ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਭ ਤੋਂ ਵਧੀਆ ਨੇਤਾ, ਅਮਰੀਕੀ ਗਾਇਕਾ ਮੈਰੀ ਮਿਲਬੇਨ ਨੇ ਸ਼ਾਨਦਾਰ ਚੋਣ ਜਿੱਤ ‘ਤੇ ਭਾਜਪਾ ਨੂੰ ਦਿੱਤੀ ਵਧਾਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਭ ਤੋਂ ਵਧੀਆ ਨੇਤਾ, ਅਮਰੀਕੀ ਗਾਇਕਾ ਮੈਰੀ ਮਿਲਬੇਨ ਨੇ ਸ਼ਾਨਦਾਰ ਚੋਣ ਜਿੱਤ ‘ਤੇ ਭਾਜਪਾ ਨੂੰ ਦਿੱਤੀ ਵਧਾਈ

ਮੈਰੀ ਮਿਲਬੇਨ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਕਿਹਾ ਕਿਹਾ ਕਿ ਪ੍ਰਧਾਨ ਮੰਤਰੀ ਅਹੁਦੇ ਲਈ ਉਮੀਦਵਾਰ ਵਜੋਂ ਮੋਦੀ ਭਾਰਤ ਦੀ ਪਹਿਲੀ ਪਸੰਦ ਹਨ। ਇਸ ਤੋਂ ਇਲਾਵਾ ਪੀਐੱਮ ਮੋਦੀ ਅਮਰੀਕਾ-ਭਾਰਤ ਸਬੰਧਾਂ ਲਈ ਵੀ ਸਰਵੋਤਮ ਆਗੂ ਹਨ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭਾਰਤ ਤੋਂ ਇਲਾਵਾ ਵਿਦੇਸ਼ਾਂ ਵਿਚ ਵੀ ਬਹੁਤ ਪਸੰਦ ਕੀਤਾ ਜਾਂਦਾ ਹੈ। ਮੱਧ ਪ੍ਰਦੇਸ਼, ਰਾਜਸਥਾਨ ਅਤੇ ਛੱਤੀਸਗੜ੍ਹ ਵਿੱਚ ਭਾਜਪਾ ਨੂੰ ਸਪੱਸ਼ਟ ਬਹੁਮਤ ਮਿਲ ਗਿਆ ਹੈ। ਮੱਧ ਪ੍ਰਦੇਸ਼ ਵਿੱਚ ਭਾਜਪਾ ਭਾਰੀ ਬਹੁਮਤ ਹਾਸਲ ਕਰਕੇ 163 ਸੀਟਾਂ ਜਿੱਤਣ ਵਿੱਚ ਕਾਮਯਾਬ ਰਹੀ। ਜਦਕਿ ਰਾਜਸਥਾਨ ਵਿੱਚ ਭਾਜਪਾ ਨੇ 115 ਸੀਟਾਂ ਜਿੱਤੀਆਂ ਹਨ। ਭਾਜਪਾ ਨੇ ਛੱਤੀਸਗੜ੍ਹ ‘ਚ 54 ਸੀਟਾਂ ਜਿੱਤ ਕੇ ਸੱਤਾ ‘ਤੇ ਕਾਬਜ਼ ਹੋਣ ‘ਚ ਸਫਲਤਾ ਹਾਸਲ ਕੀਤੀ ਹੈ।

ਅਫਰੀਕੀ-ਅਮਰੀਕੀ ਗਾਇਕਾ ਅਤੇ ਅਦਾਕਾਰਾ ਮੈਰੀ ਮਿਲਬੇਨ ਨੇ ਭਾਜਪਾ ਦੀ ਸ਼ਾਨਦਾਰ ਜਿੱਤ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਾਰੀਫ ਕੀਤੀ। ਮੈਰੀ ਮਿਲਬੇਨ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਕਿਹਾ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਅਹੁਦੇ ਲਈ ਉਮੀਦਵਾਰ ਵਜੋਂ ਮੋਦੀ ਭਾਰਤ ਦੀ ਪਹਿਲੀ ਪਸੰਦ ਹਨ। ਇਸ ਤੋਂ ਇਲਾਵਾ ਪੀਐੱਮ ਮੋਦੀ ਅਮਰੀਕਾ-ਭਾਰਤ ਸਬੰਧਾਂ ਲਈ ਵੀ ਸਰਵੋਤਮ ਆਗੂ ਹਨ।

ਤੁਹਾਨੂੰ ਦੱਸ ਦੇਈਏ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਐਤਵਾਰ ਨੂੰ ਛੱਤੀਸਗੜ੍ਹ, ਮੱਧ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਸ਼ਾਨਦਾਰ ਜਿੱਤ ਦਰਜ ਕੀਤੀ ਹੈ। ਦੂਜੇ ਪਾਸੇ, ਕਾਂਗਰਸ ਨੇ ਤੇਲੰਗਾਨਾ ਵਿੱਚ ਆਪਣੀ ਵੱਡੀ ਜਿੱਤ ਤੋਂ ਤਸੱਲੀ ਲੈ ਲਈ ਹੈ। ਇਸ ਤੋਂ ਪਹਿਲਾਂ 7 ਸਤੰਬਰ ਨੂੰ ਗਾਇਕਾ ਮਿਲਬੇਨ ਨੇ ਅਫਰੀਕੀ ਸੰਘ ਨੂੰ ਜੀ-20 ਦੇ ਪੂਰੇ ਮੈਂਬਰ ਵਜੋਂ ਸ਼ਾਮਲ ਕਰਨ ਦੇ ਪ੍ਰਸਤਾਵ ਲਈ ਪ੍ਰਧਾਨ ਮੰਤਰੀ ਮੋਦੀ ਦੀ ਤਾਰੀਫ ਕੀਤੀ ਸੀ।

41 ਸਾਲਾਂ ਮਿਲਬੇਨ, ਰਾਸ਼ਟਰੀ ਗੀਤ ਅਤੇ ਭਗਤੀ ਭਜਨ ‘ਓਮ ਜੈ ਜਗਦੀਸ਼ ਹਰੇ’ ਦੀ ਪੇਸ਼ਕਾਰੀ ਲਈ ਭਾਰਤ ਵਿੱਚ ਪ੍ਰਸਿੱਧ ਹੈ। ਉਸਨੇ ਜੂਨ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਮਰੀਕਾ ਫੇਰੀ ਦੌਰਾਨ ਇੱਕ ਸਮਾਗਮ ਵਿੱਚ ਭਾਰਤ ਦਾ ਰਾਸ਼ਟਰੀ ਗੀਤ ‘ਜਨ ਗਣ ਮਨ’ ਗਾਇਆ ਸੀ। ਉਹ ਪਹਿਲਾਂ ਵੀ ਕਈ ਵਾਰ ਪੀਐਮ ਮੋਦੀ ਦੀ ਤਾਰੀਫ਼ ਕਰ ਚੁੱਕੀ ਹੈ।