ਪੰਜਾਬ ਸਰਕਾਰ ਦੇ ਮੰਤਰੀ ਮੰਡਲ ‘ਚ ਨਹੀਂ ਹੋਵੇਗਾ ਫੇਰਬਦਲ : ਸੀਐੱਮ ਭਗਵੰਤ ਮਾਨ

ਪੰਜਾਬ ਸਰਕਾਰ ਦੇ ਮੰਤਰੀ ਮੰਡਲ ‘ਚ ਨਹੀਂ ਹੋਵੇਗਾ ਫੇਰਬਦਲ : ਸੀਐੱਮ ਭਗਵੰਤ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਬਿਆਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਤਿਹਾੜ ਜੇਲ੍ਹ ਵਿੱਚ ਮੁਲਾਕਾਤ ਕਰਨ ਤੋਂ ਬਾਅਦ ਦਿੱਤਾ ਹੈ।

ਪੰਜਾਬ ਵਿਚ ਲੋਕਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਵਧੀਆ ਪ੍ਰਦਰਸ਼ਨ ਨਹੀਂ ਕਰ ਸਕੀ ਸੀ। ਪੰਜਾਬ ਵਿੱਚ ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਕਰਾਰੀ ਹਾਰ ਤੋਂ ਬਾਅਦ ਪੰਜਾਬ ਮੰਤਰੀ ਮੰਡਲ ਵਿੱਚ ਵੱਡੇ ਫੇਰਬਦਲ ਦੀਆਂ ਖਬਰਾਂ ਦਰਮਿਆਨ ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਕੀਤਾ ਹੈ ਕਿ ਪੰਜਾਬ ਸਰਕਾਰ ਦੇ ਮੰਤਰੀ ਮੰਡਲ ਵਿੱਚ ਕੋਈ ਫੇਰਬਦਲ ਨਹੀਂ ਕੀਤਾ ਜਾਵੇਗਾ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਬਿਆਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਤਿਹਾੜ ਜੇਲ੍ਹ ਵਿੱਚ ਮੁਲਾਕਾਤ ਕਰਨ ਤੋਂ ਬਾਅਦ ਦਿੱਤਾ ਹੈ। ਭਗਵੰਤ ਮਾਨ ਨੇ ਬੁੱਧਵਾਰ ਨੂੰ ਤਿਹਾੜ ਜੇਲ ‘ਚ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਕਰੀਬ ਵੀਹ ਮਿੰਟ ਚੱਲੀ। ਇਸ ਦੌਰਾਨ ‘ਆਪ’ ਦੇ ਜਨਰਲ ਸਕੱਤਰ ਸੰਦੀਪ ਪਾਠਕ ਅਤੇ ਸੁਨੀਤਾ ਕੇਜਰੀਵਾਲ ਵੀ ਮੌਜੂਦ ਸਨ। ਇਸ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਮੰਤਰੀ ਮੰਡਲ ਵਿੱਚ ਕੋਈ ਫੇਰਬਦਲ ਨਹੀਂ ਹੋਵੇਗਾ। ‘ਆਪ’ ਦੇ ਜਨਰਲ ਸਕੱਤਰ ਹਰਚੰਦ ਸਿੰਘ ਨੇ ਇਸ ਦੀ ਪੁਸ਼ਟੀ ਕੀਤੀ ਹੈ। ਭਗਵੰਤ ਮਾਨ ਵੀ ਚੋਣ ਹਾਰ ਦਾ ਜਾਇਜ਼ਾ ਲੈਣ ਲਈ ਵਿਧਾਨ ਸਭਾ ਹਲਕਾ ਪੱਧਰੀ ਮੀਟਿੰਗਾਂ ਕਰ ਰਹੇ ਹਨ।

ਮੁੱਖ ਮੰਤਰੀ ਮਾਨ ਵੱਲੋਂ ਵਿਧਾਇਕਾਂ, ਆਗੂਆਂ ਅਤੇ ਉਮੀਦਵਾਰਾਂ ਨਾਲ ਹਾਰ ਦੇ ਕਾਰਨਾਂ ਬਾਰੇ ਚਰਚਾ ਕੀਤੀ ਜਾ ਰਹੀ ਹੈ। ਦੇ ਕੌਮੀ ਜਨਰਲ ਸਕੱਤਰ ਡਾਕਟਰ ਸੰਦੀਪ ਪਾਠਕ ਨੇ ਵੀ ਵਿਧਾਇਕਾਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਨਸ਼ਿਆਂ ਦੇ ਮੁੱਦੇ ’ਤੇ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਭਵਿੱਖ ਦੀ ਰਣਨੀਤੀ ਤਿਆਰ ਕੀਤੀ ਗਈ। ਅਜੈ ਗੁਪਤਾ ਨੇ ਪਹਿਲਾਂ ਵੀ ਸਰਕਾਰ ‘ਤੇ ਸਵਾਲ ਚੁੱਕੇ ਸਨ, ਪਰ ਬਾਅਦ ‘ਚ ਉਨ੍ਹਾਂ ਨੇ ਆਪਣੇ ਬਿਆਨ ਵਾਪਸ ਲੈ ਲਏ ਸਨ। ਮੀਟਿੰਗ ‘ਚ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਕੀਤੀ ਗਈ।