ਅੰਮ੍ਰਿਤਪਾਲ ਦਾ ਆਪਣੇ ਸਾਥੀਆਂ ਨਾਲ ਡਿਬਰੂਗੜ੍ਹ ਜੇਲ ‘ਚ ਧਰਨਾ, ਕਿਹਾ ਵਕੀਲ ਨੂੰ ਮਿਲਣ ਦੀ ਇਜਾਜ਼ਤ ਨਹੀਂ ਮਿਲ ਰਹੀ

ਅੰਮ੍ਰਿਤਪਾਲ ਦਾ ਆਪਣੇ ਸਾਥੀਆਂ ਨਾਲ ਡਿਬਰੂਗੜ੍ਹ ਜੇਲ ‘ਚ ਧਰਨਾ, ਕਿਹਾ ਵਕੀਲ ਨੂੰ ਮਿਲਣ ਦੀ ਇਜਾਜ਼ਤ ਨਹੀਂ ਮਿਲ ਰਹੀ

ਅੰਮ੍ਰਿਤਪਾਲ ਸਿੰਘ ਨੇ ਡਿਬਰੂਗੜ੍ਹ ਜੇਲ੍ਹ ਸੁਪਰਡੈਂਟ ਨੂੰ ਪੱਤਰ ਲਿਖ ਕੇ ਧਰਨਾ ਸ਼ੁਰੂ ਕਰ ਦਿੱਤਾ ਹੈ। ਸੁਪਰਡੈਂਟ ਨੂੰ ਲਿਖੇ ਪੱਤਰ ਵਿੱਚ ਅੰਮ੍ਰਿਤਪਾਲ ਨੇ ਕਿਹਾ ਕਿ ਇਹ ਧਰਨਾ ਅੰਮ੍ਰਿਤਸਰ ਦੇ ਡੀਸੀ ਖ਼ਿਲਾਫ਼ ਸ਼ੁਰੂ ਕੀਤਾ ਗਿਆ ਹੈ।

ਅੰਮ੍ਰਿਤਪਾਲ ਸਿੰਘ ਆਪਣੀ ਕਿਸੇ ਨਾ ਕਿਸੇ ਮੰਗ ਨੂੰ ਲੈ ਕੇ ਡਿਬਰੂਗੜ੍ਹ ਜੇਲ ‘ਚ ਧਰਨਾ ਦਿੰਦਾ ਰਹਿੰਦਾ ਹੈ। ਹੁਣ ਇਕ ਵਾਰ ਫੇਰ ਖਾਲਿਸਤਾਨ ਸਮਰਥਕ ਅਤੇ ਵਾਰਿਸ ਪੰਜਾਬ ਦੇ ਨੇਤਾ ਅੰਮ੍ਰਿਤਪਾਲ ਸਿੰਘ ਨੇ ਡਿਬਰੂਗੜ੍ਹ ਜੇਲ ‘ਚ ਇਕ ਵਾਰ ਫਿਰ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। ਇਸ ਵਾਰ ਉਹ ਜੇਲ੍ਹ ਪ੍ਰਸ਼ਾਸਨ ਤੋਂ ਨਹੀਂ ਸਗੋਂ ਅੰਮ੍ਰਿਤਸਰ ਦੇ ਡੀਸੀ ਨਾਲ ਨਾਰਾਜ਼ ਹਨ।

ਅੰਮ੍ਰਿਤਪਾਲ ਸਿੰਘ ਨੇ ਇੱਕ ਪੱਤਰ ਲਿਖ ਕੇ ਆਪਣੇ ਸਾਥੀਆਂ ਦੇ ਦਸਤਖਤ ਕਰਵਾ ਕੇ ਅੰਮ੍ਰਿਤਸਰ ਦੇ ਡੀਸੀ ਖ਼ਿਲਾਫ਼ ਜੇਲ੍ਹ ਸੁਪਰਡੈਂਟ ਨੂੰ ਸ਼ਿਕਾਇਤ ਦਿੱਤੀ ਹੈ। ਜਿਕਰਯੋਗ ਹੈ ਕਿ ਅਜਨਾਲਾ ਥਾਣੇ ‘ਤੇ ਹੋਏ ਹਮਲੇ ‘ਚ ਫੜੇ ਜਾਣ ਤੋਂ ਬਾਅਦ ਪੰਜਾਬ ਸਰਕਾਰ ਨੇ ਅੰਮ੍ਰਿਤਪਾਲ ਅਤੇ ਉਸ ਦੇ ਸਾਥੀਆਂ ਖਿਲਾਫ ਐਨ.ਐਸ.ਏ. ਲਗਾ ਦਿਤਾ ਸੀ। ਉਦੋਂ ਤੋਂ ਲੈ ਕੇ ਹੁਣ ਤੱਕ ਉਹ ਆਸਾਮ ਦੀ ਜੇਲ੍ਹ ਵਿੱਚ ਬੰਦ ਹੈ।

