- ਪੰਜਾਬ
- No Comment
ਮਜੀਠੀਆ ਅਤੇ ਵੜਿੰਗ ਇਕ ਮਹੀਨੇ ‘ਚ ਪੰਜਾਬੀ ਦੀ ਪ੍ਰੀਖਿਆ 45 ਫੀਸਦੀ ਅੰਕਾਂ ਨਾਲ ਪਾਸ ਕਰਕੇ ਦਿਖਾਉਣ : ਸੀਐੱਮ ਭਗਵੰਤ ਮਾਨ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਨਾਲ ਰਹਿੰਦੇ ਸਨ ਅਤੇ ਉਹ ਮਨਪ੍ਰੀਤ ਬਾਦਲ ਲਈ ਪੰਜਾਬੀ ਅਖਬਾਰ ਪੜ੍ਹਦੇ ਸਨ, ਕਿਉਂਕਿ ਉਨ੍ਹਾਂ ਨੂੰ ਪੰਜਾਬੀ ਚੰਗੀ ਤਰ੍ਹਾਂ ਪੜ੍ਹਨੀ ਨਹੀਂ ਆਉਂਦੀ ਸੀ।
ਸੀਐੱਮ ਭਗਵੰਤ ਮਾਨ ਨੇ ਪਿੱਛਲੇ ਦਿਨੀ ਇਕ ਪ੍ਰੋਗਰਾਮ ‘ਚ ਆਪਣੇ ਵਿਰੋਧੀਆਂ ਕਾਂਗਰਸ ਅਤੇ ਅਕਾਲੀ ਦਲ ਦੇ ਆਗੂਆਂ ‘ਤੇ ਤੰਜ਼ ਕੱਸਿਆ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਕਾਂਗਰਸੀ ਆਗੂ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪੰਜਾਬੀ ਭਾਸ਼ਾ ਦੀ ਲਿਖਤੀ ਪ੍ਰੀਖਿਆ ਇੱਕ ਮਹੀਨੇ ਦੇ ਅੰਦਰ-ਅੰਦਰ 45 ਫੀਸਦੀ ਅੰਕਾਂ ਨਾਲ ਪਾਸ ਕਰਨ ਦੀ ਚੁਣੌਤੀ ਦਿੱਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੁਝ ਆਗੂਆਂ ਨੇ ਆਗੂ ਨੇ ਸਨਾਵਰ ਅਤੇ ਦੂਨ ਵਰਗੇ ਸਕੂਲਾਂ ਵਿੱਚ ਪੜ੍ਹਾਈ ਕੀਤੀ ਹੈ, ਜਿਸ ਕਾਰਨ ਉਹ ਪੰਜਾਬੀ ਭਾਸ਼ਾ ਦੀ ਪ੍ਰੀਖਿਆ ਪਾਸ ਨਹੀਂ ਕਰ ਸਕਦੇ ਹਨ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਨਾਲ ਰਹਿੰਦੇ ਸਨ ਅਤੇ ਉਹ ਮਨਪ੍ਰੀਤ ਬਾਦਲ ਲਈ ਪੰਜਾਬੀ ਅਖਬਾਰ ਪੜ੍ਹਦੇ ਸਨ, ਕਿਉਂਕਿ ਉਨ੍ਹਾਂ ਨੂੰ ਪੰਜਾਬੀ ਚੰਗੀ ਤਰ੍ਹਾਂ ਪੜ੍ਹਨੀ ਨਹੀਂ ਆਉਂਦੀ ਸੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ‘ਤੇ ਦੋਸ਼ ਲਾਇਆ ਕਿ ਉਹ ਟਰਾਂਸਪੋਰਟ ਮੰਤਰੀ ਹੁੰਦਿਆਂ ਰਾਜਸਥਾਨ ਤੋਂ ਬੱਸਾਂ ਫਿੱਟ ਕਰਵਾ ਕੇ ਗੈਰ-ਕਾਨੂੰਨੀ ਢੰਗ ਨਾਲ ਪੈਸੇ ਕਮਾਇਆ ਸੀ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਇਸ ਘੁਟਾਲੇ ਦੀ ਜਾਣਕਾਰੀ ਸਭ ਦੇ ਸਾਹਮਣੇ ਲੈ ਆਈ ਜਾਵੇਗੀ । ਪੰਜਾਬ ਦੇ ਲੋਕਾਂ ਨੂੰ ਦੱਸਿਆ ਜਾਵੇਗਾ ਕਿ ਸਰਕਾਰੀ ਖਜ਼ਾਨਾ ਨੂੰ ਕਿਵੇਂ ਲੁੱਟਿਆ ਗਿਆ? ਫਾਈਲਾਂ ਖੋਲ੍ਹਣ ‘ਤੇ ਇਨ੍ਹਾਂ ਦੀ ਸੱਚਾਈ ਸਾਹਮਣੇ ਆਵੇਗੀ। ਉਨ੍ਹਾਂ ਕਿਹਾ ਕਿ ਬੱਸਾਂ ਦੀ ਬਾਡੀ ਪੰਜਾਬ ਵਿੱਚ ਲਗਾਈ ਜਾ ਸਕਦੀ ਸੀ, ਪਰ ਇਸ ਦੇ ਬਾਵਜੂਦ ਰਾਜਸਥਾਨ ਤੋਂ ਲਗਾਈ ਗਈ। ਸਾਰਾ ਸੱਚ ਲੋਕਾਂ ਸਾਹਮਣੇ ਲਿਆਂਦਾ ਜਾਵੇਗਾ। ਪਿੱਛਲੇ ਦਿਨੀ ਕੁਝ ਆਗੂਆਂ ਨੇ ਸਵਾਲ ਉਠਾਇਆ ਸੀ ਕਿ ਬਾਹਰਲੇ ਰਾਜਾਂ ਦੇ ਨੌਜਵਾਨ, ਜੋ ਪੰਜਾਬੀ ਵੀ ਨਹੀਂ ਜਾਣਦੇ, ਨੂੰ ਪੰਜਾਬ ਪੁਲਿਸ ਦੀ ਭਰਤੀ ਦੌਰਾਨ ਚੁਣਿਆ ਗਿਆ ਹੈ।

ਰਾਜਾ ਵੜਿੰਗ ਨੇ ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਸੀਐਮ ਨੂੰ ਜਵਾਬ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਬੱਸਾਂ ਦੀਆਂ ਬਾਡੀਜ਼ ਲਗਾਉਣ ਦੀ ਪ੍ਰਕਿਰਿਆ ਆਨਲਾਈਨ ਓਪਨ ਟੈਂਡਰ ਰਾਹੀਂ ਪੂਰੀ ਕੀਤੀ ਗਈ ਸੀ। ਇਸ ਵਿੱਚ ਕਿਸੇ ਵੀ ਰਾਜ ਦੀਆਂ ਕੰਪਨੀਆਂ ਹਿੱਸਾ ਲੈ ਸਕਦੀਆਂ ਸਨ। ਕਾਨੂੰਨ ਅਨੁਸਾਰ ਸ਼ਰਤਾਂ ਪੂਰੀਆਂ ਕਰਨ ਤੋਂ ਬਾਅਦ ਟੈਂਡਰ ਜਾਰੀ ਕੀਤਾ ਜਾਂਦਾ ਹੈ। ਤੁਹਾਡੀ ਜਾਣਕਾਰੀ ਲਈ ਦੱਸ ਦਈਏ ਕਿ ਮੇਰੇ ਤੋਂ ਪਹਿਲਾਂ ਪੰਜਾਬ ਦੀਆਂ ਸਰਕਾਰਾਂ ਨੇ ਵੀ ਕਈ ਵਾਰ ਰਾਜਸਥਾਨ ਤੋਂ ਬੱਸਾਂ ਦੀਆਂ ਬਾਡੀਜ਼ ਲਗਵਾਈਆਂ ਹਨ। ਪੰਜਾਬ ਤੋਂ ਇਲਾਵਾ ਹੋਰ ਵੀ ਕਈ ਰਾਜਾਂ ਵਿੱਚ ਇਸ ਕੰਪਨੀ ਦੀਆਂ ਬਾਡੀਜ਼ ਲਗਾਈਆਂ ਗਈਆਂ ਹਨ। ਇਸ ਸਮੇਂ ਸਾਰੀਆਂ ਫਾਈਲਾਂ ਡੇਢ ਸਾਲ ਤੋਂ ਤੁਹਾਡੇ ਕੋਲ ਹਨ। ਸਰ, ਤੁਸੀਂ ਜਦੋਂ ਚਾਹੋ ਜਾਂਚ ਕਰਵਾ ਸਕਦੇ ਹੋ, ਅਸੀਂ ਜਾਂਚ ਲਈ ਤਿਆਰ ਹਾਂ।