- ਖੇਡਾਂ
- No Comment
ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ : ਰਾਜ ਸਭਾ ਸਾਂਸਦ ਅਸ਼ੋਕ ਮਿੱਤਲ ਵਿਨੇਸ਼ ਫੋਗਾਟ ਨੂੰ ਦੇਣਗੇ 25 ਲੱਖ ਰੁਪਏ ਮਾਣ ਭੱਤਾ, ਕਿਹਾ ਪੂਰੇ ਦੇਸ਼ ਨੂੰ ਮਾਣ ਹੈ
ਸੰਸਦ ਮੈਂਬਰ ਡਾ. ਅਸ਼ੋਕ ਮਿੱਤਲ ਨੇ ਕਿਹਾ ਕਿ ਵਿਨੇਸ਼ ਫੋਗਾਟ ‘ਤੇ ਪੂਰੇ ਦੇਸ਼ ਨੂੰ ਮਾਣ ਹੈ। ਅੱਜ ਉਹ ਪੂਰੇ ਦੇਸ਼ ਲਈ ਪ੍ਰੇਰਨਾ ਸਰੋਤ ਹਨ। ਉਨ੍ਹਾਂ ਕਿਹਾ ਕਿ ਵਿਨੇਸ਼ ਐਲਪੀਯੂ ਸਮੇਤ ਪੂਰੇ ਦੇਸ਼ ਲਈ ਚੈਂਪੀਅਨ ਹੋ।
ਵਿਨੇਸ਼ ਫੋਗਾਟ ਇਸ ਸਮੇਂ ਸਭ ਤੋਂ ਜ਼ਿਆਦਾ ਚਰਚਾ ਦਾ ਕੇਂਦਰ ਬਣੀ ਹੋਈ ਹੈ। ਪੈਰਿਸ ਓਲੰਪਿਕ 2024 ‘ਚ ਭਾਰਤੀ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਨੂੰ 50 ਕਿਲੋਗ੍ਰਾਮ ਭਾਰ ਵਰਗ ‘ਚ ਫਾਈਨਲ ਮੈਚ ਤੋਂ ਪਹਿਲਾਂ 100 ਗ੍ਰਾਮ ਜ਼ਿਆਦਾ ਭਾਰ ਹੋਣ ਕਾਰਨ ਅਯੋਗ ਕਰਾਰ ਦਿੱਤਾ ਗਿਆ ਸੀ। ਪੈਰਿਸ ਓਲੰਪਿਕ ਦੇ ਇਸ ਫੈਸਲੇ ਤੋਂ ਬਾਅਦ ਭਾਰਤ ‘ਚ ਕਾਫੀ ਸੋਗ ਹੈ।
ਇਸਦੇ ਨਾਲ ਹੀ ਰਾਜ ਸਭਾ ਮੈਂਬਰ ਅਤੇ ਐਲਪੀਯੂ ਦੇ ਚਾਂਸਲਰ ਡਾਕਟਰ ਅਸ਼ੋਕ ਮਿੱਤਲ ਨੇ ਵਿਨੇਸ਼ ਫੋਗਾਟ ਦੀ ਤਾਰੀਫ਼ ਕੀਤੀ ਹੈ ਅਤੇ ਉਸ ਦਾ ਹੌਸਲਾ ਵਧਾਇਆ ਹੈ। ਉਨ੍ਹਾਂ ਲਈ ਵੱਡਾ ਐਲਾਨ ਵੀ ਕੀਤਾ ਗਿਆ ਹੈ। ਸੰਸਦ ਮੈਂਬਰ ਡਾ. ਅਸ਼ੋਕ ਮਿੱਤਲ ਨੇ ਕਿਹਾ ਕਿ ਵਿਨੇਸ਼ ਫੋਗਾਟ ‘ਤੇ ਪੂਰੇ ਦੇਸ਼ ਨੂੰ ਮਾਣ ਹੈ। ਅੱਜ ਉਹ ਪੂਰੇ ਦੇਸ਼ ਲਈ ਪ੍ਰੇਰਨਾ ਸਰੋਤ ਹਨ। ਉਨ੍ਹਾਂ ਕਿਹਾ ਕਿ ਤੁਸੀਂ ਐਲਪੀਯੂ ਸਮੇਤ ਪੂਰੇ ਦੇਸ਼ ਲਈ ਚੈਂਪੀਅਨ ਹੋ। ਤੁਸੀਂ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ ਅਤੇ ਸਾਨੂੰ ਤੁਹਾਡੇ ‘ਤੇ ਮਾਣ ਹੈ। ਇੰਨਾ ਹੀ ਨਹੀਂ, ਅਸ਼ੋਕ ਮਿੱਤਲ ਨੇ ਅੱਗੇ ਕਿਹਾ ਕਿ ਜਿਸ ਤਰ੍ਹਾਂ LPU ਆਪਣੇ ਸਾਰੇ ਮੈਡਲ ਜੇਤੂਆਂ ਦਾ ਸਨਮਾਨ ਕਰਦਾ ਹੈ, ਉਸੇ ਤਰ੍ਹਾਂ ਤੁਹਾਨੂੰ 25 ਲੱਖ ਰੁਪਏ ਨਾਲ ਸਨਮਾਨਿਤ ਕੀਤਾ ਜਾਵੇਗਾ।
ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਨੇ ਆਪਣੀ ਵਿਦਿਆਰਥਣ ਵਿਨੇਸ਼ ਫੋਗਾਟ ਨੂੰ 25 ਲੱਖ ਰੁਪਏ ਦੇ ਨਕਦ ਇਨਾਮ ਦਾ ਐਲਾਨ ਕੀਤਾ ਹੈ। ਵਿਨੇਸ਼ ਨੇ ਮੰਗਲਵਾਰ ਨੂੰ ਸੈਮੀਫਾਈਨਲ ‘ਚ ਕਿਊਬਾ ਦੀ ਖਿਡਾਰਨ ਨੂੰ ਹਰਾ ਕੇ ਓਲੰਪਿਕ ‘ਚ ਕਿਸੇ ਕੁਸ਼ਤੀ ਮੁਕਾਬਲੇ ਦੇ ਫਾਈਨਲ ‘ਚ ਪਹੁੰਚਣ ਵਾਲੀ ਪਹਿਲੀ ਭਾਰਤੀ ਮਹਿਲਾ ਬਣ ਕੇ ਇਤਿਹਾਸ ਰਚ ਦਿੱਤਾ ਸੀ।