ਪੰਜਾਬ ‘ਚ ਅਕਾਲੀ ਦਲ ਨੂੰ ਝਟਕਾ, ਕੁਲਬੀਰ ਸਿੰਘ ਬਿਸ਼ਟ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ

ਪੰਜਾਬ ‘ਚ ਅਕਾਲੀ ਦਲ ਨੂੰ ਝਟਕਾ, ਕੁਲਬੀਰ ਸਿੰਘ ਬਿਸ਼ਟ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ

ਲੋਕ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਪਵਨ ਕੁਮਾਰ ਟੀਨੂੰ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ। ਜਿਨ੍ਹਾਂ ਨੂੰ ਜਲੰਧਰ ਲੋਕ ਸਭਾ ਸੀਟ ਤੋਂ ‘ਆਪ’ ਵੱਲੋਂ ਟਿਕਟ ਦਿੱਤੀ ਗਈ ਹੈ।

ਪੰਜਾਬ ਵਿਚ ਲੋਕਸਭਾ ਚੋਣਾਂ ਹੋਣ ਨੂੰ ਕੁਝ ਦੇ ਦਿਨਾਂ ਦਾ ਸਮਾਂ ਰਹਿ ਗਿਆ ਹੈ। ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਵੋਟਾਂ ਤੋਂ ਪਹਿਲਾਂ ਪਾਰਟੀ ਬਦਲਣ ਦਾ ਸਿਲਸਿਲਾ ਅਜੇ ਰੁਕਿਆ ਨਹੀਂ ਹੈ। ਸ੍ਰੀ ਆਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ ਨੇ ਮਜ਼ਬੂਤੀ ਹਾਸਲ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਨੂੰ ਕਰਾਰਾ ਝਟਕਾ ਲੱਗਾ ਹੈ। ਅਕਾਲੀ ਦਲ ਬਾਦਲ ਦੇ ਸਾਬਕਾ ਜਨਰਲ ਸਕੱਤਰ ਅਤੇ ਨਵਾਂ ਗਾਉਂ ਤੋਂ ਕੌਂਸਲਰ ਕੁਲਬੀਰ ਸਿੰਘ ਬਿਸ਼ਟ ‘ਆਪ’ ਵਿੱਚ ਸ਼ਾਮਲ ਹੋ ਗਏ ਹਨ।

ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦਾ ਸਵਾਗਤ ਕੀਤਾ ਹੈ। ਇਸ ਤੋਂ ਤਿੰਨ ਦਿਨ ਪਹਿਲਾਂ ਪੰਜਾਬ ਵਿੱਚ ਅਕਾਲੀ ਦਲ ਅਤੇ ਕਾਂਗਰਸ ਨੂੰ ਕਰਾਰਾ ਝਟਕਾ ਲੱਗਾ ਸੀ। ਕਾਂਗਰਸੀ ਆਗੂ ਡਾ. ਗੁਰਸ਼ਰਨ ਸਿੰਘ ਤੇ ਅਕਾਲੀ ਦਲ ਦੇ ਰਜਿੰਦਰ ਦਾਸ ਰਿੰਕੂ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ‘ਚ ‘ਆਪ’ ‘ਚ ਸ਼ਾਮਲ ਹੋ ਗਏ ਸਨ। ਇਸ ਤੋਂ ਪਹਿਲਾਂ ਇਹ ਦੋਵੇਂ ਆਗੂ ਆਪਣੀਆਂ ਪਾਰਟੀਆਂ ਦੇ ਚੋਣ ਪ੍ਰਚਾਰ ਵਿੱਚ ਰੁੱਝੇ ਹੋਏ ਸਨ। ਪਰ ਫਿਰ ਅਚਾਨਕ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਸੀ।

ਲੋਕ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਪਵਨ ਕੁਮਾਰ ਟੀਨੂੰ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ। ਜਿਨ੍ਹਾਂ ਨੂੰ ਜਲੰਧਰ ਲੋਕ ਸਭਾ ਸੀਟ ਤੋਂ ‘ਆਪ’ ਵੱਲੋਂ ਟਿਕਟ ਦਿੱਤੀ ਗਈ ਹੈ। ਪਵਨ ਕੁਮਾਰ ਟੀਨੂੰ ਦੇ ਨਾਲ ਹੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਤੇ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਗੁਰਚਰਨ ਸਿੰਘ ਚੰਨੀ ਵੀ ‘ਆਪ’ ਵਿੱਚ ਸ਼ਾਮਲ ਹੋ ਗਏ ਸਨ।