- ਪੰਜਾਬ
- No Comment
ਚੋਣਾਂ ਜਿੱਤਣ ਤੋਂ ਬਾਅਦ ਪਹਿਲੀ ਵਾਰ ਜੇਲ੍ਹ ਤੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ, ਅੰਮ੍ਰਿਤਪਾਲ ਸਿੰਘ ਨੂੰ ਮਿਲੀ ਪੈਰੋਲ
ਅੰਮ੍ਰਿਤਪਾਲ ਦੀ ਮਾਤਾ ਬਲਵਿੰਦਰ ਕੌਰ ਨੇ ਕਿਹਾ ਕਿ ਸਾਨੂੰ ਖੁਸ਼ੀ ਹੈ ਕਿ ਸਰਕਾਰ ਨੇ ਉਨ੍ਹਾਂ ਦੇ ਪੁੱਤਰ (ਅੰਮ੍ਰਿਤਪਾਲ) ਨੂੰ ਸਹੁੰ ਚੁੱਕਣ ਲਈ ਪੈਰੋਲ ਦਿੱਤੀ ਹੈ। ਅਸੀਂ ਚਾਹੁੰਦੇ ਹਾਂ ਕਿ ਸਰਕਾਰ ਲੋਕਾਂ ਦੀ ਆਵਾਜ਼ ਸੁਣੇ ਅਤੇ ਅੰਮ੍ਰਿਤਪਾਲ ਨੂੰ ਜੇਲ੍ਹ ਵਿੱਚੋਂ ਰਿਹਾਅ ਕਰੇ।
ਅਮ੍ਰਿਤਪਾਲ ਸਿੰਘ ਨੇ ਖਡੂਰ ਸਾਹਿਬ ਤੋਂ ਸ਼ਾਨਦਾਰ ਜਿੱਤ ਹਾਸਿਲ ਕੀਤੀ ਸੀ। ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਨੂੰ ਕੁਝ ਸ਼ਰਤਾਂ ਦੇ ਨਾਲ ਪੈਰੋਲ ਮਿਲੀ ਹੈ। ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਪੰਜਾਬ ਦੀ ਖਡੂਰ ਸਾਹਿਬ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਲੋਕ ਸਭਾ ਚੋਣ ਜਿੱਤੀ ਹੈ। ਵਾਰਿਸ ਪੰਜਾਬ ਦੇ ਪ੍ਰਧਾਨ ਅਤੇ ਖਡੂਰ ਸਾਹਿਬ ਤੋਂ ਨਵੇਂ ਚੁਣੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਸਰਕਾਰ ਦੀਆਂ ਸਿਫ਼ਾਰਸ਼ਾਂ ‘ਤੇ ਪੈਰੋਲ ਮਿਲ ਗਈ ਹੈ। ਅੰਮ੍ਰਿਤਪਾਲ ਨੂੰ 5 ਤੋਂ 9 ਜੁਲਾਈ ਤੱਕ 5 ਦਿਨਾਂ ਦੀ ਪੈਰੋਲ ਮਿਲੀ ਹੈ।
ਅੰਮ੍ਰਿਤਪਾਲ 5 ਜੁਲਾਈ ਨੂੰ ਸੰਸਦ ਮੈਂਬਰ ਵਜੋਂ ਸਹੁੰ ਚੁੱਕਣਗੇ। ਉਹ ਡਿਬਰੂਗੜ੍ਹ ਜੇਲ੍ਹ ਤੋਂ ਸਿੱਧੇ ਸੰਸਦ ਜਾਣਗੇ ਅਤੇ ਲੋਕ ਸਭਾ ਸਪੀਕਰ ਓਮ ਬਿਰਲਾ ਦੇ ਸਾਹਮਣੇ ਉਨ੍ਹਾਂ ਦੇ ਕਮਰੇ ਵਿੱਚ ਹੀ ਸਹੁੰ ਚੁੱਕਣਗੇ। ਇਸ ਦੌਰਾਨ ਅੰਮ੍ਰਿਤਪਾਲ ਦੇ ਪਰਿਵਾਰ ਵਾਲਿਆਂ ਨੇ ਵੀ ਦਿੱਲੀ ਜਾ ਕੇ ਅੰਮ੍ਰਿਤਪਾਲ ਨੂੰ ਮਿਲਣ ਦੀ ਤਿਆਰੀ ਕਰ ਲਈ ਹੈ। ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਡੂਰ ਸਾਹਿਬ ਸੀਟ ਤੋਂ ਆਜ਼ਾਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਅੰਮ੍ਰਿਤਸਰ ਦੇ ਡੀਸੀ ਵੱਲੋਂ ਭੇਜੀ ਸ਼ਰਤਾਂ ਦੇ ਆਧਾਰ ’ਤੇ ਰਿਪੋਰਟ ਦੇ ਆਧਾਰ ’ਤੇ ਸਹੁੰ ਚੁੱਕਣ ਦੀ ਮਨਜ਼ੂਰੀ ਮਿਲ ਗਈ ਹੈ।
ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੇ ਅੰਮ੍ਰਿਤਪਾਲ ਨੂੰ ਸ਼ਰਤਾਂ ਸਮੇਤ ਪੈਰੋਲ ਦੀ ਸਿਫਾਰਿਸ਼ ਕੀਤੀ ਸੀ। ਇਸ ਦੀਆਂ ਸਾਰੀਆਂ ਸ਼ਰਤਾਂ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਅਤੇ ਡਿਬਰੂਗੜ੍ਹ ਜੇਲ੍ਹ ਨੂੰ ਵੀ ਭੇਜੀਆਂ ਗਈਆਂ ਸਨ। ਅੰਮ੍ਰਿਤਪਾਲ ਦੀ ਮਾਤਾ ਬਲਵਿੰਦਰ ਕੌਰ ਨੇ ਕਿਹਾ ਕਿ ਸਾਨੂੰ ਖੁਸ਼ੀ ਹੈ ਕਿ ਸਰਕਾਰ ਨੇ ਉਨ੍ਹਾਂ ਦੇ ਪੁੱਤਰ (ਅੰਮ੍ਰਿਤਪਾਲ) ਨੂੰ ਸਹੁੰ ਚੁੱਕਣ ਲਈ ਪੈਰੋਲ ਦਿੱਤੀ ਹੈ। ਅਸੀਂ ਚਾਹੁੰਦੇ ਹਾਂ ਕਿ ਸਰਕਾਰ ਲੋਕਾਂ ਦੀ ਆਵਾਜ਼ ਸੁਣੇ ਅਤੇ ਅੰਮ੍ਰਿਤਪਾਲ ਨੂੰ ਜੇਲ੍ਹ ਵਿੱਚੋਂ ਰਿਹਾਅ ਕਰੇ। ਕਿਉਂਕਿ ਅੰਮ੍ਰਿਤਪਾਲ ਨੇ ਆਜ਼ਾਦ ਉਮੀਦਵਾਰ ਵਜੋਂ ਭਾਰੀ ਬਹੁਮਤ ਨਾਲ ਚੋਣ ਜਿੱਤੀ ਹੈ। ਉਸ ਤੋਂ ਐੱਨਐੱਸਏ ਕਾਨੂੰਨ ਹਟਾਇਆ ਜਾਵੇ ਅਤੇ ਉਸਦੇ ਸਾਥੀਆਂ ਸਮੇਤ ਉਸਨੂੰ ਰਿਹਾਅ ਕੀਤਾ ਜਾਵੇ।