- ਪੰਜਾਬ
- No Comment
ਪੰਜਾਬ ‘ਚ ਹੱਡ-ਭੰਨਵੀਂ ਠੰਡ ਤੋਂ ਪਸ਼ੂਆਂ ਨੂੰ ਬਚਾਉਣ ਲਈ ਐਡਵਾਈਜ਼ਰੀ ਜਾਰੀ
ਵਿਭਾਗ ਵਲੋਂ ਜਾਰੀ ਕੀਤੀ ਗਈ ਐਡਵਾਈਜ਼ਰੀ ਵਿੱਚ ਇਹ ਸੁਝਾਅ ਦਿੱਤਾ ਗਿਆ ਹੈ ਕਿ ਅਤਿ ਦੀ ਠੰਢ ਦੌਰਾਨ ਪਸ਼ੂਆਂ ਦੀ ਸੁਰੱਖਿਆ ਲਈ ਸਿਰਫ਼ ਸਾਧਾਰਨ ਸ਼ੈਲਟਰ ਹੀ ਕਾਰਗਰ ਨਹੀਂ ਹਨ, ਇਸ ਲਈ ਪਸ਼ੂ ਪਾਲਕਾਂ ਨੂੰ ਪਸ਼ੂਆਂ ਦੇ ਸ਼ੈੱਡਾਂ ਵਿੱਚ ਬੋਰੀਆਂ ਤੋਂ ਬਣੀ ‘ਪੱਲੀ’ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਗਈ ਹੈ।
ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪਸ਼ੂ ਪਾਲਣ ਵਿਭਾਗ ਨੇ ਸਰਦੀਆਂ ਦੇ ਮੌਸਮ ਦੌਰਾਨ ਤੇਜ਼ ਹਵਾਵਾਂ, ਜੋ ਕਿ ਪਸ਼ੂਆਂ ਲਈ ਖਤਰਨਾਕ ਸਾਬਤ ਹੋ ਸਕਦੀਆਂ ਹਨ, ਤੋਂ ਪਸ਼ੂਆਂ ਨੂੰ ਬਚਾਉਣ ਲਈ ਕਦਮ ਚੁੱਕਦਿਆਂ ਐਡਵਾਈਜ਼ਰੀ ਜਾਰੀ ਕੀਤੀ ਹੈ। ਸਰਦੀਆਂ ਵਿੱਚ ਪਸ਼ੂਆਂ ਦੇ ਬਿਮਾਰ ਹੋਣ ਕਾਰਨ ਪਸ਼ੂ ਪਾਲਕਾਂ ਨੂੰ ਵਿੱਤੀ ਅਤੇ ਹੋਰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਵਿਭਾਗ ਵਲੋਂ ਜਾਰੀ ਕੀਤੀ ਗਈ ਐਡਵਾਈਜ਼ਰੀ ਵਿੱਚ ਇਹ ਸੁਝਾਅ ਦਿੱਤਾ ਗਿਆ ਹੈ ਕਿ ਅਤਿ ਦੀ ਠੰਢ ਦੌਰਾਨ ਪਸ਼ੂਆਂ ਦੀ ਸੁਰੱਖਿਆ ਲਈ ਸਿਰਫ਼ ਸਾਧਾਰਨ ਸ਼ੈਲਟਰ ਹੀ ਕਾਰਗਰ ਨਹੀਂ ਹਨ, ਇਸ ਲਈ ਪਸ਼ੂ ਪਾਲਕਾਂ ਨੂੰ ਪਸ਼ੂਆਂ ਦੇ ਸ਼ੈੱਡਾਂ ਵਿੱਚ ਬੋਰੀਆਂ ਤੋਂ ਬਣੀ ‘ਪੱਲੀ’ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਗਈ ਹੈ। ਬਹੁਤ ਜ਼ਿਆਦਾ ਠੰਡ ਦੇ ਦੌਰਾਨ ਜਾਨਵਰਾਂ ਨੂੰ ਘਰ ਦੇ ਅੰਦਰ ਰੱਖਿਆ ਜਾਣਾ ਚਾਹੀਦਾ ਹੈ ਅਤੇ ਸਮੇਂ-ਸਮੇਂ ‘ਤੇ ਨਿਗਰਾਨੀ ਕਰਨੀ ਚਾਹੀਦੀ ਹੈ।
ਸ਼ੈੱਡ ਦੇ ਹੇਠਾਂ ਤਾਪਮਾਨ ਦੀ ਨਿਗਰਾਨੀ ਕੀਤੀ ਜਾਣੀ ਚਾਹੀਦੀ ਹੈ ਅਤੇ ਜੇ ਲੋੜ ਹੋਵੇ ਤਾਂ ਹੀਟਰ ਦੀ ਵਰਤੋਂ ਕੀਤੀ ਜਾਣੀ ਚਾਹੀਦੀ ਹੈ। ਅਮੋਨੀਆ ਦੇ ਪ੍ਰਭਾਵਾਂ ਤੋਂ ਬਚਣ ਲਈ ਜਾਨਵਰਾਂ ਦੇ ਹੇਠਾਂ ਵਾਲੇ ਖੇਤਰ ਨੂੰ ਸੁੱਕਾ ਅਤੇ ਸਾਫ਼ ਰੱਖੋ। ਐਡਵਾਈਜ਼ਰੀ ਵਿਚ ਇਹ ਵੀ ਸਿਫ਼ਾਰਸ਼ ਕੀਤੀ ਗਈ ਹੈ ਕਿ ਅਤਿ ਦੇ ਠੰਢੇ ਮੌਸਮ ਵਿਚ ਪਸ਼ੂਆਂ ਨੂੰ ਚਰਾਉਣ ਲਈ ਨਹੀਂ ਲਿਜਾਣਾ ਚਾਹੀਦਾ ਅਤੇ ਫੀਡ ਸਟੋਰੇਜ ਲਈ ਵੱਡੇ ਪੱਧਰ ‘ਤੇ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ। ਬਹੁਤ ਜਵਾਨ, ਬੁੱਢੇ ਜਾਂ ਬਿਮਾਰ ਜਾਨਵਰਾਂ ਨੂੰ ਆਮ ਤੌਰ ‘ਤੇ ਸਿਹਤਮੰਦ, ਮੱਧ-ਉਮਰ ਦੇ ਜਾਨਵਰਾਂ ਨਾਲੋਂ ਸਰਦੀਆਂ ਦੌਰਾਨ ਵਧੇਰੇ ਪੌਸ਼ਟਿਕ ਭੋਜਨ ਦੀ ਲੋੜ ਹੁੰਦੀ ਹੈ। ਢੁਕਵਾਂ ਅਤੇ ਭਰਪੂਰ ਭੋਜਨ ਜਾਨਵਰਾਂ ਦੇ ਸਰੀਰ ਦਾ ਤਾਪਮਾਨ ਬਰਕਰਾਰ ਰੱਖਣ ਅਤੇ ਠੰਢ ਤੋਂ ਬਚਣ ਵਿੱਚ ਮਦਦ ਕਰੇਗਾ। ਕਿਸਾਨਾਂ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ਕਿ ਸਟੋਰ ਕੀਤਾ ਸਰਦੀਆਂ ਦਾ ਚਾਰਾ ਚੰਗੀ ਪੌਸ਼ਟਿਕ ਗੁਣਵੱਤਾ ਵਾਲਾ ਹੋਣਾ ਚਾਹੀਦਾ ਹੈ।