ਸ਼ੁੱਕਰਵਾਰ ਨੂੰ ਅੰਮ੍ਰਿਤਪਾਲ ਸਿੰਘ ਨੇ ਡਿਬਰੂਗੜ੍ਹ ਜੇਲ੍ਹ ਸੁਪਰਡੈਂਟ ਨੂੰ ਪੱਤਰ ਲਿਖ ਕੇ ਧਰਨਾ ਸ਼ੁਰੂ ਕਰ ਦਿੱਤਾ ਹੈ। ਸੁਪਰਡੈਂਟ ਨੂੰ ਲਿਖੇ ਪੱਤਰ ਵਿੱਚ ਅੰਮ੍ਰਿਤਪਾਲ ਨੇ ਕਿਹਾ ਕਿ ਇਹ ਧਰਨਾ ਅੰਮ੍ਰਿਤਸਰ ਦੇ ਡੀਸੀ ਖ਼ਿਲਾਫ਼ ਸ਼ੁਰੂ ਕੀਤਾ ਗਿਆ ਹੈ। ਪੱਤਰ ਵਿੱਚ ਲਿਖਿਆ ਗਿਆ ਹੈ ਕਿ ਅੰਮ੍ਰਿਤਸਰ ਦੇ ਡੀਸੀ ਆਪਣੇ ਅਧਿਕਾਰਾਂ ਦੀ ਦੁਰਵਰਤੋਂ ਕਰ ਰਹੇ ਹਨ ਅਤੇ ਵਕੀਲ ਰਾਜਦੇਵ ਸਿੰਘ ਖਾਲਸਾ ਨੂੰ ਮਿਲਣ ਦੀ ਇਜਾਜ਼ਤ ਨਹੀਂ ਦੇ ਰਹੇ ਹਨ। ਜਦੋਂ ਕਿ ਉਸ ਦੇ ਵਕੀਲ ਵੱਲੋਂ ਸਾਰੀਆਂ ਸ਼ਰਤਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ।

ਅਮ੍ਰਿਤਪਾਲ ਸਿੰਘ ਨੇ ਲਿਖਿਆ ਕਿ ਇਸ ਤਰ੍ਹਾਂ ਉਨ੍ਹਾਂ ਦੇ ਸੰਵਿਧਾਨਕ ਅਧਿਕਾਰਾਂ ਦੀ ਉਲੰਘਣਾ ਹੋ ਰਹੀ ਹੈ। ਇਹੀ ਕਾਰਨ ਹੈ ਕਿ ਹੁਣ ਉਹ ਧਰਨਾ ਦੇਣ ਲਈ ਮਜਬੂਰ ਹਨ, ਕਿਉਂਕਿ ਉਨ੍ਹਾਂ ਦੇ ਜੇਲ੍ਹ ਕੈਦੀਆਂ ਦੇ ਅਧਿਕਾਰਾਂ ਦੀ ਉਲੰਘਣਾ ਹੋ ਰਹੀ ਹੈ। ਇਸ ਲਈ ਉਨ੍ਹਾਂ ਅੰਮ੍ਰਿਤਸਰ ਦੇ ਡੀਸੀ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਦੱਸਣ ਕਿ ਕਿੱਥੇ ਅਤੇ ਕੀ ਗਲਤੀ ਹੋਈ ਹੈ ਅਤੇ ਉਨ੍ਹਾਂ ਦੇ ਵਕੀਲ ਨੂੰ ਉਨ੍ਹਾਂ ਨੂੰ ਮਿਲਣ ਕਿਉਂ ਨਹੀਂ ਦਿੱਤਾ ਜਾ ਰਿਹਾ। ਡਿਬਰੂਗੜ੍ਹ ਜੇਲ੍ਹ ਵਿੱਚ ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਦਾ ਇਹ ਦੂਜਾ ਪ੍ਰਦਰਸ਼ਨ ਹੈ। ਕੁਝ ਮਹੀਨੇ ਪਹਿਲਾਂ ਉਸ ਨੇ ਜੇਲ੍ਹ ਵਿੱਚ ਭੁੱਖ ਹੜਤਾਲ ਕੀਤੀ ਸੀ, ਕਿਉਂਕਿ ਉਸ ਨੇ ਦੋਸ਼ ਲਾਇਆ ਸੀ ਕਿ ਉਸ ਦੇ ਖਾਣੇ ਵਿੱਚ ਜਾਣਬੁੱਝ ਕੇ ਤੰਬਾਕੂ ਦੀ ਮਿਲਾਵਟ ਕੀਤੀ ਜਾ ਰਹੀ ਹੈ। ਇਸ ਤੋਂ ਬਾਅਦ ਉਸ ਦੀਆਂ ਸਾਰੀਆਂ ਮੰਗਾਂ ਮੰਨ ਲਈਆਂ ਗਈਆਂ ਸਨ।