- ਪੰਜਾਬ
- No Comment
ਭਗਵੰਤ ਮਾਨ ਨੇ ਕਿਹਾ ਛੇ ਮਹੀਨਿਆਂ ਦੇ ਅੰਦਰ-ਅੰਦਰ ਸੂਬੇ ਦੇ ਸਾਰੇ ਸਕੂਲਾਂ ਨੂੰ ਇੰਟਰਨੈੱਟ ਦੀ ਸਹੂਲਤ ਨਾਲ ਕਰਾਂਗੇ ਲੈਸ
ਮੁੱਖ ਮੰਤਰੀ ਨੇ ਕਿਹਾ ਕਿ ਸਕੂਲੀ ਵਿਦਿਆਰਥੀਆਂ ਖਾਸ ਕਰਕੇ ਲੜਕੀਆਂ ਦੀ ਆਵਾਜਾਈ ਦੀ ਸਹੂਲਤ ਲਈ ਸਕੂਲਾਂ ਵਿੱਚ ਬੱਸ ਸੇਵਾ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪਹਿਲਾ ਸੂਬਾ ਹੋਵੇਗਾ, ਜਿੱਥੇ ਹਰ ਸਰਕਾਰੀ ਸਕੂਲ ਵਿੱਚ ਵਾਈ-ਫਾਈ ਕੁਨੈਕਸ਼ਨ ਦੀ ਸਹੂਲਤ ਹੋਵੇਗੀ।
ਪੰਜਾਬ ਵਿਚ ਭਗਵੰਤ ਮਾਨ ਸਰਕਾਰ ਨੇ ਸਿਖਿਆ ਅਤੇ ਸਿਹਤ ਦੇ ਮੁੱਦੇ ‘ਤੇ ਚੋਣਾਂ ਲੜੀਆਂ ਸਨ ਅਤੇ ਵੱਡੀ ਜਿੱਤ ਹਾਸਿਲ ਕੀਤੀ ਸੀ। ਦਿੱਲੀ ਵਿੱਚ ਸਿੱਖਿਆ ਮਾਡਲ ਨੂੰ ਮਸ਼ਹੂਰ ਬਣਾਉਣ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਪੰਜਾਬ ਵਿੱਚ ਵੀ ਵੱਡਾ ਕੰਮ ਕਰਨ ਜਾ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮਿਲ ਕੇ ਅੱਜ ਸੂਬੇ ਦੇ ਸਿੱਖਿਆ ਖੇਤਰ ਵਿੱਚ ਇੱਕ ਵੱਡੀ ਪਹਿਲਕਦਮੀ ਕਰਦਿਆਂ 1600 ਕਰੋੜ ਰੁਪਏ ਦੀ ਲਾਗਤ ਨਾਲ ਸਕੂਲੀ ਸਿੱਖਿਆ ਦੇ ਸੁਧਾਰ ਦਾ ਐਲਾਨ ਕੀਤਾ ਹੈ।
ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਰੈਲੀ ਦੌਰਾਨ ਇੱਕ ਜਨਤਕ ਮੀਟਿੰਗ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ 7000 ਤੋਂ ਵੱਧ ਸਕੂਲਾਂ ਦੀਆਂ ਚਾਰਦੀਵਾਰੀਆਂ ਬਣਾਉਣ ਲਈ 358 ਕਰੋੜ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਅੱਗੇ ਦੱਸਿਆ ਕਿ ਸਕੂਲਾਂ ਵਿੱਚ ਬੈਂਚਾਂ ਅਤੇ ਹੋਰ ਫਰਨੀਚਰ ‘ਤੇ 25 ਕਰੋੜ ਰੁਪਏ ਅਤੇ ਵਾਸ਼ਰੂਮਾਂ ‘ਤੇ 60 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਇਸੇ ਤਰ੍ਹਾਂ 10,000 ਨਵੇਂ ਕਲਾਸ ਰੂਮ ਬਣਾਉਣ ਲਈ 800 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ, ਜਿਸ ਦਾ ਕੰਮ ਚੱਲ ਰਿਹਾ ਹੈ।
ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਹਰ ਸਕੂਲ ਨੂੰ ਇੱਕ ਕੈਂਪਸ ਮੈਨੇਜਰ ਅਤੇ ਹਰ ਸਰਕਾਰੀ ਸੈਕੰਡਰੀ ਸਕੂਲ ਨੂੰ ਦੋ ਸੁਰੱਖਿਆ ਗਾਰਡ ਦਿੱਤੇ ਜਾ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸਕੂਲੀ ਵਿਦਿਆਰਥੀਆਂ ਖਾਸ ਕਰਕੇ ਲੜਕੀਆਂ ਦੀ ਆਵਾਜਾਈ ਦੀ ਸਹੂਲਤ ਲਈ ਸਕੂਲਾਂ ਵਿੱਚ ਬੱਸ ਸੇਵਾ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪਹਿਲਾ ਸੂਬਾ ਹੋਵੇਗਾ ਜਿੱਥੇ ਹਰ ਸਰਕਾਰੀ ਸਕੂਲ ਵਿੱਚ ਵਾਈ-ਫਾਈ ਕੁਨੈਕਸ਼ਨ ਦੀ ਸਹੂਲਤ ਹੋਵੇਗੀ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਛੇ ਮਹੀਨਿਆਂ ਦੇ ਅੰਦਰ-ਅੰਦਰ ਸੂਬੇ ਦੇ ਸਾਰੇ ਸਕੂਲਾਂ ਨੂੰ ਇੰਟਰਨੈੱਟ ਦੀ ਸਹੂਲਤ ਨਾਲ ਲੈਸ ਕਰ ਦਿੱਤਾ ਜਾਵੇਗਾ। ਸੀਐਮ ਮਾਨ ਨੇ ਅੱਗੇ ਕਿਹਾ ਕਿ ਬਹੁਤ ਜਲਦੀ ਹੀ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ ਕੋਰਸ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇੱਕ ਲੱਖ ਵਿਦਿਆਰਥੀਆਂ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਸਿਖਲਾਈ ਦਿੱਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ 10,000 ਅਧਿਆਪਕਾਂ ਨੂੰ ਏ.ਆਈ ਕੋਰਸਾਂ ਦੀ ਸਿਖਲਾਈ ਵੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਹਿਲਾਂ ਪੰਜਾਬ ਹਰੀ ਅਤੇ ਚਿੱਟੀ ਕ੍ਰਾਂਤੀ ਲਈ ਜਾਣਿਆ ਜਾਂਦਾ ਸੀ, ਪਰ ਹੁਣ ਸੂਬਾ ਸਿੱਖਿਆ ਕ੍ਰਾਂਤੀ ਲਈ ਵੀ ਜਾਣਿਆ ਜਾਵੇਗਾ।