ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ‘ਚ ਜ਼ਿਮਨੀ ਚੋਣ ਨੂੰ ਵੇਖਦੇ ਹੋਏ ਭਗਵੰਤ ਮਾਨ ਨੇ ਕੈਂਟ ਇਲਾਕੇ ਵਿੱਚ ਕਿਰਾਏ ’ਤੇ ਮਕਾਨ ਲੈਣ ਦਾ ਕੀਤਾ ਫੈਸਲਾ

ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ‘ਚ ਜ਼ਿਮਨੀ ਚੋਣ ਨੂੰ ਵੇਖਦੇ ਹੋਏ ਭਗਵੰਤ ਮਾਨ ਨੇ ਕੈਂਟ ਇਲਾਕੇ ਵਿੱਚ ਕਿਰਾਏ ’ਤੇ ਮਕਾਨ ਲੈਣ ਦਾ ਕੀਤਾ ਫੈਸਲਾ

ਭਗਵੰਤ ਮਾਨ ਦੀ ਯੋਜਨਾ ਸਿਰਫ ਉਪ ਚੋਣਾਂ ਤੱਕ ਨਹੀਂ ਸਗੋਂ 2027 ਦੀਆਂ ਵਿਧਾਨਸਭਾ ਤੱਕ ਇੱਥੇ ਰਹਿਣ ਦੀ ਹੈ। ਇਸ ਨਾਲ ਉਨ੍ਹਾਂ ਲਈ ਦੁਆਬਾ ਅਤੇ ਮਾਂਝਾ ਖੇਤਰ ਦੇ ਨੇਤਾਵਾਂ ਅਤੇ ਲੋਕਾਂ ਨੂੰ ਮਿਲਣਾ ਆਸਾਨ ਹੋ ਜਾਵੇਗਾ।


ਪੰਜਾਬ ਵਿਚ ਆਮ ਆਦਮੀ ਪਾਰਟੀ ਲੋਕਸਭਾ ਚੋਣਾਂ ਵਿਚ ਕੁਝ ਜ਼ਿਆਦਾ ਵਧੀਆ ਪ੍ਰਦਰਸ਼ਨ ਨਹੀਂ ਕਰ ਸਕੀ। ਜਲੰਧਰ ਦੇ ਪੱਛਮੀ ਵਿਧਾਨ ਸਭਾ ਹਲਕੇ ‘ਚ ਜਲਦੀ ਹੀ ਜ਼ਿਮਨੀ ਚੋਣ ਹੋਣ ਜਾ ਰਹੀ ਹੈ। ਇਸ ਕਾਰਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੈਂਟ ਇਲਾਕੇ ਵਿੱਚ ਕਿਰਾਏ ’ਤੇ ਮਕਾਨ ਲੈਣ ਦਾ ਫੈਸਲਾ ਕੀਤਾ ਹੈ।

ਦੱਸ ਦੇਈਏ ਕਿ ਮੁੱਖ ਮੰਤਰੀ ਦੇ ਨਾਲ ਉਨ੍ਹਾਂ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਅਤੇ ਭੈਣ ਮਨਪ੍ਰੀਤ ਕੌਰ ਵੀ ਰਹਿਣਗੇ। ਘਰ ਦੇ ਸਾਹਮਣੇ ਤੋਂ ਲੰਘਦੀ ਸੜਕ ਦੀ ਮੁਰੰਮਤ ਦਾ ਕੰਮ ਮੁਕੰਮਲ ਕਰ ਲਿਆ ਗਿਆ ਹੈ। ਘਰ ਨੂੰ ਮੁਕੰਮਲ ਕਰਨ ਦਾ ਕੰਮ ਚੱਲ ਰਿਹਾ ਹੈ। ਇਸ ਤੋਂ ਬਾਅਦ ਮੁੱਖ ਮੰਤਰੀ ਇਸ ਘਰ ਵਿੱਚ ਸ਼ਿਫਟ ਹੋ ਜਾਣਗੇ।

ਜਾਣਕਾਰੀ ਮੁਤਾਬਕ ਉਨ੍ਹਾਂ ਦੀ ਯੋਜਨਾ ਸਿਰਫ ਉਪ ਚੋਣਾਂ ਤੱਕ ਨਹੀਂ ਸਗੋਂ 2027 ਦੀਆਂ ਲੋਕ ਸਭਾ ਚੋਣਾਂ ਤੱਕ ਇੱਥੇ ਰਹਿਣ ਦੀ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਹਫਤੇ ‘ਚ ਤਿੰਨ ਦਿਨ ਇਸ ਘਰ ‘ਚ ਰਹਿਣਗੇ, ਅਜਿਹਾ ਇਸ ਲਈ ਕੀਤਾ ਜਾ ਰਿਹਾ ਹੈ ਕਿਉਂਕਿ ਇਸ ਨਾਲ ਉਨ੍ਹਾਂ ਲਈ ਦੁਆਬਾ ਅਤੇ ਮਾਂਝਾ ਖੇਤਰ ਦੇ ਨੇਤਾਵਾਂ ਅਤੇ ਲੋਕਾਂ ਨੂੰ ਮਿਲਣਾ ਆਸਾਨ ਹੋ ਜਾਵੇਗਾ। ਦੱਸ ਦੇਈਏ ਕਿ ਲੋਕ ਸਭਾ ਜ਼ਿਮਨੀ ਚੋਣਾਂ ਲਈ ਮੁੱਖ ਮੰਤਰੀ ਅਤੇ ਉਨ੍ਹਾਂ ਦੀ ਪੂਰੀ ਟੀਮ ਹੋਟਲਾਂ ‘ਚ ਰੁਕੀ ਸੀ ਪਰ ਇਸ ਵਾਰ ਉਨ੍ਹਾਂ ਨੇ ਕਿਰਾਏ ‘ਤੇ ਮਕਾਨ ਲੈਣ ਦਾ ਫੈਸਲਾ ਕੀਤਾ ਹੈ। 14 ਜੂਨ ਤੋਂ 21 ਜੂਨ ਤੱਕ ਹੋਣ ਵਾਲੀਆਂ ਚੋਣਾਂ ਲਈ ਆਗੂ ਇੱਥੋਂ ਨਾਮਜ਼ਦਗੀਆਂ ਦਾਖ਼ਲ ਕਰਨਗੇ।