ਅਕਾਲੀ ਦਲ ਆਪਣੀ ਲੀਡਰਸ਼ਿਪ ਨੂੰ ਚਮਕਾਉਣ ਲਈ ਧੜੇਬੰਦੀ ‘ਚ ਉਲਝਿਆ : ਸੀਐੱਮ ਭਗਵੰਤ ਮਾਨ

ਅਕਾਲੀ ਦਲ ਆਪਣੀ ਲੀਡਰਸ਼ਿਪ ਨੂੰ ਚਮਕਾਉਣ ਲਈ ਧੜੇਬੰਦੀ ‘ਚ ਉਲਝਿਆ : ਸੀਐੱਮ ਭਗਵੰਤ ਮਾਨ

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੀ ਪੁਰਾਣੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਤਰਸਯੋਗ ਹਾਲਤ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਪਾਰਟੀ ਪ੍ਰਧਾਨ ਜਲੰਧਰ ਉਪ ਚੋਣ ਵਿੱਚ ਅਕਾਲੀ ਦਲ ਦੇ ਚੋਣ ਨਿਸ਼ਾਨ ਵਾਲੇ ਉਮੀਦਵਾਰ ਦੇ ਹੱਕ ਵਿੱਚ ਪ੍ਰਚਾਰ ਨਹੀਂ ਕਰਨਗੇ।

ਸੀਐੱਮ ਭਗਵੰਤ ਮਾਨ ਨੇ ਅਕਾਲੀ ਦਲ ਵਿਚ ਧੜੇਬੰਦੀ ਨੂੰ ਲੈ ਕੇ ਤੰਜ਼ ਕਸੀਆਂ ਹੈ। ਉਨ੍ਹਾਂ ਕਿਹਾ ਕਿ ਇਹ ਅਜੀਬ ਗੱਲ ਹੈ ਕਿ ਅਕਾਲੀ ਦਲ ਦੇ ਸੁਪਰੀਮੋ ਸੁਖਬੀਰ ਸਿੰਘ ਬਾਦਲ ਆਪਣੀ ਹੀ ਪਾਰਟੀ ਦੇ ਚੋਣ ਨਿਸ਼ਾਨ ਵਾਲੇ ਉਮੀਦਵਾਰ ਵਿਰੁੱਧ ਪ੍ਰਚਾਰ ਕਰਨਗੇ। ਮਾਨ ਨੇ ਕਿਹਾ ਕਿ ਇਸ ਸਮੇਂ ਅਕਾਲੀ ਦਲ ਦਾ ਬੁਰਾ ਹਾਲ ਹੈ ਕਿਉਂਕਿ ਅਕਾਲੀ ਆਗੂ ਆਪਣੀ ਲੀਡਰਸ਼ਿਪ ਚਮਕਾਉਣ ਲਈ ਆਪਸ ਵਿੱਚ ਧੜੇਬੰਦੀ ਵਿੱਚ ਲੱਗੇ ਹੋਏ ਹਨ।

ਉਨ੍ਹਾਂ ਕਿਹਾ ਕਿ ਇਸ ਪਾਰਟੀ ਦੀ ਨਾ ਤਾਂ ਕੋਈ ਵਿਚਾਰਧਾਰਾ ਹੈ ਅਤੇ ਨਾ ਹੀ ਲੀਡਰਸ਼ਿਪ ਦਾ ਕੋਈ ਸਟੈਂਡ ਹੈ। ਮਾਨ ਨੇ ਕਿਹਾ ਕਿ ਇਹ ਅਕਾਲੀ ਆਗੂ ਸਿਰਫ਼ ਆਪਣੇ ਸੌੜੇ ਸਿਆਸੀ ਹਿੱਤਾਂ ਲਈ ਕੰਮ ਕਰ ਰਹੇ ਹਨ, ਜਦਕਿ ਇਨ੍ਹਾਂ ਨੂੰ ਪੰਜਾਬ ਅਤੇ ਪੰਜਾਬੀਆਂ ਦੇ ਦੁੱਖਾਂ ਦੀ ਕੋਈ ਪ੍ਰਵਾਹ ਨਹੀਂ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੀ ਪੁਰਾਣੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਤਰਸਯੋਗ ਹਾਲਤ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਪਾਰਟੀ ਪ੍ਰਧਾਨ ਜਲੰਧਰ ਉਪ ਚੋਣ ਵਿੱਚ ਅਕਾਲੀ ਦਲ ਦੇ ਚੋਣ ਨਿਸ਼ਾਨ ਵਾਲੇ ਉਮੀਦਵਾਰ ਦੇ ਹੱਕ ਵਿੱਚ ਪ੍ਰਚਾਰ ਨਹੀਂ ਕਰਨਗੇ।

ਉਨ੍ਹਾਂ ਕਿਹਾ ਕਿ ਅਕਾਲੀ ਦਲ ਦਾ ਚੋਣ ਨਿਸ਼ਾਨ ਕਿਸੇ ਹੋਰ ਉਮੀਦਵਾਰ ਕੋਲ ਹੈ ਜਦਕਿ ਸੁਖਬੀਰ ਸਿੰਘ ਬਾਦਲ ਕਿਸੇ ਹੋਰ ਉਮੀਦਵਾਰ ਲਈ ਪ੍ਰਚਾਰ ਕਰਨਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਆਗੂ ਸੂਬੇ ਦੇ ਲੋਕਾਂ ਦਾ ਅਪਮਾਨ ਕਰ ਰਹੇ ਹਨ, ਜਿਸ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਲੋਕ ਇਨ੍ਹਾਂ ਆਗੂਆਂ ਨੂੰ ਉਨ੍ਹਾਂ ਦੇ ਗੁਨਾਹਾਂ ਲਈ ਮੁਆਫ਼ ਨਹੀਂ ਕਰਨਗੇ ਅਤੇ ਚੋਣਾਂ ਵਿੱਚ ਇਨ੍ਹਾਂ ਨੂੰ ਢੁੱਕਵਾਂ ਸਬਕ ਸਿਖਾਉਣਗੇ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਇਨ੍ਹਾਂ ਲੀਡਰਾਂ ਨੂੰ ਬਾਹਰ ਦਾ ਰਸਤਾ ਦਿਖਾ ਦੇਣਗੇ। ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਪੰਜਾਬ ਅਤੇ ਪੰਜਾਬੀਆਂ ਦੀ ਪ੍ਰਵਾਹ ਕੀਤੇ ਬਿਨਾਂ ਆਪਣੇ ਹਿੱਤਾਂ ਨੂੰ ਪਹਿਲ ਦੇ ਕੇ ਹਮੇਸ਼ਾ ਸੂਬੇ ਦੇ ਲੋਕਾਂ ਨਾਲ ਧੋਖਾ ਕੀਤਾ ਹੈ।