ਆਇਰਲੈਂਡ ਖਿਲਾਫ ਹਾਰੇ ਮੈਚ ‘ਚ ਬਾਬਰ ਆਜ਼ਮ ਦਾ ਬਣਇਆ ਰਿਕਾਰਡ, ਅਜਿਹਾ ਕਰਨ ਵਾਲੇ ਇਕਲੌਤੇ ਕਪਤਾਨ ਬਣੇ

ਆਇਰਲੈਂਡ ਖਿਲਾਫ ਹਾਰੇ ਮੈਚ ‘ਚ ਬਾਬਰ ਆਜ਼ਮ ਦਾ ਬਣਇਆ ਰਿਕਾਰਡ, ਅਜਿਹਾ ਕਰਨ ਵਾਲੇ ਇਕਲੌਤੇ ਕਪਤਾਨ ਬਣੇ

ਪਾਕਿਸਤਾਨ ਦੇ ਕਪਤਾਨ ਬਾਬਰ ਆਜ਼ਮ ਜਿਵੇਂ ਹੀ ਆਇਰਲੈਂਡ ਖਿਲਾਫ ਕਪਤਾਨੀ ਕਰਨ ਲਈ ਮੈਦਾਨ ‘ਤੇ ਉਤਰੇ, ਉਹ ਟੀ-20 ਇੰਟਰਨੈਸ਼ਨਲ ‘ਚ ਸਭ ਤੋਂ ਜ਼ਿਆਦਾ ਮੈਚਾਂ ‘ਚ ਕਪਤਾਨੀ ਕਰਨ ਵਾਲੇ ਖਿਡਾਰੀ ਬਣ ਗਏ ਹਨ।

ਪਾਕਿਸਤਾਨ ਦੀ ਕ੍ਰਿਕਟ ਟੀਮ ਦਾ ਲਗਾਤਾਰ ਖ਼ਰਾਬ ਪ੍ਰਦਰਸ਼ਨ ਜਾਰੀ ਹੈ। ਪਾਕਿਸਤਾਨ ਦੀ ਟੀਮ ਫਿਲਹਾਲ ਆਇਰਲੈਂਡ ਦੌਰੇ ‘ਤੇ ਹੈ। ਦੋਵਾਂ ਟੀਮਾਂ ਵਿਚਾਲੇ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਖੇਡੀ ਜਾ ਰਹੀ ਹੈ। ਇਸ ਸੀਰੀਜ਼ ਦੇ ਪਹਿਲੇ ਮੈਚ ‘ਚ ਪਾਕਿਸਤਾਨ ਦੀ ਟੀਮ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਪਾਕਿਸਤਾਨ ਦੀ ਹਾਰ ਨਾਲ ਆਇਰਲੈਂਡ ਸੀਰੀਜ਼ ‘ਚ 1-0 ਨਾਲ ਅੱਗੇ ਹੈ। ਇਸ ਦੌਰਾਨ ਪਾਕਿਸਤਾਨ ਦੇ ਕਪਤਾਨ ਬਾਬਰ ਆਜ਼ਮ ਨੇ ਇਸ ਹਾਰੇ ਹੋਏ ਮੈਚ ਵਿੱਚ ਇੱਕ ਵੱਡਾ ਰਿਕਾਰਡ ਆਪਣੇ ਨਾਮ ਕਰ ਲਿਆ ਹੈ। ਦੁਨੀਆ ਦਾ ਕੋਈ ਵੀ ਕਪਤਾਨ ਅਜੇ ਤੱਕ ਇਹ ਮੁਕਾਮ ਹਾਸਲ ਨਹੀਂ ਕਰ ਸਕਿਆ ਹੈ।

