ਅਕਾਲੀ ਦਲ ਨੇ ਸੰਸਦੀ ਬੋਰਡ ਬਣਾਇਆ, ਬਲਵਿੰਦਰ ਸਿੰਘ ਭੂੰਦੜ ਬਣੇ ਚੇਅਰਮੈਨ

ਅਕਾਲੀ ਦਲ ਨੇ ਸੰਸਦੀ ਬੋਰਡ ਬਣਾਇਆ, ਬਲਵਿੰਦਰ ਸਿੰਘ ਭੂੰਦੜ ਬਣੇ ਚੇਅਰਮੈਨ

ਇਹ ਜਾਣਕਾਰੀ ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਇੰਟਰਨੈੱਟ ਮੀਡੀਆ ਐਕਸ ‘ਤੇ ਪੋਸਟ ਕਰਕੇ ਦਿੱਤੀ। ਬਲਵਿੰਦਰ ਸਿੰਘ ਭੂੰਦੜ ਨੂੰ ਇਸ ਪੰਜ ਮੈਂਬਰੀ ਸੰਸਦੀ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।

ਸ਼੍ਰੋਮਣੀ ਅਕਾਲੀ ਦਲ ਨੇ ਪਿੱਛਲੇ ਦਿਨੀ ਆਪਣੀ ਕੋਰ ਕਮੇਟੀ ਨੂੰ ਭੰਗ ਕਰ ਦਿਤਾ ਸੀ, ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਦੇ ਸੰਸਦੀ ਬੋਰਡ ਦਾ ਗਠਨ ਕਰ ਦਿੱਤਾ ਹੈ। ਇਹ ਜਾਣਕਾਰੀ ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਇੰਟਰਨੈੱਟ ਮੀਡੀਆ ਐਕਸ ‘ਤੇ ਪੋਸਟ ਕਰਕੇ ਦਿੱਤੀ। ਬਲਵਿੰਦਰ ਸਿੰਘ ਭੂੰਦੜ ਨੂੰ ਇਸ ਪੰਜ ਮੈਂਬਰੀ ਸੰਸਦੀ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।

ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਨਮੇਜਾ ਸਿੰਘ ਸੇਖੋ, ਗੁਲਜ਼ਾਰ ਸਿੰਘ ਰਣੀਕੇ, ਮਹੇਸ਼ ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ ਅਤੇ ਹੀਰਾ ਸਿੰਘ ਗਾਬੜੀਆ ਨੂੰ ਵੀ ਕਮੇਟੀ ਵਿੱਚ ਸ਼ਾਮਲ ਕੀਤਾ ਗਿਆ ਹੈ। ਚੇਤੇ ਰਹੇ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਬੀਤੇ ਐਤਵਾਰ ਨਵੀਂ ਕੋਰ ਕਮੇਟੀ ਦਾ ਗਠਨ ਕੀਤਾ ਗਿਆ ਹੈ। ਕਮੇਟੀ ਵਿੱਚ 23 ਮੈਂਬਰ ਸ਼ਾਮਲ ਕੀਤੇ ਗਏ ਹਨ।

ਕਮੇਟੀ ਵਿੱਚ ਚਾਰ ਵਿਸ਼ੇਸ਼ ਇਨਵਾਈਟੀ ਮੈਂਬਰ ਹੋਣਗੇ। ਕਮੇਟੀ ਵਿੱਚ ਜਿਹੜੇ ਸੱਦੇ ਗਏ ਮੈਂਬਰ ਬਣਾਏ ਗਏ ਹਨ। ਇਨ੍ਹਾਂ ਵਿੱਚੋਂ ਸੰਸਦ ਵਿੱਚ ਪਾਰਟੀ ਦੇ ਆਗੂ ਨੂੰ ਥਾਂ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਯੂਥ ਅਕਾਲੀ ਦਲ ਦੇ ਪ੍ਰਧਾਨ, ਇਸਤਰੀ ਅਕਾਲੀ ਦਲ ਦੇ ਆਗੂ ਅਤੇ ਅਕਾਲੀ ਦਲ ਦੇ ਕਾਨੂੰਨੀ ਵਿੰਗ ਦੇ ਮੁਖੀ ਨੂੰ ਵਿਸ਼ੇਸ਼ ਮੈਂਬਰ ਬਣਾਇਆ ਗਿਆ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਵਰਕਿੰਗ ਕਮੇਟੀ ਵਿੱਚ ਇਹ ਫੈਸਲਾ ਲਿਆ ਹੈ। ਨਵੀਂ ਕੋਰ ਕਮੇਟੀ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੋਂ ਲੈ ਕੇ ਪਰਮਜੀਤ ਸਿੰਘ ਸਰਨਾ ਤੱਕ ਦੇ ਨਾਂ ਸ਼ਾਮਲ ਕੀਤੇ ਗਏ ਹਨ। ਚੇਤੇ ਰਹੇ ਕਿ ਇਸ ਤੋਂ ਪਹਿਲਾਂ ਪਾਰਟੀ ਵਿੱਚ ਬਗਾਵਤ ਕਾਰਨ ਪਿਛਲੇ ਮਹੀਨੇ ਕੋਰ ਕਮੇਟੀ ਨੂੰ ਭੰਗ ਕਰ ਦਿੱਤਾ ਗਿਆ ਸੀ। ਪ੍ਰੇਮ ਸਿੰਘ ਚੰਦੂਮਾਜਰਾ ਸਮੇਤ ਕਈ ਨਾਂ ਉਸ ਕਮੇਟੀ ਵਿੱਚ ਸ਼ਾਮਲ ਸਨ। ਚੇਤੇ ਰਹੇ ਕਿ ਕਰੀਬ 15 ਦਿਨ ਪਹਿਲਾਂ ਅਕਾਲੀ ਦਲ ਨੇ ਅਚਾਨਕ ਕੋਰ ਕਮੇਟੀ ਭੰਗ ਕਰ ਦਿੱਤੀ ਸੀ।