ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕੀਤਾ CAA ਦਾ ਸਮਰਥਨ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕੀਤਾ CAA ਦਾ ਸਮਰਥਨ

ਸੁਖਬੀਰ ਬਾਦਲ ਨੇ ਕਿਹਾ ਕਿ ਉਹ ਨਾਗਰਿਕਤਾ ਸੋਧ ਕਾਨੂੰਨ (CAA) ਦਾ ਸਮਰਥਨ ਕਰਦੇ ਹਨ। ਇਸ ਕਾਨੂੰਨ ਕਾਰਨ ਅਫਗਾਨਿਸਤਾਨ ਦੇ ਸਿੱਖ ਭਾਈਚਾਰੇ ਅਤੇ ਦੂਜੇ ਦੇਸ਼ਾਂ ਤੋਂ ਆਉਣ ਵਾਲੇ ਹੋਰ ਧਰਮਾਂ ਦੇ ਲੋਕਾਂ ਨੂੰ ਭਾਰਤ ਦੀ ਨਾਗਰਿਕਤਾ ਮਿਲੇਗੀ।

ਦੇਸ਼ ਵਿਚ ਜ਼ਿਆਦਾਤਰ ਪਾਰਟੀਆਂ ਦੇ ਆਗੂ CAA ਦਾ ਕੀਤਾ ਸਮਰਥਨ ਕਰਦੇ ਹੋਏ ਨਜ਼ਰ ਆ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਤੋਂ ਨਾਰਾਜ਼ ਚੱਲ ਰਹੇ ਆਗੂਆਂ ਨੂੰ ਮਨਾਉਣ ਦੀ ਪ੍ਰਕਿਰਿਆ ਜਾਰੀ ਹੈ। ਇਸੇ ਲੜੀ ਤਹਿਤ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕਪੂਰਥਲਾ ਵਿੱਚ ਬੀਬੀ ਜਗੀਰ ਕੌਰ ਦੇ ਘਰ ਪੁੱਜੇ। ਸੁਖਬੀਰ ਬਾਦਲ ਨੇ ਗੁਰਦੁਆਰਾ ਸਾਹਿਬ ਪਹੁੰਚ ਕੇ ਮੱਥਾ ਟੇਕਿਆ।

ਸੁਖਬੀਰ ਸਿੰਘ ਬਾਦਲ ਨੇ ਬੀਬੀ ਜਗੀਰ ਨਾਲ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਕੀਤੀ ਅਤੇ ਕਿਹਾ ਕਿ ਅੱਜ ਸਾਰਾ ਪਰਿਵਾਰ ਇਕੱਠਾ ਹੋਇਆ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਉਹ ਨਾਗਰਿਕਤਾ ਸੋਧ ਕਾਨੂੰਨ (CAA) ਦਾ ਸਮਰਥਨ ਕਰਦੇ ਹਨ। ਇਸ ਕਾਨੂੰਨ ਕਾਰਨ ਅਫਗਾਨਿਸਤਾਨ ਦੇ ਸਿੱਖ ਭਾਈਚਾਰੇ ਅਤੇ ਦੂਜੇ ਦੇਸ਼ਾਂ ਤੋਂ ਆਉਣ ਵਾਲੇ ਹੋਰ ਧਰਮਾਂ ਦੇ ਲੋਕਾਂ ਨੂੰ ਭਾਰਤ ਦੀ ਨਾਗਰਿਕਤਾ ਮਿਲੇਗੀ।

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਫਜ਼ੂਲ ਗੱਲਾਂ ਕਰਨ ਵਿੱਚ ਮਾਹਿਰ ਹਨ ਅਤੇ ਉਨ੍ਹਾਂ ਨੂੰ ਸਿੱਖ ਕੌਮ ਦੇ ਲੋਕਾਂ ਨਾਲ ਕੋਈ ਹਮਦਰਦੀ ਨਹੀਂ ਹੈ। ਦੂਜੇ ਪਾਸੇ ਆਮ ਆਦਮੀ ਪਾਰਟੀ ਨੇ ਅੱਜ ਅੱਠ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਉਨ੍ਹਾਂ ਕੋਲ ਚੋਣ ਲੜਨ ਲਈ ਕੋਈ ਚਿਹਰਾ ਨਹੀਂ ਹੈ। ਇਹੀ ਕਾਰਨ ਹੈ ਕਿ ਉਨ੍ਹਾਂ ਨੇ ਆਪਣੀ ਹੀ ਕੈਬਨਿਟ ਵਿੱਚੋਂ ਪੰਜ ਮੰਤਰੀਆਂ ਨੂੰ ਮੈਦਾਨ ਵਿੱਚ ਉਤਾਰਿਆ ਹੈ। ਸੁਖਬੀਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀਆਂ ਨੇ ਪੰਜਾਬ ਦੇ ਲੋਕਾਂ ਨੂੰ ਧੋਖਾ ਦਿੱਤਾ ਹੈ ਅਤੇ ਲੁੱਟਿਆ ਹੈ। ਭਾਜਪਾ-ਅਕਾਲੀ ਦਲ ਗਠਜੋੜ ਦੇ ਸਵਾਲ ‘ਤੇ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ 13 ਸੀਟਾਂ ‘ਤੇ ਚੋਣ ਲੜੇਗੀ। ਬਹੁਜਨ ਸਮਾਜ ਪਾਰਟੀ (ਬਸਪਾ) ਬਾਰੇ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਗਠਜੋੜ ਨਹੀਂ ਤੋੜਿਆ ਸਗੋਂ ਬਸਪਾ ਨੇ ਹੀ ਉਨ੍ਹਾਂ ਨਾਲ ਗਠਜੋੜ ਤੋੜਿਆ ਹੈ।