ਬਾਬਰ ਆਜ਼ਮ ਅਜਿਹਾ ਕਰਨ ਵਾਲੇ ਪਹਿਲੇ ਖਿਡਾਰੀ ਬਣ ਗਏ ਹਨ। ਅਜਿਹੇ ‘ਚ ਆਓ ਜਾਣਦੇ ਹਾਂ ਕੀ ਹੈ ਉਹ ਰਿਕਾਰਡ। ਪਾਕਿਸਤਾਨ ਦੇ ਕਪਤਾਨ ਬਾਬਰ ਆਜ਼ਮ ਜਿਵੇਂ ਹੀ ਆਇਰਲੈਂਡ ਖਿਲਾਫ ਕਪਤਾਨੀ ਕਰਨ ਲਈ ਮੈਦਾਨ ‘ਤੇ ਉਤਰੇ, ਉਹ ਟੀ-20 ਇੰਟਰਨੈਸ਼ਨਲ ‘ਚ ਸਭ ਤੋਂ ਜ਼ਿਆਦਾ ਮੈਚਾਂ ‘ਚ ਕਪਤਾਨੀ ਕਰਨ ਵਾਲੇ ਖਿਡਾਰੀ ਬਣ ਗਏ ਹਨ। ਬਾਬਰ ਆਜ਼ਮ ਨੇ 77 ਟੀ-20 ਅੰਤਰਰਾਸ਼ਟਰੀ ਮੈਚਾਂ ਵਿੱਚ ਪਾਕਿਸਤਾਨ ਦੀ ਕਪਤਾਨੀ ਕੀਤੀ ਹੈ। ਉਨ੍ਹਾਂ ਨੇ ਇਸ ਮਾਮਲੇ ‘ਚ ਆਸਟ੍ਰੇਲੀਆ ਦੇ ਸਾਬਕਾ ਕਪਤਾਨ ਆਰੋਨ ਫਿੰਚ ਨੂੰ ਪਿੱਛੇ ਛਡਿਆ ਹੈ। ਫਿੰਚ ਨੇ ਸਾਲ 2022 ਵਿੱਚ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈ ਲਿਆ ਸੀ। ਉਸ ਸਮੇਂ ਉਸਨੇ 76 ਟੀ-20 ਅੰਤਰਰਾਸ਼ਟਰੀ ਮੈਚਾਂ ਵਿੱਚ ਆਸਟਰੇਲੀਆ ਦੀ ਕਪਤਾਨੀ ਕੀਤੀ ਸੀ।

ਬਾਬਰ ਇਸ ਮਾਮਲੇ ਵਿੱਚ ਬਹੁਤ ਅੱਗੇ ਜਾਵੇਗਾ। ਦਰਅਸਲ, ਬਾਬਰ ਨੂੰ ਆਇਰਲੈਂਡ ਦੇ ਖਿਲਾਫ ਦੋ ਅਤੇ ਇੰਗਲੈਂਡ ਦੇ ਖਿਲਾਫ ਚਾਰ ਟੀ-20 ਅੰਤਰਰਾਸ਼ਟਰੀ ਮੈਚਾਂ ਵਿੱਚ ਪਾਕਿਸਤਾਨ ਦੀ ਕਪਤਾਨੀ ਕਰਨੀ ਹੈ। ਪਾਕਿਸਤਾਨੀ ਟੀਮ ਬਾਬਰ ਦੀ ਕਪਤਾਨੀ ‘ਚ ਟੀ-20 ਵਿਸ਼ਵ ਕੱਪ ਖੇਡੇਗੀ। ਪਾਕਿਸਤਾਨ ਅਤੇ ਆਇਰਲੈਂਡ ਵਿਚਾਲੇ ਖੇਡੀ ਗਈ ਟੀ-20 ਸੀਰੀਜ਼ ਦੇ ਪਹਿਲੇ ਮੈਚ ‘ਚ ਪਾਕਿਸਤਾਨੀ ਟੀਮ ਨੂੰ 5 ਵਿਕਟਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। ਇਸ ਮੈਚ ‘ਚ ਹਾਰ ਕਾਰਨ ਪਾਕਿਸਤਾਨੀ ਟੀਮ ਦੀਆਂ ਵਿਸ਼ਵ ਕੱਪ ਦੀਆਂ ਤਿਆਰੀਆਂ ‘ਤੇ ਕਈ ਸਵਾਲ ਖੜ੍ਹੇ ਹੋ ਗਏ ਹਨ। ਇਸ ਫਾਰਮੈਟ ਵਿੱਚ ਆਇਰਲੈਂਡ ਖ਼ਿਲਾਫ਼ ਪਾਕਿਸਤਾਨ ਦੀ ਇਹ ਪਹਿਲੀ ਹਾਰ ਹੈ। ਇਸ ਮੈਚ ‘ਚ ਪਾਕਿਸਤਾਨ ਦੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 20 ਓਵਰਾਂ ‘ਚ 182 ਦੌੜਾਂ ਬਣਾਈਆਂ, ਜਿਸ ਨੂੰ ਆਇਰਲੈਂਡ ਦੀ ਟੀਮ ਨੇ 5 ਵਿਕਟਾਂ ਦੇ ਨੁਕਸਾਨ ‘ਤੇ 19.5 ਓਵਰਾਂ ‘ਚ ਹਾਸਲ ਕਰ ਲਿਆ।