- ਪੰਜਾਬ
- No Comment
ਸਿੱਧੂ ਮੂਸੇਵਾਲਾ ਕਤਲ ਕੇਸ ‘ਚ ਨਵਾਂ ਮੋੜ : ਲਾਰੈਂਸ ਬਿਸ਼ਨੋਈ ਤੇ ਜੱਗੂ ਭਗਵਾਨਪੁਰੀਆ ਨੇ ਖੁਦ ਨੂੰ ਦੱਸਿਆ ਬੇਕਸੂਰ
ਲਾਰੈਂਸ ਬਿਸ਼ਨੋਈ ਅਤੇ ਭਗਵਾਨਪੁਰੀਆ ਨੇ ਆਪਣੀਆਂ ਅਰਜ਼ੀਆਂ ਵਿੱਚ ਦਾਅਵਾ ਕੀਤਾ ਹੈ ਕਿ ਉਹ ਕਤਲ ਵਿੱਚ ਸ਼ਾਮਲ ਨਹੀਂ ਸਨ। ਉਨ੍ਹਾਂ ਦੋਂਵਾਂ ਨੇ ਕਿਹਾ ਕਿ ਕਤਲ ਸਮੇਂ ਉਹ ਜੇਲ੍ਹ ਵਿੱਚ ਸੀ ਅਤੇ ਉਨ੍ਹਾਂ ਦਾ ਕਤਲ ਨਾਲ ਕੋਈ ਸਬੰਧ ਨਹੀਂ ਸੀ।
ਸਿੱਧੂ ਮੂਸੇਵਾਲਾ ਦੇ ਕਤਲ ਨੂੰ ਦੋ ਸਾਲ ਤੋਂ ਉਪਰ ਦਾ ਸਮਾਂ ਹੋ ਗਿਆ ਹੈ। ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਨੇ ਅੱਜ ਮਾਨਸਾ ਦੀ ਅਦਾਲਤ ਵਿੱਚ ਮੂਸੇਵਾਲਾ ਦੇ ਕਤਲ ਕੇਸ ਵਿੱਚ ਆਪਣੀ ਰਿਹਾਈ ਦੀ ਮੰਗ ਕਰਦਿਆਂ ਦਾਅਵਾ ਕੀਤਾ ਕਿ ਉਹ ਪੰਜਾਬੀ ਗਾਇਕ ਦੇ ਕਤਲ ਵਿੱਚ ਸ਼ਾਮਲ ਨਹੀਂ ਸਨ।
ਮੂਸੇਵਾਲਾ ਦੀ ਪਿਛਲੇ ਸਾਲ 29 ਮਈ ਨੂੰ ਮਾਨਸਾ ਨੇੜਲੇ ਪਿੰਡ ਜਵਾਹਰਕੇ ਵਿੱਚ ਛੇ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਗੈਂਗਸਟਰ ਲਾਰੇਂਸ ਬਿਸ਼ਨੋਈ ਦੇ ਵਕੀਲ ਨੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੀ ਅਦਾਲਤ ਵਿੱਚ ਧਾਰਾ 239 ਫੌਜਦਾਰੀ ਜਾਬਤਾ (ਸੀਆਰਪੀਸੀ) ਦੇ ਤਹਿਤ ਇੱਕ ਅਰਜ਼ੀ ਦਾਇਰ ਕਰਕੇ ਹੱਤਿਆ ਦੇ ਮਾਮਲੇ ਵਿੱਚ ਦੋਸ਼ਾਂ ਨੂੰ ਖਾਰਜ ਕਰਨ ਦੀ ਮੰਗ ਕੀਤੀ ਹੈ। ਹਾਲਾਂਕਿ ਜੱਗੂ ਭਗਵਾਨਪੁਰੀਆ ਦੇ ਵਕੀਲ ਨੇ ਸੀ.ਆਰ.ਪੀ.ਸੀ. ਨੇ ਭਾਰਤੀ ਦੰਡਾਵਲੀ ਦੀ ਧਾਰਾ 227 ਤਹਿਤ 235 ਪੰਨਿਆਂ ਦੀ ਅਰਜ਼ੀ ਦਾਇਰ ਕਰਕੇ ਡਿਸਚਾਰਜ ਪਟੀਸ਼ਨਾਂ ਦਾ ਜਵਾਬ ਦਾਖ਼ਲ ਕਰਨ ਲਈ ਮੁਲਤਵੀ ਕਰਨ ਦੀ ਮੰਗ ਕੀਤੀ, ਜਿਸ ਤੋਂ ਬਾਅਦ ਅਦਾਲਤ ਨੇ ਜਵਾਬ ਲਈ ਮਾਮਲੇ ਦੀ ਸੁਣਵਾਈ 5 ਜਨਵਰੀ ਤੱਕ ਮੁਲਤਵੀ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ ਲਾਰੈਂਸ ਬਿਸ਼ਨੋਈ ਅਤੇ ਭਗਵਾਨਪੁਰੀਆ ਨੇ ਆਪਣੀਆਂ ਅਰਜ਼ੀਆਂ ਵਿੱਚ ਦਾਅਵਾ ਕੀਤਾ ਹੈ ਕਿ ਉਹ ਕਤਲ ਵਿੱਚ ਸ਼ਾਮਲ ਨਹੀਂ ਸਨ। ਉਸ ਨੇ ਕਿਹਾ ਕਿ ਕਤਲ ਸਮੇਂ ਉਹ ਜੇਲ੍ਹ ਵਿੱਚ ਸੀ ਅਤੇ ਉਸ ਦਾ ਕਤਲ ਨਾਲ ਕੋਈ ਸਰੀਰਕ ਸਬੰਧ ਨਹੀਂ ਸੀ। ਇਸ ਤੋਂ ਪਹਿਲਾਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ 24 ਮੁਲਜ਼ਮਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਇਸ ਦੌਰਾਨ ਮੁਲਜ਼ਮ ਮੋਨੂੰ ਡਾਗਰ ਨੂੰ ਅਦਾਲਤ ਵਿੱਚ ਪੇਸ਼ ਨਹੀਂ ਕੀਤਾ ਗਿਆ।