ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਕਰੇਗਾ ਅੰਮ੍ਰਿਤਪਾਲ ਦਾ ਸਮਰਥਨ, ਅੰਮ੍ਰਿਤਪਾਲ ਨੇ ਖਡੂਰ ਸਾਹਿਬ ਸੀਟ ਤੋਂ ਚੋਣ ਲੜਨ ਦਾ ਕੀਤਾ ਹੈ ਦਾਅਵਾ

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਕਰੇਗਾ ਅੰਮ੍ਰਿਤਪਾਲ ਦਾ ਸਮਰਥਨ, ਅੰਮ੍ਰਿਤਪਾਲ ਨੇ ਖਡੂਰ ਸਾਹਿਬ ਸੀਟ ਤੋਂ ਚੋਣ ਲੜਨ ਦਾ ਕੀਤਾ ਹੈ ਦਾਅਵਾ

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਐਲਾਨ ਕੀਤਾ ਹੈ ਕਿ ਪਾਰਟੀ ਇਸ ਲੋਕ ਸਭਾ ਚੋਣਾਂ ਵਿੱਚ ਖਡੂਰ ਸਾਹਿਬ ਸੀਟ ਤੋਂ ਅੰਮ੍ਰਿਤਪਾਲ ਸਿੰਘ ਦੀ ਹਮਾਇਤ ਕਰੇਗੀ।

ਅੰਮ੍ਰਿਤਪਾਲ ਸਿੰਘ ਨੇ ਪਿੱਛਲੇ ਦਿਨੀ ਖਡੂਰ ਸਾਹਿਬ ਤੋਂ ਲੋਕਸਭਾ ਚੋਣਾਂ ਲੜਨ ਦਾ ਐਲਾਨ ਕਰ ਦਿਤਾ ਹੈ। ਹੁਣ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਐਲਾਨ ਕੀਤਾ ਹੈ ਕਿ ਪਾਰਟੀ ਇਸ ਲੋਕ ਸਭਾ ਚੋਣਾਂ ਵਿੱਚ ਖਡੂਰ ਸਾਹਿਬ ਸੀਟ ਤੋਂ ਕੱਟੜਪੰਥੀ ਪ੍ਰਚਾਰਕ ਅੰਮ੍ਰਿਤਪਾਲ ਦੀ ਹਮਾਇਤ ਕਰੇਗੀ।

ਅੰਮ੍ਰਿਤਪਾਲ ਨੇ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਲੋਕ ਸਭਾ ਚੋਣ ਲੜਨ ਦਾ ਫੈਸਲਾ ਕੀਤਾ ਹੈ। ਪ੍ਰੈੱਸ ਕਾਨਫਰੰਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਅੰਮ੍ਰਿਤਪਾਲ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਬਾਅਦ ਉਨ੍ਹਾਂ ਦੀ ਪਾਰਟੀ ਇਸ ਸੀਟ ਤੋਂ ਆਪਣਾ ਉਮੀਦਵਾਰ ਵਾਪਸ ਲੈ ਲਵੇਗੀ। ਅਕਾਲੀ ਦਲ (ਅ) ਨੇ ਇਸ ਤੋਂ ਪਹਿਲਾਂ ਪੰਜਾਬ ਦੀ ਖਡੂਰ ਸਾਹਿਬ ਸੀਟ ਤੋਂ ਹਰਪਾਲ ਸਿੰਘ ਬਲੇਰ ਨੂੰ ਆਪਣਾ ਉਮੀਦਵਾਰ ਐਲਾਨਿਆ ਸੀ।

ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਤਹਿਤ ਆਸਾਮ ਦੇ ਡਿਬਰੂਗੜ੍ਹ ‘ਚ ਸਲਾਖਾਂ ਪਿੱਛੇ ਬੰਦ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਸੰਸਦੀ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੇਗਾ। ਉਨ੍ਹਾਂ ਦੇ ਵਕੀਲ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਅੰਮ੍ਰਿਤਪਾਲ ਦੀ ਮਾਂ ਬਲਵਿੰਦਰ ਕੌਰ ਨੇ ਵੀ ਸ਼ੁੱਕਰਵਾਰ ਨੂੰ ਆਪਣੇ ਪੁੱਤਰ ਦੇ ਚੋਣ ਲੜਨ ਦੇ ਫੈਸਲੇ ਨੂੰ ਦੁਹਰਾਇਆ ਸੀ। ਇਸੇ ਦੌਰਾਨ ਅਕਾਲੀ ਦਲ (ਅ) ਦੇ ਪ੍ਰਧਾਨ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਨੇ ਜਲੰਧਰ (ਰਾਖਵੇਂ) ਸੰਸਦੀ ਹਲਕੇ ਤੋਂ ਜਗਵੀਰ ਸਿੰਘ ਸ਼ੂੰਗਰਾ ਅਤੇ ਗੁਰਦਾਸਪੁਰ ਤੋਂ ਗੁਰਿੰਦਰ ਸਿੰਘ ਨੂੰ ਚੋਣ ਮੈਦਾਨ ਵਿੱਚ ਉਤਾਰਨ ਦਾ ਫੈਸਲਾ ਕੀਤਾ ਹੈ। ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 1 ਜੂਨ ਨੂੰ ਵੋਟਾਂ ਪੈਣਗੀਆਂ।