ਪੰਚਾਇਤੀ ਚੋਣਾਂ : ਸੀਐਮ ਭਗਵੰਤ ਮਾਨ ਆਪਣੇ ਜੱਦੀ ਪਿੰਡ ਸਤੌਜ ਪਹੁੰਚੇ, ਕਿਹਾ ਚੋਣਾਂ ‘ਚ ਪੈਸੇ ਅਤੇ ਤਾਕਤ ਦੀ ਵਰਤੋਂ ਕਰਨ ਵਾਲਿਆਂ ਨੂੰ ਨਕਾਰੋ

ਪੰਚਾਇਤੀ ਚੋਣਾਂ : ਸੀਐਮ ਭਗਵੰਤ ਮਾਨ ਆਪਣੇ ਜੱਦੀ ਪਿੰਡ ਸਤੌਜ ਪਹੁੰਚੇ, ਕਿਹਾ ਚੋਣਾਂ ‘ਚ ਪੈਸੇ ਅਤੇ ਤਾਕਤ ਦੀ ਵਰਤੋਂ ਕਰਨ ਵਾਲਿਆਂ ਨੂੰ ਨਕਾਰੋ

ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਚੋਣਾਂ ਦਾ ਮਕਸਦ ਲੋਕਾਂ ਨੂੰ ਜ਼ਮੀਨੀ ਪੱਧਰ ‘ਤੇ ਲੋਕਤੰਤਰ ਦਾ ਹਿੱਸਾ ਬਣਾਉਣਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਚੋਣਾਂ ਨੂੰ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਵਚਨਬੱਧ ਹੈ।

ਪੰਜਾਬ ਵਿਚ ਪੰਚਾਇਤੀ ਚੋਣਾਂ ਵਿਚ ਬਹੁਤ ਘਟ ਸਮਾਂ ਰਹਿ ਗਿਆ ਹੈ ਅਤੇ ਕਈ ਪਿੰਡਾਂ ਵਿਚ ਸਰਬਸੰਮਤੀ ਨਾਲ ਪੰਚਾਇਤ ਚੁਣਿਆ ਜਾ ਰਹੀਆਂ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਲੋਕਾਂ ਨੂੰ ਆਗਾਮੀ ਪੰਚਾਇਤੀ ਚੋਣਾਂ ਦੌਰਾਨ ਪੈਸੇ ਅਤੇ ਤਾਕਤ ਦੀ ਵਰਤੋਂ ਕਰਨ ਵਾਲਿਆਂ ਨੂੰ ਪੂਰੀ ਤਰ੍ਹਾਂ ਨਕਾਰਨ ਦਾ ਸੱਦਾ ਦਿੱਤਾ ਹੈ। ਆਪਣੇ ਪਿੰਡ ਸਤੌਜ ਦੇ ਦੌਰੇ ਦੌਰਾਨ ਇੱਕ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਚਾਇਤੀ ਚੋਣਾਂ ਦੇਸ਼ ਵਿੱਚ ਲੋਕਤੰਤਰੀ ਪ੍ਰਣਾਲੀ ਦੀ ਨੀਂਹ ਹਨ।

ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਦਾ ਮਕਸਦ ਲੋਕਾਂ ਨੂੰ ਜ਼ਮੀਨੀ ਪੱਧਰ ‘ਤੇ ਲੋਕਤੰਤਰ ਦਾ ਹਿੱਸਾ ਬਣਾਉਣਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਚੋਣਾਂ ਨੂੰ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਕਿਹਾ ਕਿ ਲੋਕ ਪੰਚਾਇਤਾਂ ਵਿੱਚ ਉਮੀਦਵਾਰਾਂ ਦੀ ਚੋਣ ਕਰਵਾਉਣ ਲਈ ਸਹਿਮਤੀ ਬਣਾਉਣ। ਉਨ੍ਹਾਂ ਕਿਹਾ ਕਿ ਲੋਕ ਇਨ੍ਹਾਂ ਚੋਣਾਂ ਵਿੱਚ ਪੈਸੇ ਅਤੇ ਤਾਕਤ ਦੀ ਵਰਤੋਂ ਕਰਨ ਤੋਂ ਗੁਰੇਜ਼ ਕਰਨ ਤਾਂ ਜੋ ਲੋਕਤੰਤਰੀ ਪ੍ਰਕਿਰਿਆ ਦਾ ਅਨਿੱਖੜਵਾਂ ਅੰਗ ਬਣ ਸਕਣ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਪੰਚਾਇਤੀ ਚੋਣਾਂ ਬਿਨਾਂ ਪਾਰਟੀ ਚੋਣ ਨਿਸ਼ਾਨ ਦੇ ਲੜੀਆਂ ਜਾ ਰਹੀਆਂ ਹਨ, ਇਸ ਨਾਲ ਪਿੰਡਾਂ ਵਿੱਚ ਧੜੇਬੰਦੀ ਖ਼ਤਮ ਹੋਵੇਗੀ ਅਤੇ ਪੇਂਡੂ ਖੇਤਰਾਂ ਦਾ ਸਰਬਪੱਖੀ ਵਿਕਾਸ ਯਕੀਨੀ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪੰਚਾਇਤਾਂ ਲੋਕਤੰਤਰੀ ਪ੍ਰਣਾਲੀ ਦੀ ਨੀਂਹ ਹਨ ਅਤੇ ਇਸ ਨੂੰ ਹਰ ਸੰਭਵ ਤਰੀਕੇ ਨਾਲ ਮਜ਼ਬੂਤ ​​ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਪੰਚਾਂ ਦੀ ਚੋਣ ਪਿੰਡਾਂ ਲਈ ਹੋਣੀ ਚਾਹੀਦੀ ਹੈ ਨਾ ਕਿ ਕਿਸੇ ਸਿਆਸੀ ਪਾਰਟੀ ਜਾਂ ਧੜੇ ਦੇ ਲਈ ਹੋਣੀ ਚਾਹੀਦੀ ਹੈ।