ਖਨੌਰੀ ਬਾਰਡਰ ‘ਤੇ ਮਾਰੇ ਗਏ ਕਿਸਾਨ ਸ਼ੁਭਕਰਨ ਸਿੰਘ ਦੀ ਛੋਟੀ ਭੈਣ ਨੂੰ ਸਰਕਾਰੀ ਨੌਕਰੀ ਅਤੇ ਪਰਿਵਾਰ ਨੂੰ 1 ਕਰੋੜ ਦਿਤਾ ਜਾਵੇਗਾ : ਸੀਐੱਮ ਭਗਵੰਤ ਮਾਨ

ਖਨੌਰੀ ਬਾਰਡਰ ‘ਤੇ ਮਾਰੇ ਗਏ ਕਿਸਾਨ ਸ਼ੁਭਕਰਨ ਸਿੰਘ ਦੀ ਛੋਟੀ ਭੈਣ ਨੂੰ ਸਰਕਾਰੀ ਨੌਕਰੀ ਅਤੇ ਪਰਿਵਾਰ ਨੂੰ 1 ਕਰੋੜ ਦਿਤਾ ਜਾਵੇਗਾ : ਸੀਐੱਮ ਭਗਵੰਤ ਮਾਨ

ਭਗਵੰਤ ਮਾਨ ਨੇ ਕਿਹਾ ਕਿ ਸ਼ੁਭਕਰਨ ਇੱਥੇ ਪ੍ਰਚਾਰ ਕਰਨ ਨਹੀਂ ਆਏ ਸਨ, ਉਹ ਆਪਣੀ ਖੇਤੀ ਉਪਜ ਦੀ ਸਹੀ ਕੀਮਤ ਦੀ ਮੰਗ ਕਰਨ ਆਏ ਸਨ। ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਹੈ।

ਪੰਜਾਬ ਦੀ ਸਾਰੀਆਂ ਹੀ ਰਾਜਨੀਤਿਕ ਪਾਰਟੀਆਂ ਨੇ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਦੀ ਆਲੋਚਨਾ ਕੀਤੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਖਨੌਰੀ ਸਰਹੱਦ ‘ਤੇ ਕਿਸਾਨਾਂ ਦੇ ਧਰਨੇ ਦੌਰਾਨ ਮਾਰੇ ਗਏ ਸ਼ੁਭਕਰਨ ਸਿੰਘ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਵੱਲੋਂ 1 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਮਾਨ ਨੇ ਉਸਦੀ ਛੋਟੀ ਭੈਣ ਨੂੰ ਸਰਕਾਰੀ ਨੌਕਰੀ ਦੇਣ ਦਾ ਵੀ ਐਲਾਨ ਕੀਤਾ ਹੈ।

ਭਗਵੰਤ ਮਾਨ ਨੇ ਕਿਹਾ ਕਿ ਇਹ ਜਾਣਕਾਰੀ ਐਕਸ. ਤੇ ਦਿਤੀ ਅਤੇ ਉਨ੍ਹਾਂ ਲਿਖਿਆ ਕਿ ਦੋਸ਼ੀਆਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ। ਬਠਿੰਡਾ ਦੇ ਕਿਸਾਨ ਸ਼ੁਭਕਰਨ ਸਿੰਘ ਦੀ 21 ਫਰਵਰੀ ਨੂੰ ਦਿੱਲੀ ਵੱਲ ਮਾਰਚ ਦੌਰਾਨ ਮੌਤ ਹੋ ਗਈ ਸੀ, ਜਿਸ ਕਾਰਨ ਪੰਜਾਬ ਦੀਆਂ ਵਿਰੋਧੀ ਪਾਰਟੀਆਂ ਨੇ ਹਰਿਆਣਾ ਪੁਲਿਸ ਦੇ ਮੁਲਾਜ਼ਮਾਂ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਕੀਤੀ ਸੀ। ਇਸ ਦੇ ਨਾਲ ਹੀ ਉਹ ਮੌਜੂਦਾ ਪੰਜਾਬ ਸਰਕਾਰ ‘ਤੇ ਅਜਿਹਾ ਨਾ ਕਰਨ ਦੇ ਦੋਸ਼ ਵੀ ਲਗਾ ਰਹੇ ਹਨ।

ਸੀਐਮ ਮਾਨ ਨੇ ਕਿਹਾ ਕਿ ਸ਼ੁਭਕਰਨ ਸਿੰਘ ਦੀ ਮੌਤ ਲਈ ਜੋ ਵੀ ਪੁਲਿਸ ਮੁਲਾਜ਼ਮ ਜ਼ਿੰਮੇਵਾਰ ਹੋਵੇਗਾ, ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਸ਼ੁਭਕਰਨ ਇੱਥੇ ਪ੍ਰਚਾਰ ਕਰਨ ਨਹੀਂ ਆਏ ਸਨ, ਉਹ ਆਪਣੀ ਖੇਤੀ ਉਪਜ ਦੀ ਸਹੀ ਕੀਮਤ ਦੀ ਮੰਗ ਕਰਨ ਆਏ ਸਨ। ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਹੈ। ਸੀਐਮ ਮਾਨ ਨੇ ਕਿਹਾ ਕਿ ਉਹ ਸਾਨੂੰ ਰਾਸ਼ਟਰਪਤੀ ਸ਼ਾਸਨ ਦੀ ਧਮਕੀ ਦੇਣ ਦੀ ਕੋਸ਼ਿਸ਼ ਕਰ ਰਹੇ ਹਨ। ਮੈਂ ਇਨ੍ਹਾਂ ਧਮਕੀਆਂ ਤੋਂ ਨਹੀਂ ਡਰਦਾ, ਮੈਂ ਸ਼ੁਭਕਰਨ ਨੂੰ ਮਰਨ ਨਹੀਂ ਦਿਆਂਗਾ। ਮੇਰੀ ਪੋਸਟ ਦਾ ਮੇਰੇ ਲਈ ਕੋਈ ਫਰਕ ਨਹੀਂ ਪੈਂਦਾ ਇਸ ਲਈ ਮੈਨੂੰ ਧਮਕੀਆਂ ਦੇਣਾ ਬੰਦ ਕਰੋ। ਜਿਕਰਯੋਗ ਹੈ ਕਿ ਜਦੋਂ ਕਿਸਾਨ ਸ਼ੰਭੂ ਸਰਹੱਦ ਤੋਂ ਦਿੱਲੀ ਵੱਲ ਵਧਣ ਲੱਗੇ ਤਾਂ ਹਰਿਆਣਾ ਪੁਲਿਸ ਨੇ ਕਿਸਾਨਾਂ ‘ਤੇ ਅੱਥਰੂ ਗੈਸ ਦੇ ਗੋਲੇ ਅਤੇ ਪਲਾਸਟਿਕ ਦੀਆਂ ਗੋਲੀਆਂ ਦਾਗੀਆਂ, ਜਿਸ ਵਿੱਚ ਬਠਿੰਡਾ ਦੇ ਪਿੰਡ ਬੱਲੋ ਦਾ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਮਾਰਿਆ ਗਿਆ ਸੀ।