ਪੰਜਾਬ ‘ਆਪ’ ਸਰਕਾਰ ਦੀ ਮੰਤਰੀ ਅਨਮੋਲ ਗਗਨ ਮਾਨ ਦਾ ਵਿਆਹ 16 ਜੂਨ ਨੂੰ ਹੋਵੇਗਾ

ਪੰਜਾਬ ‘ਆਪ’ ਸਰਕਾਰ ਦੀ ਮੰਤਰੀ ਅਨਮੋਲ ਗਗਨ ਮਾਨ ਦਾ ਵਿਆਹ 16 ਜੂਨ ਨੂੰ ਹੋਵੇਗਾ

ਚੰਡੀਗੜ੍ਹ ਅਤੇ ਮੋਹਾਲੀ ‘ਚ ਆਪਣਾ ਜ਼ਿਆਦਾਤਰ ਸਮਾਂ ਬਿਤਾਉਣ ਵਾਲੀ ਅਨਮੋਲ ਗਗਨ ਮਾਨ 2022 ‘ਚ ਖਰੜ ਵਿਧਾਨ ਸਭਾ ਤੋਂ ਚੋਣ ਜਿੱਤ ਕੇ ਵਿਧਾਇਕ ਬਣੇ ਸਨ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਉਨ੍ਹਾਂ ਨੂੰ ਕੈਬਨਿਟ ਮੰਤਰੀ ਬਣਾਇਆ ਗਿਆ।

ਪੰਜਾਬ ਦੀ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ 16 ਜੂਨ ਨੂੰ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੀ ਹੈ। ਆਮ ਆਦਮੀ ਪਾਰਟੀ ਦੀ ਨੇਤਾ ਅਨਮੋਲ ਗਗਨ ਮਾਨ ਸ਼ਾਹਬਾਜ਼ ਸਿੰਘ ਸੋਹੀ ਨਾਲ ਵਿਆਹ ਕਰੇਗੀ। ਸ਼ਾਹਬਾਜ਼ ਸੋਹੀ ਆਪਣੀ ਮਾਂ ਸ਼ੀਲਮ ਸੋਹੀ ਨਾਲ ਚੰਡੀਗੜ੍ਹ ਸੈਕਟਰ 3 ਵਿੱਚ ਰਹਿੰਦੇ ਹਨ। ਸ਼ਾਹਬਾਜ਼ ਸੋਹੀ ਦੇ ਦਾਦਾ ਬਲਬੀਰ ਸਿੰਘ ਬਲਟਾਣਾ ਬਨੂੜ ਹਲਕੇ ਤੋਂ ਆਜ਼ਾਦ ਵਿਧਾਇਕ ਰਹਿ ਚੁੱਕੇ ਹਨ।

ਸ਼ਾਹਬਾਜ਼ ਸੋਹੀ ਨੇ ਕਾਨੂੰਨ ਦੀ ਪੜ੍ਹਾਈ ਕੀਤੀ ਹੈ ਅਤੇ ਹੁਣ ਉਹ ਆਪਣੇ ਪਰਿਵਾਰ ਦਾ ਪ੍ਰਾਪਰਟੀ ਕਾਰੋਬਾਰ ਸੰਭਾਲ ਰਿਹਾ ਹੈ। ਪਰਿਵਾਰ ਕੋਲ ਜ਼ੀਰਕਪੁਰ ਦੇ ਬਲਟਾਣਾ ਇਲਾਕੇ ਵਿੱਚ ਚੰਗੀ ਜ਼ਮੀਨ ਹੈ ਅਤੇ ਪੰਚਕੂਲਾ ਰੋਡ ’ਤੇ ਦਸ ਏਕੜ ਸੋਹੀ ਬੰਕਟ ਹਾਲ ਹੈ। ਸੋਹੀ ਪਰਿਵਾਰ ਚੰਡੀਗੜ੍ਹ ਰਹਿੰਦਾ ਹੈ। ਵਿਆਹ ਦਾ ਜਸ਼ਨ ਤਿੰਨ ਦਿਨਾਂ ਤੱਕ ਚੱਲੇਗਾ, ਜਿਸ ਦੀ ਸਮਾਪਤੀ 16 ਜੂਨ ਨੂੰ ਜ਼ੀਰਕਪੁਰ ਦੇ ਇੱਕ ਮੈਰਿਜ ਪੈਲੇਸ ਵਿੱਚ ਇੱਕ ਸ਼ਾਨਦਾਰ ਸਮਾਰੋਹ ਵਿੱਚ ਹੋਵੇਗੀ।

ਚੰਡੀਗੜ੍ਹ ਅਤੇ ਮੋਹਾਲੀ ‘ਚ ਆਪਣਾ ਜ਼ਿਆਦਾਤਰ ਸਮਾਂ ਬਿਤਾਉਣ ਵਾਲੀ ਅਨਮੋਲ ਗਗਨ ਮਾਨ 2022 ‘ਚ ਖਰੜ ਵਿਧਾਨ ਸਭਾ ਤੋਂ ਚੋਣ ਜਿੱਤ ਕੇ ਵਿਧਾਇਕ ਬਣੇ ਸਨ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਉਨ੍ਹਾਂ ਨੂੰ ਕੈਬਨਿਟ ਮੰਤਰੀ ਬਣਾਇਆ ਗਿਆ। ਅਨਮੋਲ ਗਗਨ ਮਾਨ ਦੀ ਸੱਸ ਸ਼ੀਲਮ ਸੋਹੀ ਨੇ ਇਸ ਗੱਲ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ 16 ਤਰੀਕ ਨੂੰ ਇਤਿਹਾਸਕ ਗੁਰਦੁਆਰਾ ਸਾਹਿਬ ਨਾਭਾ ਸਾਹਿਬ ਵਿਖੇ ਦੋਵੇਂ ਜਣੇ ਪੂਰੀ ਸਾਦਗੀ ਨਾਲ ਵਿਆਹ ਕਰਵਾਉਣਗੇ। ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਪਰਿਵਾਰ ਦੇ ਕੁਝ ਵਿਸ਼ੇਸ਼ ਮਹਿਮਾਨਾਂ ਲਈ ਦਾਅਵਤ ਦਾ ਆਯੋਜਨ ਕੀਤਾ ਗਿਆ ਹੈ।