ਸ਼੍ਰੋਮਣੀ ਅਕਾਲੀ ਦਲ ਨੇ ਜਲੰਧਰ ਪੱਛਮੀ ਵਿਧਾਨ ਸਭਾ ਉਪ ਚੋਣ ਲਈ ਕੀਤਾ ਆਪਣੇ ਉਮੀਦਵਾਰ ਦਾ ਐਲਾਨ

ਸ਼੍ਰੋਮਣੀ ਅਕਾਲੀ ਦਲ ਨੇ ਜਲੰਧਰ ਪੱਛਮੀ ਵਿਧਾਨ ਸਭਾ ਉਪ ਚੋਣ ਲਈ ਕੀਤਾ ਆਪਣੇ ਉਮੀਦਵਾਰ ਦਾ ਐਲਾਨ

ਅਕਾਲੀ ਦਲ ਨੇ ਪੱਛਮੀ ਵਿਧਾਨ ਸਭਾ ਹਲਕੇ ਤੋਂ ਦੋ ਵਾਰ ਕੌਂਸਲਰ ਰਹਿ ਚੁੱਕੀ ਬੀਬੀ ਸੁਰਜੀਤ ਕੌਰ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ।

ਜਲੰਧਰ ਪੱਛਮੀ ਵਿਧਾਨ ਸਭਾ ਉਪ ਚੋਣ ਇਸ ਸਮੇਂ ਸਭ ਤੋਂ ਜ਼ਿਆਦਾ ਚਰਚਾ ਦਾ ਕੇਂਦਰ ਬਣੀ ਹੋਈ ਹੈ, ਸਾਰੀਆਂ ਹੀ ਰਾਜਨੀਤਿਕ ਪਾਰਟੀਆਂ ਇਸ ਚੋਣ ਨੂੰ ਜਿੱਤਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ।

ਦੱਸਿਆ ਜਾ ਰਿਹਾ ਹੈ ਕਿ ਅਕਾਲੀ ਦਲ ਨੇ ਪੱਛਮੀ ਵਿਧਾਨ ਸਭਾ ਹਲਕੇ ਤੋਂ ਦੋ ਵਾਰ ਕੌਂਸਲਰ ਰਹਿ ਚੁੱਕੀ ਬੀਬੀ ਸੁਰਜੀਤ ਕੌਰ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਜਿਕਰਯੋਗ ਹੈ ਕਿ ਬੀਬੀ ਸੁਰਜੀਤ ਕੌਰ ਦੋ ਵਾਰ ਨਗਰ ਨਿਗਮ ਜਲੰਧਰ ਅਤੇ ਇੱਕ ਵਾਰ ਜਥੇਦਾਰ ਪ੍ਰੀਤਮ ਸਿੰਘ ਕੌਂਸਲਰ ਰਹਿ ਚੁੱਕੇ ਹਨ।

ਸਕਰੀਨਿੰਗ ਕਮੇਟੀ ਦੇ ਮੈਂਬਰਾਂ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੱਖ-ਵੱਖ ਅਕਾਲੀ ਵਿਚਾਰਧਾਰਾ ਵਾਲੇ ਆਗੂਆਂ ਨਾਲ ਸਲਾਹ ਕਰਕੇ ਅਕਾਲੀ ਦਲ ਦੇ ਆਗੂ ਜਥੇਦਾਰ ਪ੍ਰੀਤਮ ਸਿੰਘ ਦੀ ਪਤਨੀ ਨੂੰ ਉਮੀਦਵਾਰ ਵਜੋਂ ਚੁਣਨ ਦਾ ਫੈਸਲਾ ਕੀਤਾ ਹੈ। ਇਸ ਸੀਟ ਤੋਂ ‘ਆਪ’ ਵਿਧਾਇਕ ਰਹੇ ਸ਼ੀਤਲ ਅੰਗੁਰਲ ਦੇ ਅਸਤੀਫੇ ਤੋਂ ਬਾਅਦ ਜ਼ਿਮਨੀ ਚੋਣ ਹੋਣੀ ਹੈ। ਉਕਤ ਜ਼ਿਮਨੀ ਚੋਣ 10 ਜੁਲਾਈ ਨੂੰ ਹੋਣੀ ਹੈ ਅਤੇ ਨਤੀਜੇ 13 ਜੁਲਾਈ ਨੂੰ ਆਉਣਗੇ। ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖਰੀ ਮਿਤੀ 21 ਜੂਨ ਹੈ, ਜਦਕਿ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਆਖਰੀ ਮਿਤੀ 26 ਜੂਨ ਹੈ।