ਸੀਐੱਮ ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ, ਬਾਲ ਮੁਕੰਦ ਸ਼ਰਮਾ ਨੂੰ ਬਣਾਇਆ ਫੂਡ ਕਮਿਸ਼ਨਰ

ਸੀਐੱਮ ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ, ਬਾਲ ਮੁਕੰਦ ਸ਼ਰਮਾ ਨੂੰ ਬਣਾਇਆ ਫੂਡ ਕਮਿਸ਼ਨਰ

ਮੁੱਖ ਮੰਤਰੀ ਭਗਵੰਤ ਮਾਨ ਨੇ ਲਗਾਤਾਰ ਦੂਜੇ ਦਿਨ ਇੱਕ ਕਲਾਕਾਰ ਨੂੰ ਅਹਿਮ ਜ਼ਿੰਮੇਵਾਰੀ ਸੌਂਪੀ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੇ ਜਿਨ੍ਹਾਂ ਅੱਠ ਸੰਸਦੀ ਉਮੀਦਵਾਰਾਂ ਦਾ ਐਲਾਨ ਕੀਤਾ ਸੀ, ਉਨ੍ਹਾਂ ਵਿੱਚੋਂ ਇੱਕ ਕਰਮਜੀਤ ਅਨਮੋਲ ਹੈ, ਜੋ ਕਿ ਪੰਜਾਬੀ ਫ਼ਿਲਮਾਂ ਦੇ ਜਾਣੇ-ਪਛਾਣੇ ਅਦਾਕਾਰ ਹਨ ਅਤੇ ਮੁੱਖ ਮੰਤਰੀ ਦੇ ਬਹੁਤ ਕਰੀਬੀ ਮੰਨੇ ਜਾਂਦੇ ਹਨ।

ਭਗਵੰਤ ਮਾਨ ਨੇ ਪਿੱਛਲੇ ਦਿਨੀ ਬਾਲ ਮੁਕੰਦ ਸ਼ਰਮਾ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਮਸ਼ਹੂਰ ਕਲਾਕਾਰ ਬਾਲ ਮੁਕੰਦ ਸ਼ਰਮਾ ਨਵੇਂ ਫੂਡ ਕਮਿਸ਼ਨਰ ਹੋਣਗੇ। ਚੋਣ ਜ਼ਾਬਤਾ ਲਾਗੂ ਹੋਣ ਤੋਂ ਠੀਕ ਇੱਕ ਦਿਨ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਸੌਂਪ ਦਿੱਤੀ ਹੈ।

ਬਾਲ ਮੁਕੰਦ ਸ਼ਰਮਾ ਜਿੱਥੇ ਪੰਜਾਬੀ ਫ਼ਿਲਮਾਂ ਦੇ ਮਸ਼ਹੂਰ ਅਦਾਕਾਰ ਹਨ, ਉੱਥੇ ਉਹ ਪਿਛਲੇ ਲੰਮੇ ਸਮੇਂ ਤੋਂ ਮਾਰਕਫੈੱਡ ਵਿੱਚ ਕੰਮ ਕਰ ਰਹੇ ਹਨ। ਡੀਪੀ ਰੈਡੀ ਦੀ ਸੇਵਾਮੁਕਤੀ ਤੋਂ ਬਾਅਦ ਇਹ ਅਹੁਦਾ ਖਾਲੀ ਪਿਆ ਸੀ। 1985 ਬੈਚ ਦੇ ਆਈਏਐਸ ਅਧਿਕਾਰੀ ਡੀਪੀ ਰੈਡੀ ਨੂੰ ਪਿਛਲੀ ਸਰਕਾਰ ਦੌਰਾਨ ਫੂਡ ਕਮਿਸ਼ਨਰ ਨਿਯੁਕਤ ਕੀਤਾ ਗਿਆ ਸੀ। ਉਨ੍ਹਾਂ ਦੀ ਸੇਵਾਮੁਕਤੀ ਤੋਂ ਬਾਅਦ ਹੁਣ ਬਾਲ ਮੁਕੰਦ ਸ਼ਰਮਾ ਨੂੰ ਇਸ ਅਹੁਦੇ ‘ਤੇ ਨਿਯੁਕਤ ਕੀਤਾ ਗਿਆ ਹੈ।

ਦਿਲਚਸਪ ਗੱਲ ਇਹ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਲਗਾਤਾਰ ਦੂਜੇ ਦਿਨ ਇੱਕ ਕਲਾਕਾਰ ਨੂੰ ਅਹਿਮ ਜ਼ਿੰਮੇਵਾਰੀ ਸੌਂਪੀ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੇ ਕੱਲ੍ਹ ਜਿਨ੍ਹਾਂ ਅੱਠ ਸੰਸਦੀ ਉਮੀਦਵਾਰਾਂ ਦਾ ਐਲਾਨ ਕੀਤਾ ਸੀ, ਉਨ੍ਹਾਂ ਵਿੱਚੋਂ ਇੱਕ ਕਰਮਜੀਤ ਅਨਮੋਲ ਹੈ, ਜੋ ਕਿ ਪੰਜਾਬੀ ਫ਼ਿਲਮਾਂ ਦੇ ਜਾਣੇ-ਪਛਾਣੇ ਅਦਾਕਾਰ ਹਨ ਅਤੇ ਮੁੱਖ ਮੰਤਰੀ ਦੇ ਬਹੁਤ ਕਰੀਬੀ ਮੰਨੇ ਜਾਂਦੇ ਹਨ। ਬਾਲ ਮੁਕੰਦ ਸ਼ਰਮਾ ਵੀ ਪੰਜਾਬੀ ਟੈਲੀਵਿਜ਼ਨ ਅਤੇ ਫਿਲਮਾਂ ਦੇ ਉੱਤਮ ਕਲਾਕਾਰਾਂ ਵਿੱਚੋਂ ਇੱਕ ਹੈ ਅਤੇ ਉਸਨੇ ਜਸਵਿੰਦਰ ਭੱਲਾ ਨਾਲ ਕਈ ਫਿਲਮਾਂ ਅਤੇ ਨਾਟਕਾਂ ਅਤੇ ਵੀਡੀਓ ਐਲਬਮਾਂ ਵਿੱਚ ਕੰਮ ਕੀਤਾ ਹੈ। ਇਸ ਤੋਂ ਇਲਾਵਾ ਉਹ ਮਾਰਕਫੈੱਡ ਵਿੱਚ ਇੱਕ ਕੁਸ਼ਲ ਅਧਿਕਾਰੀ ਵਜੋਂ ਵੀ ਕੰਮ ਕਰਦੇ ਰਹੇ ਹਨ।