- Uncategorized
- No Comment
ਚੰਡੀਗੜ੍ਹ : ਕਾਂਗਰਸ ਨੂੰ ਵਿਰੋਧੀ ਧਿਰ ‘ਚ ਰਹਿਣ ਦੀ ਆਦਤ ਪਾ ਲੈਣੀ ਚਾਹੀਦੀ ਹੈ, 2029 ‘ਚ ਵੀ ਮੋਦੀ ਜੀ ਆਉਣਗੇ : ਅਮਿਤ ਸ਼ਾਹ
ਅਮਿਤ ਸ਼ਾਹ ਨੇ ਕਿਹਾ ਕਿ ਸਮਾਰਟ ਸਿਟੀ ਪ੍ਰਾਜੈਕਟ ਤਹਿਤ ਚੰਡੀਗੜ੍ਹ ਦੇ ਲੋਕਾਂ ਨੂੰ ਹੁਣ 24 ਘੰਟੇ ਪੀਣ ਵਾਲਾ ਸਾਫ਼ ਪਾਣੀ ਮਿਲੇਗਾ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਘਰਾਂ ਦੀ ਪਾਣੀ ਵਾਲੀ ਟੈਂਕੀ ‘ਤੇ ਨਿਰਭਰ ਨਹੀਂ ਰਹਿਣਾ ਪਵੇਗਾ। ਇਸਦੇ ਨਾਲ ਹੀ ਇਹ ਪਾਣੀ ਫਿਲਟਰ ਹੋ ਕੇ ਆਵੇਗਾ।
ਅਮਿਤ ਸ਼ਾਹ ਪਿੱਛਲੇ ਦਿਨੀ ਚੰਡੀਗੜ੍ਹ ਦੇ ਦੌਰੇ ‘ਤੇ ਆਏ ਹੋਏ ਸਨ । ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਐਤਵਾਰ ਨੂੰ ਸਮਾਰਟ ਸਿਟੀ ਮਿਸ਼ਨ ਦੇ ਤਹਿਤ ਚੰਡੀਗੜ੍ਹ ਦੇ ਮਨੀਮਾਜਰਾ ਵਿੱਚ 24 ਘੰਟੇ ਜਲ ਸਪਲਾਈ ਪ੍ਰਾਜੈਕਟ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਸਮਾਰਟ ਸਿਟੀ ਪ੍ਰਾਜੈਕਟ ਤਹਿਤ ਚੰਡੀਗੜ੍ਹ ਦੇ ਲੋਕਾਂ ਨੂੰ ਹੁਣ 24 ਘੰਟੇ ਪੀਣ ਵਾਲਾ ਸਾਫ਼ ਪਾਣੀ ਮਿਲੇਗਾ।
ਉਨ੍ਹਾਂ ਕਿਹਾ ਕਿ ਲੋਕਾਂ ਨੂੰ ਘਰਾਂ ਦੀ ਪਾਣੀ ਵਾਲੀ ਟੈਂਕੀ ‘ਤੇ ਨਿਰਭਰ ਨਹੀਂ ਰਹਿਣਾ ਪਵੇਗਾ। ਇਸਦੇ ਨਾਲ ਹੀ ਇਹ ਪਾਣੀ ਫਿਲਟਰ ਹੋ ਕੇ ਆਵੇਗਾ। ਜਿਸ ਨਾਲ ਦਸਤ ਵਰਗੀਆਂ ਬੀਮਾਰੀਆਂ ਨਹੀਂ ਹੋਣਗੀਆਂ। ਇਹ ਪ੍ਰੋਜੈਕਟ ਮਨੀ ਮਾਜਰਾ ਵਿੱਚ 75 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਕੀਤਾ ਗਿਆ ਹੈ, ਇਸ ਨਾਲ ਪਾਣੀ ਦੀ ਲੀਕੇਜ ਅਤੇ ਚੋਰੀ ਨੂੰ ਵੀ ਰੋਕਿਆ ਜਾ ਸਕੇਗਾ।
ਇਸ ਦੌਰਾਨ ਅਮਿਤ ਸ਼ਾਹ ਨੇ ਕਾਂਗਰਸ ‘ਤੇ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਵਿਰੋਧੀ ਧਿਰ ਵਿੱਚ ਰਹਿਣ ਦੀ ਆਦਤ ਪਾ ਲੈਣੀ ਚਾਹੀਦੀ ਹੈ। ਨਰਿੰਦਰ ਮੋਦੀ 2029 ਵਿੱਚ ਵੀ ਪ੍ਰਧਾਨ ਮੰਤਰੀ ਹੋਣਗੇ। ਉਨ੍ਹਾਂ ਨੂੰ ਵਿਰੋਧੀ ਧਿਰ ਵਿੱਚ ਰਹਿੰਦਿਆਂ ਮਾਣ ਨਾਲ ਕੰਮ ਕਰਨਾ ਸਿੱਖਣਾ ਚਾਹੀਦਾ ਹੈ। ਅਮਿਤ ਸ਼ਾਹ ਨੇ ਕਿਹਾ ਕਿ ਪਾਣੀ ਬਹੁਤ ਕੀਮਤੀ ਹੈ ਅਤੇ ਇਸ ਦੀ ਮਹੱਤਤਾ ਨੂੰ ਚੰਡੀਗੜ੍ਹ ਦੇ ਨਵੇਂ ਪ੍ਰਸ਼ਾਸਕ ਗੁਲਾਬਚੰਦ ਕਟਾਰੀਆ ਅਤੇ ਮੇਰੇ ਤੋਂ ਬਿਹਤਰ ਕੋਈ ਨਹੀਂ ਜਾਣ ਸਕਦਾ। ਗੁਲਾਬ ਚੰਦ ਕਟਾਰੀਆ ਨੇ ਰਾਜਸਥਾਨ ਵਿੱਚ ਪਾਣੀ ਦਾ ਸੰਕਟ ਦੇਖਿਆ ਹੈ ਅਤੇ ਮੈਂ ਗੁਜਰਾਤ ਵਿੱਚ ਪਾਣੀ ਦਾ ਸੰਕਟ ਦੇਖਿਆ ਹੈ ।