- ਰਾਸ਼ਟਰੀ
- No Comment
ਅਮਿਤ ਸ਼ਾਹ ਨੇ ਕਿਹਾ ਕਾਂਗਰਸ ਸਰਕਾਰਾਂ ਨੇ ਸ਼ਰਨਾਰਥੀਆਂ ਨੂੰ ਨਾਗਰਿਕਤਾ ਨਹੀਂ ਦਿੱਤੀ, ਇਹ ਉਨ੍ਹਾਂ ਦੀ ਤੁਸ਼ਟੀਕਰਨ ਦੀ ਨੀਤੀ, CAA ਵਿੱਚ ਮੁਸਲਮਾਨਾਂ ਦੀ ਨਾਗਰਿਕਤਾ ਖੋਹਣ ਦੀ ਕੋਈ ਵਿਵਸਥਾ ਨਹੀਂ
ਅਮਿਤ ਸ਼ਾਹ ਨੇ ਕਿਹਾ ਕਿ ਕਾਨੂੰਨ ਪਾਸ ਹੋਣ ਤੋਂ ਬਾਅਦ, ਸਾਰਿਆਂ ਨੂੰ ਭੜਕਾਇਆ ਗਿਆ ਕਿ ਇਸ ਨਾਲ ਮੁਸਲਮਾਨਾਂ ਨਾਲ ਬੇਇਨਸਾਫ਼ੀ ਹੋਵੇਗੀ। ਮੁਸਲਮਾਨ ਆਪਣੀ ਨਾਗਰਿਕਤਾ ਗੁਆ ਦੇਣਗੇ। ਅੱਜ ਫਿਰ ਮੈਂ ਆਪਣੇ ਮੁਸਲਿਮ ਭੈਣਾਂ-ਭਰਾਵਾਂ ਨੂੰ ਸਪੱਸ਼ਟ ਕਰਨਾ ਚਾਹੁੰਦਾ ਹਾਂ ਕਿ ਇਸ ਕਾਨੂੰਨ ਵਿੱਚ ਕਿਸੇ ਦੀ ਨਾਗਰਿਕਤਾ ਖੋਹਣ ਦੀ ਕੋਈ ਵਿਵਸਥਾ ਨਹੀਂ ਹੈ। ਇਹ ਕਾਨੂੰਨ ਨਾਗਰਿਕਤਾ ਦੇਣ ਦਾ ਕਾਨੂੰਨ ਹੈ।”
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ CAA ਅਤੇ ਕਈ ਮੁੱਦਿਆਂ ਬਾਰੇ ਖੁਲ ਕੇ ਗਲਬਾਤ ਕੀਤੀ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਐਤਵਾਰ ਨੂੰ ਗੁਜਰਾਤ ਦੇ ਅਹਿਮਦਾਬਾਦ ਵਿੱਚ ਇੱਕ ਪ੍ਰੋਗਰਾਮ ਦੌਰਾਨ ਨਾਗਰਿਕਤਾ ਕਾਨੂੰਨ ਤਹਿਤ 188 ਹਿੰਦੂ ਸ਼ਰਨਾਰਥੀਆਂ ਨੂੰ ਨਾਗਰਿਕਤਾ ਸਰਟੀਫਿਕੇਟ ਸੌਂਪੇ। ਇਸ ਦੌਰਾਨ ਅਮਿਤ ਸ਼ਾਹ ਨੇ ਕਾਂਗਰਸ ‘ਤੇ ਜ਼ੋਰਦਾਰ ਹਮਲਾ ਬੋਲਿਆ।
ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਇਸ ਦੀਆਂ ਸਹਿਯੋਗੀ ਪਾਰਟੀਆਂ ਦੀ ਅਗਵਾਈ ਵਾਲੀਆਂ ਪਿਛਲੀਆਂ ਸਰਕਾਰਾਂ ਦੀ ਤੁਸ਼ਟੀਕਰਨ ਦੀ ਰਾਜਨੀਤੀ ਕਾਰਨ ਦੇਸ਼ ਵਿੱਚ ਵੱਡੀ ਗਿਣਤੀ ਵਿੱਚ ਸ਼ਰਨਾਰਥੀਆਂ ਨੂੰ ਨਾਗਰਿਕਤਾ ਦੇ ਅਧਿਕਾਰ ਨਹੀਂ ਦਿੱਤੇ ਗਏ। ਅਮਿਤ ਸ਼ਾਹ ਨੇ ਕਿਹਾ ਕਿ ਨਾਗਰਿਕਤਾ ਸੋਧ ਕਾਨੂੰਨ ਦੇਸ਼ ਵਿੱਚ ਰਹਿ ਰਹੇ ਕਰੋੜਾਂ ਲੋਕਾਂ ਨੂੰ ਨਾਗਰਿਕਤਾ ਦੇਣ ਦਾ ਸਿਰਫ਼ ਇੱਕ ਪ੍ਰੋਗਰਾਮ ਨਹੀਂ ਹੈ। ਉਨ੍ਹਾਂ ਕਿਹਾ ਕਿ ਸੀਏਏ ਦੇਸ਼ ਵਿੱਚ ਰਹਿ ਰਹੇ ਲੱਖਾਂ ਲੋਕਾਂ ਨੂੰ ਨਿਆਂ ਅਤੇ ਅਧਿਕਾਰ ਪ੍ਰਦਾਨ ਕਰਨ ਦਾ ਇੱਕ ਪ੍ਰੋਗਰਾਮ ਹੈ।
ਉਨ੍ਹਾਂ ਕਿਹਾ ਕਿ ਕਾਂਗਰਸ ਦੀ ਤੁਸ਼ਟੀਕਰਨ ਕਾਰਨ 1947 ਤੋਂ 2014 ਤੱਕ ਦੇਸ਼ ਵਿੱਚ ਆਏ ਲੋਕਾਂ ਨੂੰ ਹੱਕ ਨਹੀਂ ਮਿਲੇ, ਇਨਸਾਫ਼ ਨਹੀਂ ਮਿਲਿਆ। ਅਮਿਤਾ ਸ਼ਾਹ ਨੇ ਕਿਹਾ ਕਿ , “ਉਨ੍ਹਾਂ ਨੂੰ ਗੁਆਂਢੀ ਦੇਸ਼ਾਂ ਵਿੱਚ ਤਸੀਹੇ ਦਿੱਤੇ ਗਏ ਕਿਉਂਕਿ ਉਹ ਹਿੰਦੂ, ਜੈਨ, ਬੋਧੀ, ਸਿੱਖ ਸਨ। ਪ੍ਰੋਗਰਾਮ ਦੌਰਾਨ ਅਮਿਤਾ ਸ਼ਾਹ ਨੇ ਕਿਹਾ ਕਾਨੂੰਨ ਪਾਸ ਹੋਣ ਤੋਂ ਬਾਅਦ, ਸਾਰਿਆਂ ਨੂੰ ਭੜਕਾਇਆ ਗਿਆ ਕਿ ਇਸ ਨਾਲ ਮੁਸਲਮਾਨਾਂ ਨਾਲ ਬੇਇਨਸਾਫ਼ੀ ਹੋਵੇਗੀ। ਮੁਸਲਮਾਨ ਆਪਣੀ ਨਾਗਰਿਕਤਾ ਗੁਆ ਦੇਣਗੇ। ਅੱਜ ਫਿਰ ਮੈਂ ਆਪਣੇ ਮੁਸਲਿਮ ਭੈਣਾਂ-ਭਰਾਵਾਂ ਨੂੰ ਸਪੱਸ਼ਟ ਕਰਨਾ ਚਾਹੁੰਦਾ ਹਾਂ ਕਿ ਇਸ ਕਾਨੂੰਨ ਵਿੱਚ ਕਿਸੇ ਦੀ ਨਾਗਰਿਕਤਾ ਖੋਹਣ ਦੀ ਕੋਈ ਵਿਵਸਥਾ ਨਹੀਂ ਹੈ, ਇਹ ਕਾਨੂੰਨ ਨਾਗਰਿਕਤਾ ਦੇਣ ਦਾ ਕਾਨੂੰਨ ਹੈ।”