹੋ ਰਿਹਾ ਸੀ, ਉਸ ਸਮੇਂ ਗੁਰਦੁਆਰਾ ਸਾਹਿਬ ਅੰਦਰ ਦਾਖਲ ਹੋਣਾ ਅਤੇ ਗੋਲੀ ਚਲਾਉਣਾ ਵਾਜਿਬ ਨਹੀਂ ਹੈ। ਉਹ ਐਤਵਾਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 554ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਵਿੱਚ ਸ਼ਾਮਲ ਹੋਣ ਲਈ ਆਏ ਸਨ।

ਐਡਵੋਕੇਟ ਧਾਮੀ ਨੇ ਮੀਡੀਆ ਦੇ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਧਾਰਮਿਕ ਸਥਾਨਾਂ ‘ਤੇ ਕਮੇਟੀਆਂ ਵਿਚਾਲੇ ਝਗੜੇ ਹੁੰਦੇ ਰਹਿੰਦੇ ਹਨ, ਪਰ ਉਨ੍ਹਾਂ ਨੂੰ ਆਪਣੇ ਪੱਧਰ ‘ਤੇ ਬੈਠ ਕੇ ਹੱਲ ਕੀਤਾ ਜਾਂਦਾ ਹੈ। ਪਰ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਇਸ ਮਾਮਲੇ ਵਿੱਚ ਸਹੀ ਵਿਵਹਾਰ ਨਹੀਂ ਕੀਤਾ। ਅੰਮ੍ਰਿਤ ਵੇਲੇ ਗੁਰਦੁਆਰਾ ਸਾਹਿਬ ਵਿੱਚ ਦਾਖਲ ਹੋਣ ਤੋਂ ਬਾਅਦ ਬਣਿਆ ਮਾਹੌਲ ਸਭ ਦੇ ਸਾਹਮਣੇ ਸੀ। ਇਸ ਵਿੱਚ ਇੱਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ, ਜੋ ਕਿ ਦੁੱਖ ਦੀ ਗੱਲ ਹੈ।

ਇਸ ਸਮੁੱਚੇ ਘਟਨਾਕ੍ਰਮ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਹੁਕਮਾਂ ‘ਤੇ ਪੰਜ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜੋ ਗੁਰਮਤਿ ਮਰਿਆਦਾ ਅਨੁਸਾਰ ਜਾਂਚ ਕਰਕੇ ਰਿਪੋਰਟ ਪੇਸ਼ ਕਰੇਗੀ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਜੋੜਿਆਂ ਸਮੇਤ ਗੁਰਦੁਆਰਾ ਸਾਹਿਬ ਅੰਦਰ ਦਾਖ਼ਲ ਹੋ ਕੇ ਗੁਰਮਤਿ ਦੀ ਉਲੰਘਣਾ ਕੀਤੀ ਹੈ।