ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ, ਨਵੀਂ ਸਰਕਾਰ ਬਣਾਉਣ ਦਾ ਦਾਅਵਾ ਕੀਤਾ ਪੇਸ਼

ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ, ਨਵੀਂ ਸਰਕਾਰ ਬਣਾਉਣ ਦਾ ਦਾਅਵਾ ਕੀਤਾ ਪੇਸ਼

ਰੇਲ ਮੰਤਰੀ ਪਿਊਸ਼ ਗੋਇਲ ਨੇ ਕਿਹਾ ਕਿ ਕੇਜਰੀਵਾਲ ਨੇ ਮੁੱਖ ਮੰਤਰੀ ਬਦਲ ਦਿੱਤਾ ਹੈ, ਇਸ ਨਾਲ ਆਮ ਆਦਮੀ ਪਾਰਟੀ ਦੀ ਤਕਦੀਰ ਨਹੀਂ ਬਦਲੇਗੀ।

ਅਰਵਿੰਦ ਕੇਜਰੀਵਾਲ ਨੇ ਪਿੱਛਲੇ ਦਿਨੀ ਦਿੱਲੀ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿਤਾ। ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਸ਼ਾਮ ਨੂੰ ਉਪ ਰਾਜਪਾਲ (ਐਲਜੀ) ਵਿਨੈ ਸਕਸੈਨਾ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਆਪਣਾ ਅਸਤੀਫਾ ਸੌਂਪ ਦਿੱਤਾ। ਉਨ੍ਹਾਂ ਦੇ ਨਾਲ ਆਤਿਸ਼ੀ ਅਤੇ 4 ਮੰਤਰੀ ਮੌਜੂਦ ਸਨ। ਇਸ ਤੋਂ ਬਾਅਦ ਆਤਿਸ਼ੀ ਨੇ ਨਵੀਂ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ।

ਸੱਤਾ ਤਬਦੀਲੀ ‘ਤੇ ਭਾਜਪਾ ਨੇ ਕਿਹਾ ਕਿ ਮੁੱਖ ਮੰਤਰੀ ਬਦਲਣ ਨਾਲ ‘ਆਪ’ ਦਾ ਕਿਰਦਾਰ ਨਹੀਂ ਬਦਲੇਗਾ। ਮੰਗਲਵਾਰ ਸਵੇਰੇ ‘ਆਪ’ ਵਿਧਾਇਕ ਦਲ ਦੀ ਬੈਠਕ ‘ਚ ਕੇਜਰੀਵਾਲ ਨੇ ਆਤਿਸ਼ੀ ਨੂੰ ਮੁੱਖ ਮੰਤਰੀ ਬਣਾਉਣ ਦਾ ਪ੍ਰਸਤਾਵ ਰੱਖਿਆ ਸੀ। ਵਿਧਾਇਕਾਂ ਨੇ ਇਸ ‘ਤੇ ਸਹਿਮਤੀ ਜਤਾਈ। ਲੈਫਟੀਨੈਂਟ ਗਵਰਨਰ ਦੇ ਦਫਤਰ ਤੋਂ ਬਾਹਰ ਨਿਕਲਣ ਤੋਂ ਬਾਅਦ ਗੋਪਾਲ ਰਾਏ ਨੇ ਕਿਹਾ ਕਿ ਅਸੀਂ ਆਤਿਸ਼ੀ ਨੂੰ ਨਵਾਂ ਸੀਐੱਮ ਬਣਾਉਣ ਦਾ ਦਾਅਵਾ LG ਨੂੰ ਪੇਸ਼ ਕੀਤਾ ਹੈ।

ਇਸ ਤੋਂ ਇਲਾਵਾ ਉਪ ਰਾਜਪਾਲ ਤੋਂ ਸਹੁੰ ਚੁੱਕਣ ਦੀ ਤਰੀਕ ਤੈਅ ਕਰਨ ਦੀ ਵੀ ਮੰਗ ਕੀਤੀ ਗਈ ਹੈ। ਦਿੱਲੀ ਦੇ ਮੰਤਰੀ ਗੋਪਾਲ ਰਾਏ ਨੇ ਕਿਹਾ ਕਿ ਜੇਲ ਤੋਂ ਆਉਣ ਤੋਂ ਬਾਅਦ ਕੇਜਰੀਵਾਲ ਨੇ ਐਲਾਨ ਕੀਤਾ ਸੀ ਕਿ ਉਹ ਮੁੱਖ ਮੰਤਰੀ ਦੀ ਕੁਰਸੀ ‘ਤੇ ਉਦੋਂ ਤੱਕ ਨਹੀਂ ਬੈਠਣਗੇ, ਜਦੋਂ ਤੱਕ ਦਿੱਲੀ ਦੇ ਲੋਕ ਉਨ੍ਹਾਂ ਦਾ ਸਮਰਥਨ ਨਹੀਂ ਕਰਦੇ ਅਤੇ ਉਨ੍ਹਾਂ ਨੂੰ ਜਿੱਤ ਨਹੀਂ ਦਿੰਦੇ। ਇਸ ਤਹਿਤ ਉਨ੍ਹਾਂ ਆਪਣਾ ਅਸਤੀਫਾ ਉਪ ਰਾਜਪਾਲ ਨੂੰ ਸੌਂਪ ਦਿੱਤਾ ਹੈ। ਰੇਲ ਮੰਤਰੀ ਪਿਊਸ਼ ਗੋਇਲ ਨੇ ਕਿਹਾ ਕਿ ਕੇਜਰੀਵਾਲ ਨੇ ਮੁੱਖ ਮੰਤਰੀ ਬਦਲ ਦਿੱਤਾ ਹੈ, ਇਸ ਨਾਲ ਆਮ ਆਦਮੀ ਪਾਰਟੀ ਦੀ ਤਕਦੀਰ ਨਹੀਂ ਬਦਲੇਗੀ।