ਚੰਡੀਗੜ੍ਹ ਮੇਅਰ ਦੀ ਚੋਣ ਨੂੰ ਲੈ ਕੇ ਰੁਕ ਨਹੀਂ ਰਹੀ ਸਿਆਸੀ ਜੰਗ, ਭਗਵੰਤ ਮਾਨ ਤੇ ਮਨੋਹਰ ਲਾਲ ਖੱਟਰ ਆਏ ਆਹਮੋ-ਸਾਹਮਣੇ

ਚੰਡੀਗੜ੍ਹ ਮੇਅਰ ਦੀ ਚੋਣ ਨੂੰ ਲੈ ਕੇ ਰੁਕ ਨਹੀਂ ਰਹੀ ਸਿਆਸੀ ਜੰਗ, ਭਗਵੰਤ ਮਾਨ ਤੇ ਮਨੋਹਰ ਲਾਲ ਖੱਟਰ ਆਏ ਆਹਮੋ-ਸਾਹਮਣੇ

ਕੁਰੂਕਸ਼ੇਤਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਚੰਡੀਗੜ੍ਹ ਵਿੱਚ ਮੇਅਰ ਦੀ ਚੋਣ ਪੂਰੀ ਤਰ੍ਹਾਂ ਨਿਯਮਾਂ ਅਨੁਸਾਰ ਕਰਵਾਈ ਗਈ। ਹਾਰਨ ਵਾਲੇ ਹਮੇਸ਼ਾ ਬੇਬੁਨਿਆਦ ਦੋਸ਼ ਲਗਾਉਂਦੇ ਰਹਿੰਦੇ ਹਨ।

ਭਾਰਤੀ ਜਨਤਾ ਪਾਰਟੀ ਨੇ ਚੰਡੀਗੜ੍ਹ ਮੇਅਰ ਦੀ ਚੋਣਾਂ ਨੂੰ ਜਿੱਤ ਕੇ ਸਭ ਨੂੰ ਹੈਰਾਨ ਕਰ ਦਿਤਾ ਹੈ। ਚੰਡੀਗੜ੍ਹ ਮੇਅਰ ਦੀ ਚੋਣ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਨੇ ਇਕ-ਦੂਜੇ ਦਾ ਨਾਂ ਲਏ ਬਿਨਾਂ ਇਕ ਦੂਜੇ ‘ਤੇ ਤਿੱਖੇ ਹਮਲੇ ਕੀਤੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਪ੍ਰੀਜ਼ਾਈਡਿੰਗ ਅਫ਼ਸਰ ਨੇ ਆਪਣੇ ਅਧਿਕਾਰਾਂ ਦੀ ਦੁਰਵਰਤੋਂ ਕਰਕੇ ਵੋਟਾਂ ਰੱਦ ਕਰਵਾਈਆਂ ਹਨ। ਇਹ ਸਭ ਵੀਡੀਓਗ੍ਰਾਫੀ ਵਿੱਚ ਵੀ ਕੈਦ ਹੋ ਗਿਆ ਹੈ। ਇਸ ਦੇ ਬਾਵਜੂਦ ਮੇਅਰ ਦੀ ਚੋਣ ਰੱਦ ਨਹੀਂ ਹੋਈ। ਇਹ ਇੱਕ ਗੰਭੀਰ ਸਥਿਤੀ ਹੈ। ਇਸ ਦੇ ਖਿਲਾਫ ਹੁਣ ਆਮ ਆਦਮੀ ਪਾਰਟੀ ਅਤੇ ਕਾਂਗਰਸ ਗਠਜੋੜ ਸੁਪਰੀਮ ਕੋਰਟ ਤੱਕ ਪਹੁੰਚ ਕਰੇਗਾ।

‘ਆਪ’-ਕਾਂਗਰਸ ਸੁਪਰੀਮ ਕੋਰਟ ‘ਚ ਪੇਸ਼ ਹੋ ਕੇ ਇਸ ਮਾਮਲੇ ਦੀ ਪਹਿਲ ਦੇ ਆਧਾਰ ‘ਤੇ ਸੁਣਵਾਈ ਕਰਨ ਦੀ ਮੰਗ ਕਰੇਗੀ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਤਾਅਨਾ ਮਾਰਦਿਆਂ ਕਿਹਾ ਕਿ ਇਹ ਤਾਂ ਉਹੀ ਗੱਲ ਹੈ ਕਿ ਨਾਚ ਨਾ ਜਾਣੇ ਆਂਗਣ ਟੇਢਾ । ਜਨਤਾ ਦੀ ਰਾਏ ਉਸ ਦੇ ਨਾਲ ਨਹੀਂ ਹੈ, ਇਸੇ ਕਰਕੇ ਉਸ ਨੂੰ ਮੇਅਰ ਨਹੀਂ ਚੁਣਿਆ ਗਿਆ। ਕੁਰੂਕਸ਼ੇਤਰ ਜਾਣ ਤੋਂ ਪਹਿਲਾਂ ਮਨੋਹਰ ਲਾਲ ਖੱਟਰ ਨੇ ਚੰਡੀਗੜ੍ਹ ‘ਚ ਕਿਹਾ ਕਿ ਭਾਜਪਾ ਆਉਣ ਵਾਲੀਆਂ ਸਾਰੀਆਂ ਚੋਣਾਂ ਵੀ ਜਿੱਤੇਗੀ।

ਕੁਰੂਕਸ਼ੇਤਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਚੰਡੀਗੜ੍ਹ ਵਿੱਚ ਮੇਅਰ ਦੀ ਚੋਣ ਪੂਰੀ ਤਰ੍ਹਾਂ ਨਿਯਮਾਂ ਅਨੁਸਾਰ ਕਰਵਾਈ ਗਈ। ਹਾਰਨ ਵਾਲੇ ਹਮੇਸ਼ਾ ਬੇਬੁਨਿਆਦ ਦੋਸ਼ ਲਗਾਉਂਦੇ ਰਹਿੰਦੇ ਹਨ। ਉਨ੍ਹਾਂ ਕਾਂਗਰਸ ‘ਤੇ ਚੁਟਕੀ ਲੈਂਦਿਆਂ ਕਿਹਾ ਕਿ ਇਸ ਸਮੇਂ ਕਾਂਗਰਸ ਤਬਾਹੀ ਦੇ ਕੰਢੇ ‘ਤੇ ਹੈ। ਉਨ੍ਹਾਂ ਕੋਲ ਜਨਤਾ ਨਾਲ ਸਾਂਝਾ ਕਰਨ ਲਈ ਕੁਝ ਨਹੀਂ ਹੈ। ਜਨਤਾ ਨੂੰ ਗੁੰਮਰਾਹ ਕਰਨ ਦੇ ਯਤਨ ਕੀਤੇ ਜਾਂਦੇ ਹਨ, ਪਰ ਜਨਤਾ ਸਭ ਕੁਝ ਜਾਣਦੀ ਹੈ।