ਭਾਜਪਾ ਨੇ ਪੰਜਾਬ ਜ਼ਿਮਨੀ ਚੋਣਾਂ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ, ਸੁਨੀਲ ਜਾਖੜ ਸਮੇਤ ਕਈ ਵੱਡੇ ਨੇਤਾਵਾਂ ਦੇ ਨਾਂ ਸ਼ਾਮਿਲ

ਭਾਜਪਾ ਨੇ ਪੰਜਾਬ ਜ਼ਿਮਨੀ ਚੋਣਾਂ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ, ਸੁਨੀਲ ਜਾਖੜ ਸਮੇਤ ਕਈ ਵੱਡੇ ਨੇਤਾਵਾਂ ਦੇ ਨਾਂ ਸ਼ਾਮਿਲ

ਸੂਚੀ ਅਨੁਸਾਰ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ, ਰਵਨੀਤ ਸਿੰਘ ਬਿੱਟੂ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੀ ਪੰਜਾਬ ਦੀਆਂ ਉਪ ਚੋਣਾਂ ਲਈ ਪ੍ਰਚਾਰ ਕਰਨਗੇ।

ਭਾਰਤੀ ਜਨਤਾ ਪਾਰਟੀ ਨੇ ਪੰਜਾਬ ਦੀ ਚਾਰ ਵਿਧਾਨਸਭਾ ਸੀਟਾਂ ‘ਤੇ ਹੋਣ ਵਾਲਿਆਂ ਜ਼ਿਮਨੀ ਚੋਣਾਂ ਲਈ ਆਪਣੀ ਕਮਰ ਕੱਸ ਲਈ ਹੈ। ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ ਜ਼ਿਮਨੀ ਚੋਣਾਂ ਹੋਣੀਆਂ ਹਨ। ਇਸ ਤੋਂ ਪਹਿਲਾਂ ਸੂਬੇ ਵਿੱਚ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਇਸ ਦੌਰਾਨ ਭਾਜਪਾ ਨੇ ਉਪ ਚੋਣਾਂ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਸੂਚੀ ਅਨੁਸਾਰ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ, ਰਵਨੀਤ ਸਿੰਘ ਬਿੱਟੂ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੀ ਪੰਜਾਬ ਦੀਆਂ ਉਪ ਚੋਣਾਂ ਲਈ ਪ੍ਰਚਾਰ ਕਰਨਗੇ।

ਇਸ ਤੋਂ ਇਲਾਵਾ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ, ਤਰੁਣ ਚੁੱਘ, ਅਨੁਰਾਗ ਠਾਕੁਰ, ਸਮ੍ਰਿਤੀ ਇਰਾਨੀ, ਮਨਜਿੰਦਰ ਸਿੰਘ ਸਿਰਸਾ, ਮਨੋਜ ਤਿਵਾੜੀ ਅਤੇ ਰਵੀ ਕਿਸ਼ਨ ਵੀ ਸੂਬੇ ਵਿੱਚ ਪਾਰਟੀ ਲਈ ਪ੍ਰਚਾਰ ਕਰਨਗੇ। ਭਾਜਪਾ ਨੇ ਤਿੰਨ ਸੀਟਾਂ ‘ਤੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਗਿੱਦੜਬਾਹਾ ਵਿਧਾਨ ਸਭਾ ਸੀਟ ਤੋਂ ਸਰਦਾਰ ਮਨਪ੍ਰੀਤ ਬਾਦਲ, ਬਰਨਾਲਾ ਸੀਟ ਤੋਂ ਸਰਦਾਰ ਕੇਵਲ ਸਿੰਘ ਢਿੱਲੋਂ ਅਤੇ ਡੇਰਾ ਬਾਬਾ ਨਾਨਕ ਸੀਟ ਤੋਂ ਸਰਕਾਰ ਰਵੀਕਰਨ ਕਾਹਲੋਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਪਾਰਟੀ ਨੇ ਅਜੇ ਤੱਕ ਚੱਬੇਵਾਲ ਸੀਟ ਲਈ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਹੈ।

ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਸਾਰੀਆਂ ਚਾਰ ਸੀਟਾਂ ‘ਤੇ ਆਪਣੇ ਉਮੀਦਵਾਰ ਖੜ੍ਹੇ ਕਰ ਦਿੱਤੇ ਹਨ। ਡੇਰਾ ਬਾਬਾ ਨਾਨਕ ਤੋਂ ਗੁਰਪ੍ਰੀਤ ਸਿੰਘ ਰੰਧਾਵਾ, ਚੱਬੇਵਾਲ ਸੀਟ ਤੋਂ ਈਸ਼ਾਨ ਚੱਬੇਵਾਲ, ਬਰਨਾਲਾ ਤੋਂ ਹਰਿੰਦਰ ਸਿੰਘ ਧਾਲੀਵਾਲ ਅਤੇ ਗਿੱਦੜਬਾਹਾ ਵਿਧਾਨ ਸਭਾ ਸੀਟ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ ਟਿਕਟਾਂ ਦਿੱਤੀਆਂ ਗਈਆਂ ਹਨ। ਕਾਂਗਰਸ ਨੇ ਗਿੱਦੜਬਾਹਾ ਤੋਂ ਅੰਮ੍ਰਿਤਾ ਵੜਿੰਗ, ਡੇਰਾ ਬਾਬਾ ਨਾਨਕ ਤੋਂ ਜਤਿੰਦਰ ਕੌਰ, ਚੱਬੇਵਾਲ ਤੋਂ ਰਣਜੀਤ ਕੁਮਾਰ ਅਤੇ ਬਰਨਾਲਾ ਸੀਟ ਤੋਂ ਕੁਲਦੀਪ ਸਿੰਘ ਢਿੱਲੋਂ ਨੂੰ ਟਿਕਟ ਦਿੱਤੀ ਹੈ।