ਅਸਾਮ ਦੀ ਡਿਬਰੂਗੜ੍ਹ ਜੇਲ੍ਹ ‘ਚ ਬੰਦ ਅੰਮ੍ਰਿਤਪਾਲ ਸਿੰਘ ਸੰਸਦ ਮੈਂਬਰ ਵਜੋਂ ਸਹੁੰ ਚੁੱਕਣਗੇ, NIA ਨੇ ਦਿੱਤੀ ਇਜਾਜ਼ਤ

ਅਸਾਮ ਦੀ ਡਿਬਰੂਗੜ੍ਹ ਜੇਲ੍ਹ ‘ਚ ਬੰਦ ਅੰਮ੍ਰਿਤਪਾਲ ਸਿੰਘ ਸੰਸਦ ਮੈਂਬਰ ਵਜੋਂ ਸਹੁੰ ਚੁੱਕਣਗੇ, NIA ਨੇ ਦਿੱਤੀ ਇਜਾਜ਼ਤ

ਜੇਲ੍ਹ ਵਿੱਚ ਹੋਣ ਦੇ ਬਾਵਜੂਦ ਅੰਮ੍ਰਿਤਪਾਲ ਸਿੰਘ ਨੇ 1 ਜੂਨ ਨੂੰ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਲੋਕ ਸਭਾ ਚੋਣ ਲੜੀ ਅਤੇ ਰਿਕਾਰਡ ਵੋਟਾਂ ਨਾਲ ਜਿੱਤ ਪ੍ਰਾਪਤ ਕੀਤੀ ਸੀ।

ਅੰਮ੍ਰਿਤਪਾਲ ਸਿੰਘ ਨੇ ਲੋਕਸਭਾ ਚੋਣਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਸੀ ਅਤੇ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਜਿੱਤ ਹਾਸਿਲ ਕੀਤੀ ਸੀ। ਪੰਜਾਬ ਦੀ ਖਡੂਰ ਸਾਹਿਬ ਸੀਟ ਤੋਂ ਲੋਕ ਸਭਾ ਚੋਣ ਜਿੱਤਣ ਵਾਲੇ ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁਕਾਉਣ ਦੀ ਮਨਜ਼ੂਰੀ ਮਿਲ ਗਈ ਹੈ। ਕੌਮੀ ਜਾਂਚ ਏਜੰਸੀ (ਐਨਆਈਏ) ਨੇ ਅੰਮ੍ਰਿਤਪਾਲ ਸਿੰਘ ਨੂੰ ਸੰਸਦ ਮੈਂਬਰ ਵਜੋਂ ਸਹੁੰ ਚੁੱਕਣ ਦੀ ਇਜਾਜ਼ਤ ਦੇ ਦਿੱਤੀ ਹੈ।

ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਪੰਜਾਬ ਦੀ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਜਿੱਤੀ ਸੀ। ਉਹ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਅੰਮ੍ਰਿਤਪਾਲ ਨੇ ਅਜੇ ਤੱਕ ਸੰਸਦ ਮੈਂਬਰ ਦੀ ਸਹੁੰ ਨਹੀਂ ਚੁੱਕੀ ਹੈ। ਪੰਜਾਬ ਦੇ ਹੋਰ 12 ਸੰਸਦ ਮੈਂਬਰਾਂ ਨੇ ਸੰਸਦ ਮੈਂਬਰ ਵਜੋਂ ਸਹੁੰ ਚੁੱਕੀ ਹੈ। ਜਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ ਅਤੇ ਇਸ ਕਾਰਨ ਉਹ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਨਹੀਂ ਹੋ ਸਕਿਆ। ਜੇਲ੍ਹ ਵਿੱਚ ਹੋਣ ਦੇ ਬਾਵਜੂਦ ਅੰਮ੍ਰਿਤਪਾਲ ਸਿੰਘ ਨੇ 1 ਜੂਨ ਨੂੰ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਲੋਕ ਸਭਾ ਚੋਣ ਲੜੀ ਅਤੇ ਰਿਕਾਰਡ ਵੋਟਾਂ ਨਾਲ ਜਿੱਤ ਪ੍ਰਾਪਤ ਕੀਤੀ ਸੀ।

ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਅੰਮ੍ਰਿਤਪਾਲ ਸਿੰਘ ਜੇਤੂ ਰਹੇ ਸਨ। 2024 ਦੀਆਂ ਲੋਕ ਸਭਾ ਚੋਣਾਂ ਵਿੱਚ ਅੰਮ੍ਰਿਤਪਾਲ ਸਿੰਘ ਦੇ ਨਜ਼ਦੀਕੀ ਵਿਰੋਧੀ ਕਾਂਗਰਸੀ ਉਮੀਦਵਾਰ ਕੁਲਬੀਰ ਸਿੰਘ ਜ਼ੀਰਾ ਸਨ, ਜੋ ਉਨ੍ਹਾਂ ਤੋਂ ਚੋਣ ਹਾਰ ਗਏ ਸਨ। ਅੰਮ੍ਰਿਤਪਾਲ ਦੇ ਪਰਿਵਾਰਕ ਮੈਂਬਰ ਉਸਦੀ ਗ੍ਰਿਫਤਾਰੀ ਖਿਲਾਫ ਲੰਬੇ ਸਮੇਂ ਤੋਂ ਪ੍ਰਦਰਸ਼ਨ ਕਰ ਰਹੇ ਹਨ ਅਤੇ ਸਰਕਾਰ ਤੋਂ ਉਸਨੂੰ ਰਿਹਾਅ ਕਰਨ ਦੀ ਮੰਗ ਕਰ ਰਹੇ ਹਨ। ਹੁਣ ਕੌਮੀ ਜਾਂਚ ਏਜੰਸੀ (ਐਨਆਈਏ) ਨੇ ਅੰਮ੍ਰਿਤਪਾਲ ਸਿੰਘ ਨੂੰ ਸੰਸਦ ਮੈਂਬਰ ਵਜੋਂ ਸਹੁੰ ਚੁੱਕਣ ਦੀ ਇਜਾਜ਼ਤ ਦੇ ਦਿੱਤੀ ਹੈ।