ਪੰਜਾਬ : ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਤੋਂ ਲੜੇਗਾ ਲੋਕ ਸਭਾ ਚੋਣ

ਪੰਜਾਬ : ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਤੋਂ ਲੜੇਗਾ ਲੋਕ ਸਭਾ ਚੋਣ

ਅੰਮ੍ਰਿਤਪਾਲ ਸਿੰਘ ਦਾ ਜਨਮ 1993 ਵਿੱਚ ਅੰਮ੍ਰਿਤਸਰ ਦੇ ਪਿੰਡ ਜੱਲੂਪੁਰ ਖੇੜਾ ਵਿੱਚ ਹੋਇਆ ਸੀ। 12ਵੀਂ ਪਾਸ ਕਰਨ ਤੋਂ ਬਾਅਦ ਅੰਮ੍ਰਿਤਪਾਲ ਅਚਾਨਕ ਦੁਬਈ ਚਲਾ ਗਿਆ। ਉਥੇ ਅੰਮ੍ਰਿਤਪਾਲ ਟਰਾਂਸਪੋਰਟ ਦੇ ਕਾਰੋਬਾਰ ਨਾਲ ਜੁੜਿਆ ਹੋਇਆ ਸੀ।

ਅਮ੍ਰਿਤਪਾਲ ਸਿੰਘ ਇਕ ਵਾਰ ਫਿਰ ਸੁਰਖੀਆਂ ਵਿਚ ਆ ਗਏ ਹਨ। ਖਬਰ ਹੈ ਕਿ NSA ਦੇ ਦੋਸ਼ਾਂ ‘ਚ ਡਿਬਰੂਗੜ੍ਹ ਜੇਲ ‘ਚ ਬੰਦ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੇਗਾ। ਇਹ ਜਾਣਕਾਰੀ ਉਨ੍ਹਾਂ ਦੇ ਵਕੀਲ ਰਾਜਦੇਵ ਸਿੰਘ ਖਾਲਸਾ ਨੇ ਦਿੱਤੀ।

ਅੰਮ੍ਰਿਤਪਾਲ ਸਿੰਘ ਦਾ ਜਨਮ 1993 ਵਿੱਚ ਅੰਮ੍ਰਿਤਸਰ ਦੇ ਪਿੰਡ ਜੱਲੂਪੁਰ ਖੇੜਾ ਵਿੱਚ ਹੋਇਆ ਸੀ। 12ਵੀਂ ਪਾਸ ਕਰਨ ਤੋਂ ਬਾਅਦ ਅੰਮ੍ਰਿਤਪਾਲ ਅਚਾਨਕ ਦੁਬਈ ਚਲਾ ਗਿਆ। ਉਥੇ ਅੰਮ੍ਰਿਤਪਾਲ ਟਰਾਂਸਪੋਰਟ ਦੇ ਕਾਰੋਬਾਰ ਨਾਲ ਜੁੜਿਆ ਹੋਇਆ ਸੀ। ਪੰਜਾਬੀ ਅਦਾਕਾਰ ਅਤੇ ਕਾਰਕੁਨ ਦੀਪ ਸਿੱਧੂ ਨੇ 30 ਸਤੰਬਰ 2021 ਨੂੰ ਵਾਰਿਸ ਪੰਜਾਬ ਦੇ ਸੰਸਥਾ ਦੀ ਸਥਾਪਨਾ ਕੀਤੀ ਸੀ। ਦੀਪ ਸਿੱਧੂ ਨੇ ਕਿਹਾ ਸੀ ਕਿ ਇਸ ਦਾ ਉਦੇਸ਼ ਨੌਜਵਾਨਾਂ ਨੂੰ ਸਿੱਖੀ ਦੇ ਮਾਰਗ ‘ਤੇ ਲਿਆਉਣਾ ਅਤੇ ਪੰਜਾਬ ਨੂੰ ਜਗਾਉਣਾ ਹੈ। ਮਾਰਚ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਅੰਮ੍ਰਿਤਪਾਲ ਹੁਣ ਵਾਰਿਸ ਪੰਜਾਬ ਦੇ ਸੰਗਠਨ ਦਾ ਨਵਾਂ ਆਗੂ ਹੈ।

ਇਸ ਤੋਂ ਬਾਅਦ 29 ਸਤੰਬਰ 2022 ਨੂੰ ਅੰਮ੍ਰਿਤਪਾਲ ਨੂੰ ਮੋਗਾ ਦੇ ਪਿੰਡ ਰੋਡੇ ਤੋਂ ਗ੍ਰਿਫਤਾਰ ਕੀਤਾ ਗਿਆ। ਇਸ ਤੋਂ ਬਾਅਦ ਅੰਮ੍ਰਿਤਪਾਲ ਨੇ ਸਰਕਾਰ ਅਤੇ ਸਿਸਟਮ ਨੂੰ ਸਿੱਧਾ ਚੈਲੰਜ ਕਰਨਾ ਸ਼ੁਰੂ ਕਰ ਦਿੱਤਾ। ਇਸ ਤੋਂ ਪਹਿਲਾਂ ਅੰਮ੍ਰਿਤਪਾਲ ਕਿਸਾਨ ਅੰਦੋਲਨ ਦੌਰਾਨ ਵੀ ਸੁਰਖੀਆਂ ਵਿੱਚ ਆ ਚੁੱਕਾ ਹੈ। ਉਦੋਂ ਉਹ ਦੁਬਈ ਵਿਚ ਰਹਿ ਰਿਹਾ ਸੀ। 26 ਜਨਵਰੀ 2021 ਨੂੰ ਅੰਮ੍ਰਿਤਪਾਲ ਨੇ ਫੇਸਬੁੱਕ ਲਾਈਵ ‘ਤੇ ਲਾਲ ਕਿਲੇ ‘ਤੇ ਨਿਸ਼ਾਨ ਸਾਹਿਬ ਲਹਿਰਾਉਣ ਦੀ ਘਟਨਾ ਦਾ ਬਚਾਅ ਕੀਤਾ ਸੀ। ਇਸ ਦੌਰਾਨ ਉਹ ਪਹਿਲੀ ਵਾਰ ਲੋਕਾਂ ਦੀਆਂ ਨਜ਼ਰਾਂ ‘ਚ ਆਏ ਸਨ। ਅੰਮ੍ਰਿਤਪਾਲ ਮੂਲ ਰੂਪ ਤੋਂ ਅੰਮ੍ਰਿਤਸਰ ਦੀ ਬਾਬਾ ਬਕਾਲਾ ਤਹਿਸੀਲ ਦੇ ਪਿੰਡ ਜੱਲੂਪੁਰ ਖੇੜਾ ਦਾ ਰਹਿਣ ਵਾਲਾ ਹੈ। ਹਾਲਾਂਕਿ ਉਨ੍ਹਾਂ ਦਾ ਪਰਿਵਾਰ ਕਾਫੀ ਸਮੇਂ ਤੋਂ ਦੁਬਈ ‘ਚ ਰਹਿ ਰਿਹਾ ਸੀ।