- ਪੰਜਾਬ
- No Comment
ਅੰਮ੍ਰਿਤਪਾਲ ਸਿੰਘ ਜਲਦੀ ਹੀ ਸੰਸਦ ਮੈਂਬਰ ਵਜੋਂ ਸਹੁੰ ਚੁੱਕ ਸਕਦੇ ਹਨ, ਪੰਜਾਬ ਸਰਕਾਰ ਨੇ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਭੇਜੀ ਅਰਜ਼ੀ
ਅੰਮ੍ਰਿਤਪਾਲ ਸਿੰਘ ਕੌਮੀ ਸੁਰੱਖਿਆ ਐਕਟ ਤਹਿਤ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਸੰਸਦ ਮੈਂਬਰ ਬਣਨ ਤੋਂ ਬਾਅਦ 60 ਦਿਨਾਂ ਦੇ ਅੰਦਰ ਸਹੁੰ ਚੁੱਕਣੀ ਪੈਂਦੀ ਹੈ।
ਅੰਮ੍ਰਿਤਪਾਲ ਸਿੰਘ ਨੇ ਖਡੂਰ ਸਾਹਿਬ ਲੋਕਸਭਾ ਸੀਟ ਤੋਂ ਵੱਡੀ ਜਿੱਤ ਹਾਸਿਲ ਕੀਤੀ ਸੀ। ਪੰਜਾਬ ਦੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਬਣੇ ‘ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਸੰਸਦ ਮੈਂਬਰ ਵਜੋਂ ਸਹੁੰ ਚੁੱਕਣਗੇ। ਸੂਬਾ ਸਰਕਾਰ ਨੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁਕਾਉਣ ਲਈ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਅਰਜ਼ੀ ਭੇਜੀ ਹੈ।
ਜਾਣਕਾਰੀ ਅਨੁਸਾਰ ਡਿਬਰੂਗੜ੍ਹ ਜੇਲ੍ਹ ਦੇ ਸੁਪਰਡੈਂਟ ਵੱਲੋਂ ਡੀਸੀ ਅੰਮ੍ਰਿਤਸਰ ਨੂੰ ਅੰਮ੍ਰਿਤਪਾਲ ਖ਼ਿਲਾਫ਼ ਵਿਭਾਗੀ ਕਾਰਵਾਈ ਕਰਨ ਲਈ ਪੱਤਰ ਲਿਖਿਆ ਗਿਆ ਸੀ। ਜਿਸ ਤੋਂ ਬਾਅਦ ਡੀਸੀ ਅੰਮ੍ਰਿਤਸਰ ਦੀ ਤਰਫੋਂ ਰਾਜ ਦੇ ਗ੍ਰਹਿ ਸਕੱਤਰ ਨੂੰ ਇਸ ਬਾਰੇ ਪੱਤਰ ਲਿਖਿਆ ਗਿਆ ਸੀ। ਗ੍ਰਹਿ ਸਕੱਤਰ ਦੀ ਤਰਫੋਂ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਅਗਲੀ ਕਾਰਵਾਈ ਲਈ ਪੱਤਰ ਲਿਖਿਆ ਗਿਆ ਹੈ। ਅਮ੍ਰਿਤਪਾਲ ਸਿੰਘ ਅੰਮ੍ਰਿਤਸਰ ਜ਼ਿਲ੍ਹੇ ਦੇ ਜੱਲੂਪੁਰ ਖੇੜਾ ਦਾ ਰਹਿਣ ਵਾਲਾ ਹੈ।
29 ਸਤੰਬਰ 2022 ਨੂੰ ਮੋਗਾ ਜ਼ਿਲ੍ਹੇ ਦੇ ਪਿੰਡ ਰੋਡੇ ਵਿਖੇ ਅੰਮ੍ਰਿਤਪਾਲ ਨੂੰ ਵਾਰਿਸ ਪੰਜਾਬ ਦਾ ਪ੍ਰਧਾਨ ਐਲਾਨਿਆ ਗਿਆ। ਅੰਮ੍ਰਿਤਪਾਲ ਸਿੰਘ ਦੇ ਵਕੀਲ ਅਤੇ ਸਾਬਕਾ ਸੰਸਦ ਮੈਂਬਰ ਰਾਜਦੇਵ ਸਿੰਘ ਖਾਲਸਾ ਨੇ ਦੱਸਿਆ ਕਿ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਸੂਬਾ ਸਰਕਾਰ ਵਲੋਂ ਪੱਤਰ ਲਿਖਿਆ ਹੈ। ਚੇਤੇ ਰਹੇ ਕਿ ਅੰਮ੍ਰਿਤਪਾਲ ਸਿੰਘ ਕੌਮੀ ਸੁਰੱਖਿਆ ਐਕਟ ਤਹਿਤ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਸੰਸਦ ਮੈਂਬਰ ਬਣਨ ਤੋਂ ਬਾਅਦ 60 ਦਿਨਾਂ ਦੇ ਅੰਦਰ ਸਹੁੰ ਚੁੱਕਣੀ ਪੈਂਦੀ ਹੈ।