ਬੀਬੀ ਜਗੀਰ ਕੌਰ ਨੇ ਅਕਾਲੀ ਦਲ ਬਚਾਓ ਮੁਹਿੰਮ ਚਲਾਉਣ ਦਾ ਕੀਤਾ ਐਲਾਨ

ਬੀਬੀ ਜਗੀਰ ਕੌਰ ਨੇ ਅਕਾਲੀ ਦਲ ਬਚਾਓ ਮੁਹਿੰਮ ਚਲਾਉਣ ਦਾ ਕੀਤਾ ਐਲਾਨ

ਬੀਬੀ ਜਗੀਰ ਕੌਰ ਨੇ ਕਿਹਾ ਕਿ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਲੋਕਾਂ ਦੀ ਸਹੂਲਤ ਲਈ ਕਈ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਸਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਸਹੂਲਤਾਂ ਦੇਣ ਤੋਂ ਕੋਹਾਂ ਦੂਰ, ਹਲਕਾ ਪੱਛਮੀ ਵਿੱਚ ਪਾਰਟੀ ਦੇ ਉਮੀਦਵਾਰ ਨੂੰ ਜਿਤਾਉਣ ਲਈ ਆਪਣੀ ਸਾਰੀ ਤਾਕਤ ਲਗਾ ਦਿੱਤੀ ਹੈ।

ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਬੀਬੀ ਜਗੀਰ ਕੌਰ ਨੇ ਅਕਾਲੀ ਦਲ ਬਚਾਓ ਮੁਹਿੰਮ ਚਲਾਉਣ ਦਾ ਐਲਾਨ ਕੀਤਾ ਹੈ। ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਉਹ ਕੋਈ ਵੱਖਰੀ ਸਿਆਸੀ ਪਾਰਟੀ ਨਹੀਂ ਬਣਾਉਣਗੇ, ਸਗੋਂ ਸ਼੍ਰੋਮਣੀ ਅਕਾਲੀ ਦਲ ਬਚਾਓ ਮੁਹਿੰਮ ਚਲਾਉਣਗੇ। ਜਿਸ ਤਹਿਤ ਸ਼੍ਰੋਮਣੀ ਅਕਾਲੀ ਦਲ ਨੂੰ ਸਫਲਤਾ ਦੀਆਂ ਬੁਲੰਦੀਆਂ ‘ਤੇ ਲਿਜਾਣ ਲਈ ਪਿੰਡ-ਪਿੰਡ ਅਤੇ ਘਰ-ਘਰ ਜਾ ਕੇ ਲੋਕਾਂ ਨਾਲ ਸਲਾਹ-ਮਸ਼ਵਰਾ ਕੀਤਾ ਜਾਵੇਗਾ।

ਇਸ ਸਬੰਧੀ ਸੋਮਵਾਰ ਨੂੰ ਕੀਤੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਤੋਂ ਬਗਾਵਤ ਕਰਨ ਵਾਲੇ ਵਾਲੇ ਉਹ ਨਹੀਂ ਹਨ, ਸਗੋਂ ਪਾਰਟੀ ਲਈ ਸਤਿਕਾਰਯੋਗ ਪੈਂਤੜੇ ਦੇ ਉਲਟ ਬਹੁਜਨ ਸਮਾਜ ਪਾਰਟੀ ਦਾ ਸਮਰਥਨ ਕਰਨ ਵਾਲੇ ਸੁਖਬੀਰ ਬਾਦਲ ਹੀ ਹਨ। ਜਲੰਧਰ ਪੱਛਮੀ ਦੇ ਲੋਕਾਂ ਨੂੰ ਤਕੜੀ ਦੇ ਚੋਣ ਨਿਸ਼ਾਨ ‘ਤੇ ਚੋਣ ਲੜ ਰਹੀ ਬੀਬੀ ਸੁਰਜੀਤ ਕੌਰ ਦਾ ਸਮਰਥਨ ਕਰਨ ਦਾ ਸੱਦਾ ਦਿੰਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਹਲਕਾ ਪੱਛਮੀ ‘ਚ ਨਸ਼ਾਖੋਰੀ, ਲਾਟਰੀ ਅਤੇ ਸੱਟੇਬਾਜ਼ੀ ਸਮਾਜ ਨੂੰ ਤਬਾਹੀ ਦੇ ਰਾਹ ‘ਤੇ ਲਿਜਾ ਰਹੀ ਹੈ । ਇਨ੍ਹਾਂ ਨੂੰ ਖਤਮ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਸਮਰਪਿਤ ਮਰਹੂਮ ਜਥੇਦਾਰ ਪ੍ਰੀਤਮ ਸਿੰਘ ਦੀ ਧਰਮ ਪਤਨੀ ਬੀਬੀ ਸੁਰਜੀਤ ਕੌਰ ਨੂੰ ਕਾਮਯਾਬ ਕੀਤਾ ਜਾਵੇ।

ਇਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਲੋਕਾਂ ਦੀ ਸਹੂਲਤ ਲਈ ਕਈ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਸਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਸਹੂਲਤਾਂ ਦੇਣ ਤੋਂ ਕੋਹਾਂ ਦੂਰ, ਹਲਕਾ ਪੱਛਮੀ ਵਿੱਚ ਪਾਰਟੀ ਦੇ ਉਮੀਦਵਾਰ ਨੂੰ ਜਿਤਾਉਣ ਲਈ ਆਪਣੀ ਸਾਰੀ ਤਾਕਤ ਲਗਾ ਦਿੱਤੀ ਹੈ। ਇੱਥੋਂ ਤੱਕ ਕਿ ਮੁੱਖ ਮੰਤਰੀ ਨੇ ਆਪਣੇ ਪੂਰੇ ਪਰਿਵਾਰ ਸਮੇਤ ਸ਼ਹਿਰ ਵਿੱਚ ਡੇਰੇ ਲਾਏ ਹੋਏ ਹਨ। ਪੰਜਾਬ ਦੀਆਂ ਲੋੜਾਂ ਤੋਂ ਅਣਜਾਣ ਮੁੱਖ ਮੰਤਰੀ ਸਿਰਫ਼ ਪੱਛਮੀ ਹਲਕੇ ਵੱਲ ਹੀ ਧਿਆਨ ਦੇ ਰਹੇ ਹਨ।