ਜੇਲ੍ਹ ‘ਚੋਂ ਬਾਹਰ ਆਉਣਾ ਚਾਹੁੰਦੇ ਹਨ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ, ਸਪੀਕਰ ਨੂੰ ਲਿਖੀ ਚਿੱਠੀ, ਸਹੁੰ ਚੁੱਕਣ ਲਈ ਮਿਲੀ ਸੀ ਪੈਰੋਲ

ਜੇਲ੍ਹ ‘ਚੋਂ ਬਾਹਰ ਆਉਣਾ ਚਾਹੁੰਦੇ ਹਨ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ, ਸਪੀਕਰ ਨੂੰ ਲਿਖੀ ਚਿੱਠੀ, ਸਹੁੰ ਚੁੱਕਣ ਲਈ ਮਿਲੀ ਸੀ ਪੈਰੋਲ

ਸੰਸਦ ਮੈਂਬਰ ਅੰਮ੍ਰਿਤਪਾਲ ਨੇ ਲੋਕ ਸਭਾ ਸਪੀਕਰ ਨੂੰ ਪੱਤਰ ਲਿਖ ਕੇ 22 ਜੁਲਾਈ ਤੋਂ ਸ਼ੁਰੂ ਹੋ ਰਹੇ ਮਾਨਸੂਨ ਸੈਸ਼ਨ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਮੰਗੀ ਹੈ। 5 ਜੁਲਾਈ ਨੂੰ ਦਿੱਲੀ ਸੰਸਦ ਭਵਨ ਵਿੱਚ ਲੋਕ ਸਭਾ ਸਪੀਕਰ ਦੇ ਚੈਂਬਰ ਵਿੱਚ ਸਖ਼ਤ ਸੁਰੱਖਿਆ ਦਰਮਿਆਨ ਅੰਮ੍ਰਿਤਪਾਲ ਸਿੰਘ ਨੇ ਸੰਸਦ ਮੈਂਬਰ ਵਜੋਂ ਸਹੁੰ ਚੁੱਕੀ ਸੀ।

ਅੰਮ੍ਰਿਤਪਾਲ ਸਿੰਘ ਨੇ ਖਡੂਰ ਸਾਹਿਬ ਲੋਕਸਭਾ ਸੀਟ ਤੋਂ ਵੱਡੀ ਜਿੱਤ ਹਾਸਿਲ ਕਰਕੇ ਸਭ ਨੂੰ ਹੈਰਾਨ ਕਰ ਦਿਤਾ ਸੀ। ਅੰਮ੍ਰਿਤਪਾਲ ਸਿੰਘ ਜੇਲ ਤੋਂ ਬਾਹਰ ਆਉਣਾ ਚਾਹੁੰਦੇ ਹਨ। ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ, ਜੋ ਕਿ ਨੈਸ਼ਨਲ ਸਕਿਓਰਿਟੀ ਐਕਟ (ਐੱਨ.ਐੱਸ.ਏ.) ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ ‘ਚ ਬੰਦ ਹੈ, ਨੇ ਵੀ ਇਸ ਲਈ ਪੱਤਰ ਲਿਖਿਆ ਹੈ। ਅੰਮ੍ਰਿਤਪਾਲ ਨੇ ਇਹ ਪੱਤਰ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਲਿਖਿਆ ਹੈ।

ਸੰਸਦ ਮੈਂਬਰ ਅੰਮ੍ਰਿਤਪਾਲ ਨੇ ਲੋਕ ਸਭਾ ਸਪੀਕਰ ਨੂੰ ਪੱਤਰ ਲਿਖ ਕੇ 22 ਜੁਲਾਈ ਤੋਂ ਸ਼ੁਰੂ ਹੋ ਰਹੇ ਮਾਨਸੂਨ ਸੈਸ਼ਨ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਮੰਗੀ ਹੈ। 5 ਜੁਲਾਈ ਨੂੰ ਦਿੱਲੀ ਸੰਸਦ ਭਵਨ ਵਿੱਚ ਲੋਕ ਸਭਾ ਸਪੀਕਰ ਦੇ ਚੈਂਬਰ ਵਿੱਚ ਸਖ਼ਤ ਸੁਰੱਖਿਆ ਦਰਮਿਆਨ ਅੰਮ੍ਰਿਤਪਾਲ ਸਿੰਘ ਨੇ ਸੰਸਦ ਮੈਂਬਰ ਵਜੋਂ ਸਹੁੰ ਚੁੱਕੀ। ਹੁਣ ਮਾਨਸੂਨ ਸੈਸ਼ਨ ਵਿਚ ਸ਼ਾਮਲ ਹੋਣ ਦੀ ਇਜਾਜ਼ਤ ਮੰਗੀ ਗਈ ਹੈ, ਇਹ ਦੇਖਣਾ ਬਾਕੀ ਹੈ ਕਿ ਪੁਲਿਸ ਇਸ ਦੀ ਇਜਾਜ਼ਤ ਦਿੰਦੀ ਹੈ ਜਾਂ ਨਹੀਂ।

ਅੰਮ੍ਰਿਤਪਾਲ ਸਿੰਘ ਨੂੰ ਸੰਸਦ ਮੈਂਬਰ ਵਜੋਂ ਸਹੁੰ ਚੁੱਕਣ ਲਈ ਚਾਰ ਦਿਨ ਦੀ ਪੈਰੋਲ ਦਿੱਤੀ ਗਈ ਸੀ ਪਰ ਅੰਮ੍ਰਿਤਪਾਲ ਨੂੰ ਸਹੁੰ ਚੁੱਕਣ ਤੋਂ ਬਾਅਦ ਵਾਪਸ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ। ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਅੰਮ੍ਰਿਤਪਾਲ ਸਿੰਘ ਨੇ 4,04,430 ਵੋਟਾਂ ਨਾਲ ਵੱਡੀ ਲੀਡ ਹਾਸਲ ਕੀਤੀ ਸੀ। ਇਨ੍ਹਾਂ ਚੋਣਾਂ ਵਿੱਚ ਅੰਮ੍ਰਿਤਪਾਲ ਸਿੰਘ ਦੇ ਨਜ਼ਦੀਕੀ ਵਿਰੋਧੀ ਕਾਂਗਰਸੀ ਉਮੀਦਵਾਰ ਕੁਲਬੀਰ ਸਿੰਘ ਜ਼ੀਰਾ ਸਨ, ਜਿਨ੍ਹਾਂ ਨੂੰ 2,07,310 ਵੋਟਾਂ ਮਿਲੀਆਂ ਸਨ।