ਡਿਬਰੂਗੜ੍ਹ ਜੇਲ ‘ਚ ਬੰਦ ਅੰਮ੍ਰਿਤਪਾਲ ਸਿੰਘ ਅੱਜ ਸੰਸਦ ਮੈਂਬਰ ਵਜੋਂ ਸਹੁੰ ਚੁੱਕਣਗੇ, ਸ਼ਰਤਾਂ ‘ਤੇ ਮਿਲੀ ਚਾਰ ਦਿਨ ਦੀ ਪੈਰੋਲ

ਡਿਬਰੂਗੜ੍ਹ ਜੇਲ ‘ਚ ਬੰਦ ਅੰਮ੍ਰਿਤਪਾਲ ਸਿੰਘ ਅੱਜ ਸੰਸਦ ਮੈਂਬਰ ਵਜੋਂ ਸਹੁੰ ਚੁੱਕਣਗੇ, ਸ਼ਰਤਾਂ ‘ਤੇ ਮਿਲੀ ਚਾਰ ਦਿਨ ਦੀ ਪੈਰੋਲ

ਅੰਮ੍ਰਿਤਪਾਲ ਨੂੰ ਡਿਬਰੂਗੜ੍ਹ ਜੇਲ ਤੋਂ ਬਾਹਰ ਆਉਣ ਤੋਂ ਲੈ ਕੇ ਹਾਜ਼ਰੀ ਭਰਨ ਲਈ ਮੁੜ ਜੇਲ ਪਰਤਣ ਤੱਕ ਚਾਰ ਦਿਨਾਂ ਦੀ ਪੈਰੋਲ ਦਿੱਤੀ ਗਈ ਹੈ। ਉਹ ਦਿੱਲੀ ਛੱਡ ਕੇ ਕਿਸੇ ਹੋਰ ਸੂਬੇ ਵਿੱਚ ਨਹੀਂ ਜਾ ਸਕਦੇ।

ਅਮ੍ਰਿਤਪਾਲ ਸਿੰਘ ਨੇ ਖਡੂਰ ਸਾਹਿਬ ਲੋਕਸਭਾ ਸੀਟ ‘ਤੇ ਧਮਾਕੇਦਾਰ ਜਿੱਤ ਹਾਸਿਲ ਕੀਤੀ ਸੀ। ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅੱਜ ਸੰਸਦ ਮੈਂਬਰ ਵਜੋਂ ਸਹੁੰ ਚੁੱਕਣਗੇ। ਅੰਮ੍ਰਿਤਪਾਲ ਨੇ ਪੰਜਾਬ ਦੀ ਖਡੂਰ ਸਾਹਿਬ ਸੀਟ ਤੋਂ ਲੋਕ ਸਭਾ ਚੋਣ ਜਿੱਤੀ ਸੀ। ਰਾਸ਼ਟਰੀ ਸੁਰੱਖਿਆ ਕਾਨੂੰਨ (ਐਨਆਈਏ) ਦੇ ਤਹਿਤ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਨੂੰ ਸੰਸਦ ਮੈਂਬਰ ਵਜੋਂ ਸਹੁੰ ਚੁੱਕਣ ਲਈ 10 ਸ਼ਰਤਾਂ ‘ਤੇ ਪੈਰੋਲ ਦਿੱਤੀ ਗਈ ਹੈ।

ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਨੇ ਡਿਬਰੂਗੜ੍ਹ ਕੇਂਦਰੀ ਜੇਲ੍ਹ ਦੇ ਸੁਪਰਡੈਂਟ ਨੂੰ 10 ਸ਼ਰਤਾਂ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਇਨ੍ਹਾਂ ਸ਼ਰਤਾਂ ਵਿੱਚ ਮੁੱਖ ਨੁਕਤੇ ਸ਼ਾਮਲ ਹਨ ਕਿ ਅੰਮ੍ਰਿਤਪਾਲ ਸਹੁੰ ਚੁੱਕਣ ਸਮੇਂ ਕਿਸੇ ਵੀ ਦੇਸ਼ ਵਿਰੋਧੀ ਸ਼ਬਦਾਂ ਦੀ ਵਰਤੋਂ ਨਹੀਂ ਕਰੇਗਾ। ਅਜਿਹੀ ਕੋਈ ਵੀ ਗੱਲ ਨਹੀਂ ਕਹਿਣਗੇ ਜਿਸ ਨਾਲ ਕਿਸੇ ਧਰਮ, ਵਿਸ਼ੇਸ਼ ਭਾਈਚਾਰੇ ਜਾਂ ਦੇਸ਼ ਦੀ ਅਖੰਡਤਾ ਪ੍ਰਭਾਵਿਤ ਹੋਵੇ। ਅੰਮ੍ਰਿਤਪਾਲ ਪੈਰੋਲ ‘ਤੇ ਪੰਜਾਬ ਨਹੀਂ ਆਏਗਾ ਅਤੇ ਆਪਣੇ ਪਰਿਵਾਰ ਅਤੇ ਵਕੀਲ ਤੋਂ ਇਲਾਵਾ ਕਿਸੇ ਨੂੰ ਵੀ ਨਹੀਂ ਮਿਲੇਗਾ।

ਅੰਮ੍ਰਿਤਪਾਲ ਨੂੰ ਲੋਕ ਸਭਾ ਸਕੱਤਰ ਵੱਲੋਂ ਨਿਰਧਾਰਿਤ ਸਥਾਨ ‘ਤੇ ਰਹਿਣਾ ਹੋਵੇਗਾ। ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀ ਦੀ ਅਗਵਾਈ ਹੇਠ ਅੰਮ੍ਰਿਤਪਾਲ ਦੇ ਸਹੁੰ ਚੁੱਕ ਸਮਾਗਮ ਲਈ ਸੁਰੱਖਿਆ ਟੀਮ ਦਾ ਗਠਨ ਕੀਤਾ ਗਿਆ ਹੈ। ਅੰਮ੍ਰਿਤਪਾਲ ਨੂੰ ਡਿਬਰੂਗੜ੍ਹ ਜੇਲ ਤੋਂ ਬਾਹਰ ਆਉਣ ਤੋਂ ਲੈ ਕੇ ਹਾਜ਼ਰੀ ਭਰਨ ਲਈ ਮੁੜ ਜੇਲ ਪਰਤਣ ਤੱਕ ਚਾਰ ਦਿਨਾਂ ਦੀ ਪੈਰੋਲ ਦਿੱਤੀ ਗਈ ਹੈ। ਉਹ ਦਿੱਲੀ ਛੱਡ ਕੇ ਕਿਸੇ ਹੋਰ ਸੂਬੇ ਵਿੱਚ ਨਹੀਂ ਜਾ ਸਕਦੇ। ਅੰਮ੍ਰਿਤਪਾਲ ਜਾਂ ਉਸਦੇ ਕਿਸੇ ਵੀ ਰਿਸ਼ਤੇਦਾਰ ਨੂੰ ਉਸਦੇ ਬਿਆਨ ਦੀ ਵੀਡੀਓ ਟੇਪ ਕਰਨ ਅਤੇ ਇਸਨੂੰ ਇਲੈਕਟ੍ਰਾਨਿਕ ਤਰੀਕੇ ਨਾਲ ਪ੍ਰਸਾਰਿਤ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।